ਤਰਨ ਤਾਰਨ: ਪੁਲਿਸ ਦੇ ਨਾਰਕੋਟਿਕ ਸੈੱਲ ਨੇ ਗੱਡੀਆਂ ਚੋਰੀ ਕਰਨ ਵਾਲੇ ਗਰੋਹ ਦੇ ਮੈਂਬਰ ਨੂੰ 9 ਲਗਜ਼ਰੀ ਗੱਡੀਆਂ ਸਣੇ ਕਾਬੂ ਕੀਤਾ ਹੈ। ਐਸਪੀ ਨਾਰਕੋਟਿਕ ਸੈੱਲ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਕਰੇਟਾ ਕਾਰ 'ਚ ਸਵਾਰ ਨੌਜਵਾਨ ਨੂੰ ਰੋਕ ਕੇ ਜਦ ਕਾਰ ਦੇ ਕਾਗਜ਼ਾਤ ਚੈੱਕ ਕਰਵਾਉਣ ਲਈ ਕਿਹਾ ਤਾਂ ਨੌਜਵਾਨ ਪਾਸੋਂ ਉਹ ਕ੍ਰੇਟਾ ਕਾਰ ਚੋਰੀ ਦੀ ਨਿਕਲੀ।


ਪੰਜਾਬ 'ਚ ਲੋਕਾਂ ਨੂੰ ਨਹੀਂ ਬਰਡ ਫਲੂ ਤੋਂ ਡਰਨ ਦੀ ਲੋੜ! ਅਫਵਾਹਾਂ ਤੋਂ ਬਚਣ ਦੀ ਚੇਤਾਵਨੀ

ਪੁੱਛਗਿੱਛ ਦੌਰਾਨ ਮੁਲਜ਼ਮ ਕਸ਼ਮੀਰ ਸਿੰਘ ਉਰਫ ਬੌਬੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਗੱਡੀਆਂ ਚੋਰੀ ਕਰਕੇ ਵੇਚਣ ਤੇ ਖਰੀਦਣ ਦਾ ਕੰਮ ਕਰਦਾ ਹੈ। ਉਸ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਨਾਲ ਧਰਮਿੰਦਰ ਸਿੰਘ ਉਰਫ ਗੋਰਾ ਵਾਸੀ ਵਲਟੋਹਾ ਤੇ ਭੁਪਿੰਦਰ ਸਿੰਘ ਉਰਫ਼ ਭਿੰਦਾ ਵਾਸੀ ਕਲਸੀਆਂ ਵੀ ਲਗਜ਼ਰੀ ਗੱਡੀਆਂ ਚੋਰੀ ਕਰਨ ਦਾ ਕੰਮ ਕਰਦੇ ਹਨ।

ਟਰੰਪ ਦੀ ਛੁੱਟੀ! ਜੋਅ ਬਾਇਡੇਨ ਹੋਣਗੇ ਰਾਸ਼ਟਰਪਤੀ, ਕਾਂਗਰਸ ਨੇ ਸਵੀਕਾਰੇ ਚੋਣ ਨਤੀਜੇ

ਉਨ੍ਹਾਂ ਦੱਸਿਆ ਕਿ ਕਸ਼ਮੀਰ ਸਿੰਘ ਨਾਲ ਗੱਡੀਆਂ ਚੋਰੀ ਕਰਨ ਵਾਲੇ ਦੋਨੋਂ ਮੁਲਜ਼ਮਾਂ 'ਤੇ ਪਹਿਲਾਂ ਵੀ ਗੱਡੀਆਂ ਚੋਰੀ ਕਰਨ ਦਾ ਕੇਸ ਦਰਜ ਹੈ। ਜਲਦ ਹੀ ਉਨ੍ਹਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਕਸ਼ਮੀਰ ਸਿੰਘ ਦੀ ਨਿਸ਼ਾਨਦੇਹੀ ਤੇ ਕੁੱਲ 9 ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ