ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਵਿਰੋਧੀ ਪਾਰਟੀਆਂ ਦਾ ਇੱਕ ਵਫ਼ਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰੇਗਾ। ਸੀਪੀਆਈ(ਐਮ) ਦੇ ਆਗੂ ਸੀਤਾਰਾਮ ਯੇਚੁਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਸਾਂਝਾ ਵਫ਼ਦ ਭਲਕੇ ਸ਼ਾਮ 5 ਵਜੇ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ ਕਰੇਗਾ।


ਉਨ੍ਹਾਂ ਕਿਹਾ, “ਵਫ਼ਦ ਵਿੱਚ ਰਾਹੁਲ ਗਾਂਧੀ, ਸ਼ਰਦ ਪਵਾਰ ਤੇ ਹੋਰ ਸ਼ਾਮਲ ਹੋਣਗੇ। ਕੋਵਿਡ 19 ਦੇ ਪ੍ਰੋਟੋਕੋਲ ਦੇ ਕਾਰਨ ਸਿਰਫ 5 ਲੋਕਾਂ ਨੂੰ ਮਿਲਣ ਦੀ ਇਜਾਜ਼ਤ ਹੈ।” ਐਨਸੀਪੀ ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ 'ਤੇ ਵਿਚਾਰ ਵਟਾਂਦਰੇ ਕਰਨਗੇ।

Covid-19 Vaccine: ਬ੍ਰਿਟੇਨ 'ਚ ਵੈਕਸੀਨੇਸ਼ਨ ਦੀ ਪ੍ਰਕਿਰਿਆ ਸ਼ੁਰੂ, 90 ਸਾਲਾ ਔਰਤ ਨੂੰ ਦਿੱਤੀ ਗਈ ਪਹਿਲੀ ਵੈਕਸੀਨ

ਬੀਜੇਪੀ ਨੇ ਸੋਮਵਾਰ ਨੂੰ ਕਿਹਾ ਸੀ ਕਿ ਪਵਾਰ ਨੇ ਕੇਂਦਰ ਦੀ ਯੂਪੀਏ ਸਰਕਾਰ ਵਿੱਚ ਖੇਤੀਬਾੜੀ ਮੰਤਰੀ ਵਜੋਂ ਰਾਜਾਂ ਨੂੰ ਏਪੀਐਮਸੀ ਐਕਟ ਵਿੱਚ ਸੋਧ ਕਰਨ ਲਈ ਕਿਹਾ ਸੀ ਅਤੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਜੇ ਤਿੰਨ ਸੁਧਾਰ ਨਾ ਕੀਤੇ ਗਏ ਤਾਂ ਕੇਂਦਰ ਨੂੰ ਵਿੱਤੀ ਸਹਾਇਤਾ ਨਹੀਂ ਦਿੱਤੀ ਜਾਵੇਗੀ।

ਮੋਦੀ ਨੇ ਮਿਲਾਇਆ ਬਾਦਲ ਨੂੰ ਫੋਨ, ਕਿਸਾਨੀ ਅੰਦੋਲਨ ਦਰਮਿਆਨ ਕੀਤੀ ਇਹ ਗੱਲਬਾਤ

ਐਨਸੀਪੀ ਨੇ ਕਿਹਾ ਸੀ ਕਿ ਪਵਾਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਹੋਣ ਦੇ ਨਾਤੇ ਰਾਜਾਂ ਦੇ ਖੇਤੀਬਾੜੀ ਮਾਰਕੀਟਿੰਗ ਬੋਰਡਾਂ ਨਾਲ ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਤੇ ਕਾਨੂੰਨ ਲਾਗੂ ਕਰਨ ਲਈ ਉਨ੍ਹਾਂ ਤੋਂ ਸੁਝਾਅ ਮੰਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ