Breaking News LIVE: ਲਖਨਊ 'ਚ ਯੋਗੀ ਸਰਕਾਰ ਨੂੰ ਕਿਸਾਨਾਂ ਦੀ ਵੰਗਾਰ, ਮਹਾਪੰਚਾਇਤ 'ਚ ਵੱਡਾ ਇਕੱਠ
Punjab Breaking News, 22 November 2021 LIVE Updates:
LIVE
Background
Punjab Breaking News, 22 November 2021 LIVE Updates: ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (SKM) ਨੇ ਸੋਮਵਾਰ ਨੂੰ ਲਖਨਊ 'ਚ ਕਿਸਾਨ ਮਹਾਪੰਚਾਇਤ ਬੁਲਾਈ ਹੈ। ਲਖਨਊ ਦੇ ਈਕੋ ਗਾਰਡਨ (ਪੁਰਾਣੀ ਜੇਲ੍ਹ) ਬੰਗਲਾ ਬਾਜ਼ਾਰ ਵਿਖੇ ਸਮਾਗਮ ਸਵੇਰੇ 10 ਵਜੇ ਸ਼ੁਰੂ ਹੋਇਆ। ਇਸ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ, ਡਾ. ਦਰਸ਼ਨ ਪਾਲ, ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ ਸਮੇਤ ਕਈ ਕਿਸਾਨ ਆਗੂ ਪਹੁੰਚੇ ਹਨ।
ਚੱਲੋ ਲਖਨਊ-ਚਲੋ ਲਖਨਊ- ਰਾਕੇਸ਼ ਟਿਕੈਤ
ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਕਿਸਾਨ ਮਹਾਪੰਚਾਇਤ 'ਚ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਐਤਵਾਰ ਨੂੰ 'ਚਲੋ ਲਖਨਊ-ਚਲੋ ਲਖਨਊ' ਦੇ ਨਾਅਰੇ ਨਾਲ ਟਵੀਟ ਕੀਤਾ, ''ਸਰਕਾਰ ਵੱਲੋਂ ਜਿਨ੍ਹਾਂ ਖੇਤੀ ਸੁਧਾਰਾਂ ਦੀ ਗੱਲ ਕੀਤੀ ਜਾ ਰਹੀ ਹੈ, ਉਹ ਫਰਜ਼ੀ ਤੇ ਨਕਲੀ ਹਨ। ਇਨ੍ਹਾਂ ਸੁਧਾਰਾਂ ਨਾਲ ਕਿਸਾਨਾਂ ਦੀ ਦੁਰਦਸ਼ਾ ਰੁਕਣ ਵਾਲੀ ਨਹੀਂ ਹੈ। ਸਭ ਤੋਂ ਵੱਡਾ ਸੁਧਾਰ ਖੇਤੀਬਾੜੀ ਅਤੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨ ਬਣਾਉਣਾ ਹੋਵੇਗਾ।"
ਐਤਵਾਰ ਨੂੰ ਟਿਕੈਤ ਨੇ ਕਿਹਾ ਕਿ ਰੈਲੀ ਦਾ ਸਭ ਤੋਂ ਵੱਡਾ ਮੁੱਦਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਟੈਨੀ ਦੀ ਗ੍ਰਿਫਤਾਰੀ ਦੀ ਮੰਗ ਹੈ। ਇਸ ਤੋਂ ਇਲਾਵਾ ਕੁਝ ਹੋਰ ਮੁੱਦੇ ਹਨ। ਇਸ ਦੇ ਨਾਲ ਹੀ ਐਸਕੇਐਮ ਅਗਲੇ ਕਦਮਾਂ ਬਾਰੇ ਫੈਸਲਾ ਲੈਣ ਲਈ 27 ਨਵੰਬਰ ਨੂੰ ਇੱਕ ਹੋਰ ਮੀਟਿੰਗ ਕਰੇਗੀ, ਜਦੋਂਕਿ 29 ਨਵੰਬਰ ਨੂੰ ਕਿਸਾਨਾਂ ਦਾ ਸੰਸਦ ਵੱਲ ਮਾਰਚ ਨਿਰਧਾਰਤ ਪ੍ਰੋਗਰਾਮ ਮੁਤਾਬਕ ਹੋਵੇਗਾ।
ਐਤਵਾਰ ਨੂੰ ਮੀਟਿੰਗ ਤੋਂ ਬਾਅਦ ਸਿੰਘੂ ਬਾਰਡਰ 'ਤੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ 'ਤੇ ਚਰਚਾ ਕੀਤੀ। ਇਸ ਤੋਂ ਬਾਅਦ ਕੁਝ ਫੈਸਲੇ ਲਏ ਗਏ। SKM ਦੇ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। 22 ਨਵੰਬਰ ਨੂੰ ਲਖਨਊ 'ਚ ਕਿਸਾਨ ਪੰਚਾਇਤ, 26 ਨਵੰਬਰ ਨੂੰ ਸਾਰੀਆਂ ਸਰਹੱਦਾਂ 'ਤੇ ਮੀਟਿੰਗ ਅਤੇ 29 ਨਵੰਬਰ ਨੂੰ ਸੰਸਦ ਵੱਲ ਮਾਰਚ ਹੋਵੇਗਾ।
ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਸਮੇਂ ਸਿਰ ਹੱਲ ਜ਼ਰੂਰੀ- ਮਾਇਆਵਤੀ
ਮਾਇਆਵਤੀ ਨੇ ਟਵੀਟ ਕੀਤਾ, ''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਗਪਗ ਇੱਕ ਸਾਲ ਤੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅੰਦੋਲਨ ਕਰ ਰਹੇ ਕਿਸਾਨਾਂ ਦੀ ਮੰਗ ਨੂੰ ਸਵੀਕਾਰ ਕਰਨ ਤੋਂ ਇਲਾਵਾ ਕਿਸਾਨਾਂ ਦੀਆਂ ਕੁਝ ਹੋਰ ਜਾਇਜ਼ ਮੰਗਾਂ ਦਾ ਵੀ ਸਮੇਂ ਸਿਰ ਹੱਲ ਕਰਨ ਦੀ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਸੰਤੁਸ਼ਟ ਕੀਤਾ ਜਾ ਸਕੇ। ਉਹ ਆਪਣੇ ਘਰ ਵਾਪਸ ਪਰਤਣ ਤੇ ਆਪਣੇ ਕੰਮ ਵਿੱਚ ਪੂਰੀ ਤਰ੍ਹਾਂ ਨਾਲ ਸ਼ਾਮਲ ਹੋਣ ਦੇ ਯੋਗ ਹੋਣਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਵਿਸ਼ੇਸ਼ ਐਲਾਨ ਬਾਰੇ ਕਿਸਾਨਾਂ ਵਿੱਚ ਭਰੋਸਾ ਪੈਦਾ ਕਰਨ ਲਈ ਭਾਜਪਾ ਆਗੂਆਂ ਦੀ ਬਿਆਨਬਾਜ਼ੀ 'ਤੇ ਲਗਾਮ ਕੱਸਣ ਦੀ ਲੋੜ ਹੈ ਜੋ ਪ੍ਰਧਾਨ ਮੰਤਰੀ ਦੇ ਐਲਾਨ ਦੇ ਬਾਵਜੂਦ ਆਪਣੇ ਭੜਕਾਊ ਬਿਆਨਾਂ ਨਾਲ ਲੋਕਾਂ ਵਿੱਚ ਸ਼ੰਕਾ ਪੈਦਾ ਕਰ ਰਹੇ ਹਨ।"
29 ਨਵੰਬਰ ਨੂੰ ਸੰਸਦ ਵੱਲ ਮਾਰਚ ਕੀਤਾ ਜਾਵੇਗਾ-ਰਾਜੇਵਾਲ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਅਸੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਚਰਚਾ ਕੀਤੀ ਹੈ। ਸਰਕਾਰ ਵੱਲੋਂ ਐਲਾਨ ਕੀਤੇ ਜਾਣ ਤੋਂ ਬਾਅਦ ਮੋਰਚੇ ਨੇ ਕੁਝ ਫੈਸਲੇ ਲਏ ਹਨ। ਹਾਲਾਂਕਿ, ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਸਾਰੀਆਂ ਸਰਹੱਦਾਂ ’ਤੇ ਮੀਟਿੰਗ ਹੋਵੇਗੀ ਤੇ 29 ਨਵੰਬਰ ਨੂੰ ਸੰਸਦ ਵੱਲ ਮਾਰਚ ਕੀਤਾ ਜਾਵੇਗਾ।
MSP 'ਤੇ ਕਾਨੂੰਨ ਬਣਾਓ
ਲਖਨਊ 'ਚ ਕਿਸਾਨ ਮਹਾਪੰਚਾਇਤ ਦੌਰਾਨ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। MSP 'ਤੇ ਕਾਨੂੰਨ ਬਣਾਓ। 750 ਕਿਸਾਨਾਂ ਦੀ ਮੌਤ ਹੋ ਗਈ, ਉਨ੍ਹਾਂ ਦਾ ਧਿਆਨ ਰੱਖਿਆ ਜਾਵੇ। ਦੁੱਧ ਲਈ ਵੀ ਨੀਤੀ ਆ ਰਹੀ ਹੈ, ਅਸੀਂ ਉਸ ਦੇ ਵੀ ਖਿਲਾਫ ਹਾਂ, ਬੀਜ ਕਾਨੂੰਨ ਵੀ ਹੈ। ਇਸ ਸਭ ਬਾਰੇ ਗੱਲ ਕਰਨਾ ਚਾਹੁੰਦੇ ਹਾਂ।
ਪਾਰਲੀਮੈਂਟ ਵੱਲ ਟਰੈਕਟਰ ਮਾਰਚ ਦਾ ਪ੍ਰਸਤਾਵ
ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਦੇ ਮੁੱਖ ਸੰਗਠਨ ਐਸਕੇਐਮ ਨੇ ਅਗਲੇ ਕਦਮ ਬਾਰੇ ਫੈਸਲਾ ਲੈਣ ਲਈ ਐਤਵਾਰ ਸਵੇਰੇ ਮੀਟਿੰਗ ਕੀਤੀ। ਇਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਾ ਮੁੱਦਾ ਅਤੇ ਆਗਾਮੀ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਤੱਕ ਪ੍ਰਸਤਾਵਿਤ ਟਰੈਕਟਰ ਮਾਰਚ ਸ਼ਾਮਲ ਹੈ।
ਚੱਲੋ ਲਖਨਊ-ਚਲੋ ਲਖਨਊ- ਰਾਕੇਸ਼ ਟਿਕੈਤ
ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਐਤਵਾਰ ਨੂੰ 'ਚਲੋ ਲਖਨਊ-ਚਲੋ ਲਖਨਊ' ਦੇ ਨਾਅਰੇ ਨਾਲ ਟਵੀਟ ਕੀਤਾ, ''ਸਰਕਾਰ ਵੱਲੋਂ ਜਿਨ੍ਹਾਂ ਖੇਤੀ ਸੁਧਾਰਾਂ ਦੀ ਗੱਲ ਕੀਤੀ ਜਾ ਰਹੀ ਹੈ, ਉਹ ਫਰਜ਼ੀ ਤੇ ਨਕਲੀ ਹਨ। ਇਨ੍ਹਾਂ ਸੁਧਾਰਾਂ ਨਾਲ ਕਿਸਾਨਾਂ ਦੀ ਦੁਰਦਸ਼ਾ ਰੁਕਣ ਵਾਲੀ ਨਹੀਂ ਹੈ। ਸਭ ਤੋਂ ਵੱਡਾ ਸੁਧਾਰ ਖੇਤੀਬਾੜੀ ਅਤੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨ ਬਣਾਉਣਾ ਹੋਵੇਗਾ।"