ਪੜਚੋਲ ਕਰੋ

ਵੱਡਾ ਹਾਦਸਾ: ਖੇਤ 'ਚ ਡਿੱਗਿਆ ਸਪੇਸਐਕਸ ਰਾਕੇਟ ਦਾ ਮਲਬਾ, 4 ਮਾਰਚ ਨੂੰ ਕੀਤਾ ਗਿਆ ਸੀ ਲਾਂਚ

ਪਿਛਲੇ ਮਹੀਨੇ ਅਮਰੀਕਾ ਤੋਂ ਲਾਂਚ ਕੀਤਾ ਗਿਆ ਸਪੇਸਐਕਸ ਰਾਕੇਟ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਰਾਕੇਟ ਦਾ ਵੱਡਾ ਹਿੱਸਾ ਵਾਸ਼ਿੰਗਟਨ 'ਚ ਖੇਤ 'ਚੋਂ ਮਿਲਿਆ ਹੈ। ਹਾਲਾਂਕਿ ਇਸ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।

ਵਾਸ਼ਿੰਗਟਨ: ਪਿਛਲੇ ਮਹੀਨੇ ਅਮਰੀਕਾ ਤੋਂ ਲਾਂਚ ਕੀਤਾ ਗਿਆ ਸਪੇਸਐਕਸ ਰਾਕੇਟ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਰਾਕੇਟ ਦਾ ਵੱਡਾ ਹਿੱਸਾ ਵਾਸ਼ਿੰਗਟਨ 'ਚ ਖੇਤ 'ਚੋਂ ਮਿਲਿਆ ਹੈ। ਹਾਲਾਂਕਿ ਇਸ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।

 

ਪੁਲਿਸ ਦੀ ਸੂਚਨਾ 'ਤੇ ਪਹੁੰਚੀ ਵਿਗਿਆਨੀਆਂ ਦੀ ਟੀਮ ਨੇ ਖੇਤ 'ਚੋਂ ਰਾਕੇਟ ਦਾ ਵੱਡਾ ਹਿੱਸਾ ਬਰਾਮਦ ਕੀਤਾ। ਇਹ ਹਾਦਸਾ ਤਕਨੀਕੀ ਗੜਬੜੀ ਕਾਰਨ ਹੋਇਆ ਹੈ। ਵਾਸ਼ਿੰਗਟਨ ਦੇ ਗ੍ਰਾਂਟ ਕਾਊਂਟੀ 'ਚ 2 ਅਪ੍ਰੈਲ ਨੂੰ ਸਪੇਸਐਕਸ ਦੇ ਫਾਲਕਨ-9 ਰਾਕੇਟ ਦਾ ਜਿਹੜਾ ਟੁਕੜਾ ਡਿੱਗਿਆ ਹੈ, ਉਸ ਨੂੰ ਕੰਪੋਜ਼ਿਟ ਓਵਰਰੈਪਡ ਪ੍ਰੇਸ਼ਨ ਵੇਸਲ ਦੇ ਨਾਮ ਤੋਂ ਜਾਣਿਆ ਜਾਂਦਾ ਹੈ। ਫਾਲਕਨ-9 ਰਾਕੇਟ ਦੀ ਸੈਕਿੰਡ ਸਟੇਜ਼ ਦਾ ਅਗਲਾ ਹਿੱਸਾ ਹੁੰਦਾ ਹੈ। ਰਾਕੇਟ ਨੂੰ 4 ਮਾਰਚ ਨੂੰ ਅਮਰੀਕਾ ਦੇ ਫ਼ਲੋਰਿਡਾ ਸਥਿੱਤ ਨਾਸਾ ਦੇ ਕੈਨੇਡੀ ਪੁਲਾੜ ਕੇਂਦਰ ਤੋਂ ਲਾਂਚ ਕੀਤਾ ਗਿਆ ਸੀ।

 

...ਤਾਂ ਕਾਫ਼ੀ ਵੱਡਾ ਨੁਕਸਾਨ ਹੁੰਦਾ

ਗ੍ਰਾਂਟ ਕਾਊਂਟੀ ਸ਼ੈਰਿਫ਼ ਦਫ਼ਤਰ ਨੇ ਟਵੀਟ ਕੀਤਾ ਕਿ ਪਿਛਲੇ ਹਫ਼ਤੇ ਐਲਨ ਮਸਕ ਦੀ ਕੰਪਨੀ ਫ਼ਾਲਕਨ ਰਾਕੇਟ ਦੇ COPV ਨੂੰ ਖੇਤ 'ਚੋਂ ਬਰਾਮਦ ਕੀਤਾ ਗਿਆ। ਰਾਕੇਟ ਦਾ ਜਿਹੜਾ ਮਲਬਾ ਮਿਲਿਆ ਸੀ, ਅਸੀਂ ਉਸ ਨੂੰ ਸਪੇਸਐਕਸ ਦੇ ਵਿਗਿਆਨੀਆਂ ਨੂੰ ਸੌਂਪ ਦਿੱਤਾ ਹੈ। ਗ੍ਰਾਂਟ ਕਾਊਂਟੀ ਸ਼ੈਰਿਫ਼ ਦੇ ਦਫ਼ਤਰ ਨੇ ਟਵਿੱਟਰ 'ਤੇ ਲਿਖਿਆ ਹੈ ਕਿ ਜਿਸ ਵਿਅਕਤੀ ਦੇ ਖੇਤ 'ਚ ਮਲਬਾ ਡਿੱਗਿਆ ਹੈ ਉਸ ਵਿਅਕਤੀ ਦਾ ਨਾਮ ਨਹੀਂ ਦੱਸਿਆ ਜਾਵੇਗਾ।

 

ਉਸ ਦੀ ਨਿੱਜਤਾ ਨੂੰ ਭੰਗ ਨਹੀਂ ਕੀਤਾ ਜਾ ਸਕਦਾ। ਅੱਗੇ ਲਿਖਿਆ ਕਿ ਮਲਬਾ ਜਿੱਥੇ ਡਿੱਗਿਆ ਹੈ, ਉੱਥੇ ਵੱਡੀ ਗਿਣਤੀ 'ਚ ਲੋਕ ਰਹਿੰਦੇ ਹਨ। ਜੇ ਰਾਕੇਟ ਦੀ ਦਿਸ਼ਾ ਥੋੜੀ ਬਹੁਤ ਇੱਧਰ-ਉੱਧਰ ਹੁੰਦੀ ਤਾਂ ਕਾਫੀ ਲੋਕਾਂ ਨੂੰ ਨੁਕਸਾਨ ਪਹੁੰਚ ਸਕਦਾ ਸੀ।

 

ਤਕਨੀਕੀ ਗੜਬੜੀ ਕਾਰਨ ਹੋਇਆ ਹਾਦਸਾ

ਰਾਕੇਟ ਹਾਦਸੇ ਤੋਂ ਬਾਅਦ ਸਪੇਸਐਕਸ ਨੇ ਕਿਹਾ ਕਿ ਫਾਲਕਨ-9 ਰਾਕੇਟ ਦੀ ਦੂਜੀ ਸਟੇਜ਼ ਨੇ ਸਹੀ ਤਰ੍ਹਾਂ ਡੀ-ਆਰਬਿਟਿੰਗ ਨਹੀਂ ਕੀਤੀ। ਇਸ ਲਈ ਇਹ ਕਈ ਦਿਨਾਂ ਤਕ ਪੁਲਾੜ 'ਚ ਭਟਕਦਾ ਰਿਹਾ। ਹੌਲੀ-ਹੌਲੀ ਧਰਤੀ ਦੀ ਗੁਰੂਤਾਕਰਸ਼ਣ ਸ਼ਕਤੀ ਵੱਲ ਆਉਂਦਾ ਰਿਹਾ। ਇਹ ਸੈਟੇਲਾਈਟ ਬੱਸ ਤੇ ਪਹਿਲੇ ਹਿੱਸੇ ਦੇ ਵਿਚਕਾਰ ਬੂਸਟਰ ਦਾ ਕੰਮ ਕਰਦਾ ਹੈ।

 

ਦੱਸ ਦੇਈਏ ਕਿ ਫਾਲਕਨ-9 ਰਾਕੇਟ ਦਾ ਪਹਿਲਾ ਗੇੜ ਲਾਂਚ ਹੋਣ ਤੋਂ ਬਾਅਦ ਆਪਣੇ ਆਪ ਧਰਤੀ ਉੱਤੇ ਵਾਪਸ ਆ ਜਾਂਦਾ ਹੈ। ਸਪੇਸਐਕਸ ਕੰਪਨੀ ਫਿਰ ਇਸ ਹਿੱਸੇ ਦੀ ਮੁਰੰਮਤ ਕਰੇਗੀ ਤੇ ਇਸ ਨੂੰ ਅਗਲੇ ਮਿਸ਼ਨ ਲਈ ਤਿਆਰ ਕਰੇਗੀ। ਜਦਕਿ ਦੂਜੇ ਗੇੜ ਦਾ ਕੇਸ ਵੱਖਰਾ ਹੈ। ਕੰਮ ਖ਼ਤਮ ਹੋਣ ਤੋਂ ਬਾਅਦ ਜਾਂ ਤਾਂ ਇਸ ਨੂੰ ਪੁਲਾੜ 'ਚ ਨਸ਼ਟ ਕਰ ਦਿੱਤਾ ਜਾਂਦਾ ਹੈ ਜਾਂ ਧਰਤੀ ਦੀ ਕਲਾਸ 'ਚ ਤੈਰਨ ਲਈ ਛੱਡ ਦਿੱਤਾ ਜਾਂਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget