ਲੁਧਿਆਣਾ: ਸੋਸ਼ਲ ਮੀਡੀਆ 'ਤੇ ਇੱਕ ਬੱਚੇ ਦੀ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਸੀ ਜਿਸ 'ਚ ਇੱਕ ਬੱਚਾ ਲੋਕਾਂ ਨੂੰ ਜੁਰਾਬਾਂ ਵਿੱਚ ਰਿਹਾ ਹੈ। ਬੱਚੇ ਦੀ ਮਾਸੂਮੀਅਤ ਅਤੇ ਉਸ ਦੀ ਮਜਬੂਰੀ ਚਿਹਰੇ ਤੋਂ ਝਲਕ ਰਹੀ ਸੀ। ਵੀਡੀਓ ਵਾਇਰਲ ਹੋਈ ਜਿਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਬੱਚੇ ਬਾਰੇ ਜਾਣਕਾਰੀ ਹਾਸਿਲ ਕੀਤੀ। ਇਹ ਬੱਚਾ ਲੁਧਿਆਣਾ ਦਾ ਰਹਿਣ ਵਾਲਾ ਹੈ। ਅਧਿਕਾਰੀਆਂ ਨੂੰ ਕਹਿ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਸ ਨੂੰ ਫੋਨ ਕੀਤਾ ਅਤੇ ਉਸ ਨਾਲ ਗੱਲਬਾਤ ਕਰਕੇ ਉਸ ਦੀ ਪੜ੍ਹਾਈ ਦਾ ਪੂਰਾ ਖਰਚਾ ਕਰਨ ਦਾ ਭਰੋਸਾ ਦਿੱਤਾ।
10 ਸਾਲ ਦਾ ਵੰਸ਼ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਸਰਦੀਆਂ ਵਿੱਚ ਉਸ ਨੇ ਜੁਰਾਬਾਂ ਵੇਚਣ ਦਾ ਕੰਮ ਸ਼ੁਰੂ ਕੀਤਾ ਸੀ। ਉਸ ਦੇ ਘਰ ਦੀ ਆਰਥਿਕ ਹਾਲਾਤ ਕੁਝ ਖਾਸ ਸਹੀ ਨਹੀਂ ਹੈ ਜਿਸ ਕਰਕੇ ਉਸ ਨੂੰ ਮਜਬੂਰੀ ਵੱਸ ਇਹ ਕੰਮ ਕਰਨਾ ਪੈ ਰਿਹਾ ਸੀ। ਉਸ ਦੇ ਪਿਤਾ ਬਿਮਾਰ ਰਹਿੰਦੇ ਹਨ ਅਤੇ ਇਸੇ ਕਰਕੇ ਉਸ ਨੂੰ ਆਪਣੀ ਪੜ੍ਹਾਈ ਵੀ ਛੱਡਣੀ ਪਈ।
ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਫੋਨ 'ਤੇ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਕਿਹਾ ਕਿ ਉਸ ਦੀ ਪੜ੍ਹਾਈ ਦਾ ਖਰਚਾ ਪੰਜਾਬ ਸਰਕਾਰ ਚੁੱਕੇਗੀ ਅਤੇ ਪਰਿਵਾਰ ਦੀ ਵੀ ਮਦਦ ਕਰੇਗੀ। ਉਧਰ ਦੂਜੇ ਪਾਸੇ ਵੰਸ਼ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਕੰਮ ਕਾਜ ਬਹੁਤਾ ਨਹੀਂ ਚੱਲ ਰਿਹਾ ਸੀ ਅਤੇ ਬੱਚਾ ਖੁਦ ਹੀ ਇਕ ਦਿਨ ਘਰੋਂ ਸਮਾਨ ਵੇਚਣ ਲਈ ਨਿਕਲ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸਾਡੀ ਹਰ ਮਦਦ ਕਰਨਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/ abp-live-news/id811114904
https://apps.apple.com/in/app/