ਲਖਨਊ-ਆਗਰਾ ਐਕਸਪ੍ਰੈਸ ਵੇਅ 'ਤੇ ਭਿਆਨਕ ਹਾਦਸਾ, 6 ਲੋਕਾਂ ਦੀ ਮੌਤ, ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਟੱਕਰ
ਲਖਨਊ ਐਕਸਪ੍ਰੈਸਵੇਅ 'ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ।
ਕੰਨੌਜ: ਸ਼ਨੀਵਾਰ ਤੜਕੇ ਲਖਨਊ-ਆਗਰਾ ਐਕਸਪ੍ਰੈਸ ਵੇਅ 'ਤੇ ਜ਼ਬਰਦਸਤ ਹਾਦਸਾ ਹੋਇਆ। ਐਕਸਪ੍ਰੈਸਵੇਅ 'ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਟਰੱਕ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਧਰ ਟੱਕਰ ਤੋਂ ਬਾਅਦ ਕਾਰ ਦੇ ਚਿਧੜੇ ਉੱਡ ਗਏ। ਕਾਰ ਵਿਚ ਪਈਆਂ ਲਾਸ਼ਾਂ ਨੂੰ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ।
ਇਹ ਹੈਰਾਨ ਕਰਨ ਵਾਲੀ ਘਟਨਾ ਤਾਲਗਰਾਮ ਥਾਣਾ ਖੇਤਰ ਵਿਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿਚ ਸਵਾਰ ਸਾਰੇ ਲੋਕ ਲਖਨਊ ਤੋਂ ਬਾਲਾਜੀ ਦਰਸ਼ਨ ਲਈ ਜਾ ਰਹੇ ਸਨ। ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ। ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਦਸੇ ਦੀ ਜਾਣਕਾਰੀ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਦਿੱਤੀ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: Petrol Diesel Price: ਲਗਾਤਾਰ 5ਵੇਂ ਦਿਨ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin