ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿੱਚ ਮਾਘੀ ਦਾ ਮੇਲਾ ਮਨਾਇਆ ਗਿਆ। ਮੇਲੇ 'ਚ ਵੱਡੀ ਗਿਣਤੀ 'ਚ ਸੰਗਤਾਂ ਪਹੁੰਚੀਆਂ। ਮਾਘੀ ਮੇਲੇ ਦੇ ਦੂਜੇ ਦਿਨ ਅੱਜ ਗੁਰਦੁਆਰਾ ਸ੍ਰੀ ਟੁੱਟੀ ਗੰਡੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।

ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਵਰੂਪ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਵਿੱਚ ਨਿਹੰਗ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਇਸ ਵਿਸ਼ਾਲ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤ ਨੇ ਸ਼ਿਰਕਤ ਕਰ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਨਗਰ ਕੀਰਤਨ ਦੇ ਸੰਬਧ ਵਿੱਚ ਸੰਗਤ ਵੱਲੋਂ ਜਗ੍ਹਾ-ਜਗ੍ਹਾ ਲੰਗਰ ਦੀ ਸੇਵਾ ਕੀਤੀ ਗਈ। ਇਸ ਨਗਰ ਕੀਰਤਨ ਵਿੱਚ ਫੌਜੀ ਬੈਂਡ ਵੀ ਮੌਜੂਦ ਸੀ।

ਕਿਸਾਨਾਂ ਨੇ ਫਿਰ ਠੁਕਰਾਈ ਸਰਕਾਰ ਦੀ ਪੇਸ਼ਕਸ਼, ਤੋਮਰ ਨੇ ਹੱਲ ਦੇਣ ਲਈ ਕਿਹਾ

ਇਸ ਵਿੱਚ ਰਾਗੀ ਜਥੇ ਤੇ ਗੁਰੂ ਘਰ ਦੇ ਕੀਰਤਨੀਆਂ ਨੇ ਵੀ ਸੰਗਤ ਨੂੰ ਗੁਰਬਾਣੀ ਦਾ ਇਲਾਹੀ ਕੀਰਤਨ ਸੁਣਾ ਕੇ ਨਿਹਾਲ ਕੀਤਾ।  ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਦੇ ਬਾਜ਼ਾਰਾਂ 'ਚੋ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਾਤਨਸਰ ਸਾਹਿਬ ਪਹੁੰਚ ਕੇ ਵਾਪਸ ਗੁਰਦੁਆਰਾ ਸ਼ਹੀਦ ਗੰਜ ਵਿਖੇ ਸੰਪਨ ਹੋਇਆ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ