ਚੰਡੀਗੜ੍ਹ, Punjab Police Transfer: ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਰਾਜ ਵਿੱਚ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ ਅਤੇ ਡੀਐਸਪੀ ਅਤੇ ਏਸੀਪੀ ਨੂੰ ਵੱਡੇ ਪੱਧਰ ‘ਤੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਤਬਦੀਲ ਕਰ ਦਿੱਤਾ ਹੈ। ਰਾਜ ਸਰਕਾਰ ਨੇ 130 ਡੀਐਸਪੀ ਅਤੇ ਏਸੀਪੀ ਤਬਦੀਲ ਕੀਤੇ ਹਨ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਡੀਐਸਪੀ ਅਤੇ ਏਸੀਪੀ ਬਦਲ ਗਏ ਹਨ। 


 


ਇਸ ਹੁਕਮ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਰਾਜ ਵਿਚ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਦੀ ਪ੍ਰਕਿਰਿਆ ਅੱਗੇ ਵੀ ਜਾਰੀ ਰਹੇਗੀ। ਅੱਜ ਜਾਰੀ ਕੀਤੇ ਗਏ ਇੱਕ ਆਦੇਸ਼ ਵਿੱਚ, ਪੰਜਾਬ ਸਰਕਾਰ ਨੇ ਡਿਪਟੀ ਸੁਪਰਡੈਂਟ ਆਫ ਪੁਲਿਸ ਰੈਂਕ ਦੇ 130 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।