ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ਜੈਸ਼-ਏ-ਮੁਹੰਮਦ ਦੇ 5 ਅੱਤਵਾਦੀ ਗ੍ਰਿਫ਼ਤਾਰ
ਏਬੀਪੀ ਸਾਂਝਾ | 16 Jan 2020 05:35 PM (IST)
ਗਣਤੰਤਰ ਦਿਵਸ 'ਤੇ ਅੱਤਵਾਦੀ ਹਮਲੇ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਜੈਸ਼-ਏ-ਮੁਹੰਮਦ ਦੇ 5 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਗਣਤੰਤਰ ਦਿਵਸ 'ਤੇ ਆਤਮਘਾਤੀ ਹਮਲੇ ਦੀ ਯੋਜਨਾ ਬਣਾ ਰਹੇ ਸੀ।
ਸੰਕੇਤਕ ਤਸਵੀਰ
ਸ੍ਰੀਨਗਰ: ਗਣਤੰਤਰ ਦਿਵਸ 'ਤੇ ਅੱਤਵਾਦੀ ਹਮਲੇ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਜੈਸ਼-ਏ-ਮੁਹੰਮਦ ਦੇ 5 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਗਣਤੰਤਰ ਦਿਵਸ 'ਤੇ ਆਤਮਘਾਤੀ ਹਮਲੇ ਦੀ ਯੋਜਨਾ ਬਣਾ ਰਹੇ ਸੀ। ਹਾਸਲ ਜਾਣਕਾਰੀ ਮੁਤਾਬਕ ਸ੍ਰੀਨਗਰ ਪੁਲਿਸ ਨੇ ਜੈਸ਼-ਏ-ਮੁਹੰਮਦ ਅੱਤਵਾਦੀ ਮੈਡਿਊਲ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫ਼ਤਾਰ ਅੱਤਵਾਦੀ 26 ਜਨਵਰੀ ਨੂੰ ਗ੍ਰਨੇਡ ਨਾਲ ਹਮਲਾ ਕਰਨ ਦੀ ਤਿਆਰੀ ਕਰ ਰਹੇ ਸੀ।