ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪੁਰਾਣੀ ਰੰਜਿਸ਼ ਨੂੰ ਲੈ ਕੇ ਟ੍ਰਾਂਸਪੋਟਰ ਦੇ ਘਰ 'ਤੇ ਹਮਲਾ, ਔਰਤ ਨੂੰ ਬਲੈਰੋ ਕਾਰ ਹੇਠ ਕੁਚਲ ਕੇ ਕੀਤਾ ਕਤਲ
ਲੁਧਿਆਣਾ ਦੇ ਗੁਰੂ ਨਾਨਕ ਨਗਰ ਵਿੱਚ ਬੀਤੀ ਰਾਤ 10-12 ਨੌਜਵਾਨਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਟ੍ਰਾਂਸਪੋਟਰ ਦੇ ਘਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾ ਕਰਨ ਆਏ ਨੌਜਵਾਨਾਂ ਨੇ ਬਚਾਅ ਕਰਨ ਆਈ ਔਰਤ 'ਤੇ ਬਲੈਰੋ ਕਾਰ ਚੜ੍ਹਾ ਕੇ ਉਸ ਨੂੰ ਕੁਚਲ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ।
![ਪੁਰਾਣੀ ਰੰਜਿਸ਼ ਨੂੰ ਲੈ ਕੇ ਟ੍ਰਾਂਸਪੋਟਰ ਦੇ ਘਰ 'ਤੇ ਹਮਲਾ, ਔਰਤ ਨੂੰ ਬਲੈਰੋ ਕਾਰ ਹੇਠ ਕੁਚਲ ਕੇ ਕੀਤਾ ਕਤਲ Ludhiana: Transporter's house attacked over old feud, woman crushed to death under Balero car ਪੁਰਾਣੀ ਰੰਜਿਸ਼ ਨੂੰ ਲੈ ਕੇ ਟ੍ਰਾਂਸਪੋਟਰ ਦੇ ਘਰ 'ਤੇ ਹਮਲਾ, ਔਰਤ ਨੂੰ ਬਲੈਰੋ ਕਾਰ ਹੇਠ ਕੁਚਲ ਕੇ ਕੀਤਾ ਕਤਲ](https://static.abplive.com/wp-content/uploads/sites/5/2019/12/21065030/Murder.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਲੁਧਿਆਣਾ: ਲੁਧਿਆਣਾ ਦੇ ਗੁਰੂ ਨਾਨਕ ਨਗਰ ਵਿੱਚ ਬੀਤੀ ਰਾਤ 10-12 ਨੌਜਵਾਨਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਟ੍ਰਾਂਸਪੋਟਰ ਦੇ ਘਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾ ਕਰਨ ਆਏ ਨੌਜਵਾਨਾਂ ਨੇ ਬਚਾਅ ਕਰਨ ਆਈ ਔਰਤ 'ਤੇ ਬਲੈਰੋ ਕਾਰ ਚੜ੍ਹਾ ਕੇ ਉਸ ਨੂੰ ਕੁਚਲ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ।
ਹਾਸਲ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਵੀ ਕਿਸੇ ਗੱਲ ਨੂੰ ਲੈ ਕੇ ਇਨ੍ਹਾਂ ਨੌਜਵਾਨਾਂ ਨੇ ਪੀੜਤ ਪਰਿਵਾਰ ਨਾਲ ਝਗੜਾ ਕੀਤਾ ਸੀ, ਜਿਸ ਦਾ ਥਾਣੇ ਵਿੱਚ ਸਮਝੌਤਾ ਹੋ ਗਿਆ ਸੀ। ਇਸ ਤੋਂ ਬਾਅਦ ਨੌਜਵਾਨਾਂ ਨੇ ਬੀਤੀ ਰਾਤ ਹਥਿਆਰਾਂ ਨਾਲ ਲੈਸ ਹੋ ਕੇ ਟ੍ਰਾਂਸਪੋਟਰ ਦੇ ਘਰ ਤੇ ਹਮਲਾ ਕਰ ਦਿੱਤਾ।
ਔਰਤ 'ਤੇ ਕਾਰ ਚੜ੍ਹਾਉਣ ਤੋਂ ਬਾਅਦ ਉਹ ਬਲੈਰੋ ਕਾਰ ਛੱਡ ਕੇ ਫਰਾਰ ਹੋ ਗਏ। ਪੀੜਤ ਪਰਿਵਾਰ ਨੇ ਦੱਸਿਆ ਕਿ ਪੁਲਿਸ ਮਾਮਲਾ ਦਰਜ ਕਰ ਲਿਆ ਹੈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ। ਪੁਲਿਸ ਮੁਤਾਬਕ ਉਨ੍ਹਾਂ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਪਰ ਇਸ ਦੀ ਅਜੇ ਪੁਸ਼ਟੀ ਨਹੀਂ ਹੋਈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)