ਪੜਚੋਲ ਕਰੋ

ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ 'ਤੇ ਮਲਾਲਾ ਯੂਸੁਫਜ਼ਈ ਨੇ ਜਤਾਇਆ ਫਿਕਰ, ਕਿਹਾ- ਇਹ ਸਭ ਦੇਖ ਕੇ ਝਟਕਾ ਲੱਗਾ 

ਪਾਕਿਸਤਾਨ ਦੀ ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸੁਫਜ਼ਈ ਦਾ ਬਿਆਨ ਅਫਗਾਨਿਸਤਾਨ ਦੀ ਸਥਿਤੀ 'ਤੇ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਨੇ ਇੱਕ ਵੱਡਾ ਝਟਕਾ ਦਿੱਤਾ ਹੈ।

Afghanistan News: ਪਾਕਿਸਤਾਨ ਦੀ ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸੁਫਜ਼ਈ ਦਾ ਬਿਆਨ ਅਫਗਾਨਿਸਤਾਨ ਦੀ ਸਥਿਤੀ 'ਤੇ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਨੇ ਇੱਕ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਔਰਤਾਂ, ਘੱਟ ਗਿਣਤੀਆਂ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ ਦੀ ਸਥਿਤੀ ਬਾਰੇ ਡੂੰਘੀ ਚਿੰਤਤ ਹੈ। ਅਫਗਾਨਿਸਤਾਨ ਦੇ ਵੱਡੇ ਹਿੱਸੇ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਮਲਾਲਾ ਦਾ ਇਹ ਪਹਿਲਾ ਬਿਆਨ ਹੈ।

ਮਲਾਲ ਨੇ ਟਵੀਟ ਕੀਤਾ, “ਅਸੀਂ ਸਾਰੇ ਇਹ ਦੇਖ ਕੇ ਬਹੁਤ ਹੈਰਾਨ ਹਾਂ ਕਿ ਅਫਗਾਨਿਸਤਾਨ ਨੂੰ ਤਾਲਿਬਾਨ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਮੈਂ ਉੱਥੋਂ ਦੀਆਂ ਔਰਤਾਂ, ਘੱਟ ਗਿਣਤੀਆਂ ਅਤੇ ਮਨੁੱਖੀ ਅਧਿਕਾਰ ਕਾਰਕੁਨਾਂ ਬਾਰੇ ਬੇਹੱਦ ਚਿੰਤਤ ਹਾਂ। ਗਲੋਬਲ, ਖੇਤਰੀ ਅਤੇ ਸਥਾਨਕ ਸ਼ਕਤੀਆਂ ਨੂੰ ਤੁਰੰਤ ਜੰਗਬੰਦੀ ਦੀ ਮੰਗ ਕਰਨੀ ਚਾਹੀਦੀ ਹੈ, ਤੁਰੰਤ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ, ਅਤੇ ਸ਼ਰਨਾਰਥੀਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਕਰਨੀ ਚਾਹੀਦੀ ਹੈ।”

ਤੁਹਾਨੂੰ ਦੱਸ ਦੇਈਏ ਕਿ ਮਲਾਲਾ ਯੂਸਫਜ਼ਈ ਪਹਿਲਾਂ ਹੀ ਤਾਲਿਬਾਨ ਦੇ ਨਿਸ਼ਾਨੇ 'ਤੇ ਰਹੀ ਹੈ। ਇਸ ਕਾਰਨ ਮਲਾਲਾ ਨੂੰ ਪਾਕਿਸਤਾਨ ਛੱਡਣਾ ਪਿਆ। ਦਰਅਸਲ, ਸਿਰਫ ਮਲਾਲਾ ਹੀ ਨਹੀਂ, ਦੁਨੀਆ ਭਰ ਦੇ ਬਹੁਤ ਸਾਰੇ ਲੋਕ ਅਫਗਾਨਿਸਤਾਨ ਦੀ ਸਥਿਤੀ ਨੂੰ ਵੇਖ ਕੇ ਬਹੁਤ ਹੈਰਾਨ ਹੋਏ ਹਨ। ਅਫਗਾਨਿਸਤਾਨ ਵਿੱਚ ਬਹੁਤ ਸਾਰੇ ਪ੍ਰੋਜੈਕਟ ਲਗਾਉਣ ਵਾਲੇ ਭਾਰਤ ਸਮੇਤ ਸਾਰੇ ਦੇਸ਼ਾਂ ਦਾ ਭਵਿੱਖ ਹੁਣ ਖਤਰੇ ਵਿੱਚ ਹੈ।

ਤਾਲਿਬਾਨ ਨੇ ਅਫਗਾਨਿਸਤਾਨ ਸਰਕਾਰ ਦਾ ਤਖਤਾ ਪਲਟ ਦਿੱਤਾ ਹੈ। ਸੂਤਰਾਂ ਮੁਤਾਬਕ ਰਾਸ਼ਟਰਪਤੀ ਅਸ਼ਰਫ ਗਨੀ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਧਰ, ਦੋਹਾ ਤੋਂ ਤਾਲਿਬਾਨ ਕਮਾਂਡਰ ਮੁੱਲਾ ਅਬਦੁਲ ਗਨੀ ਬਰਾਰ ਦੇ ਕਾਬੁਲ ਪਹੁੰਚਣ ਦੀਆਂ ਖ਼ਬਰਾਂ ਹਨ। ਉਹ ਅਫਗਾਨਿਸਤਾਨ ਦੇ ਨਵੇਂ ਰਾਸ਼ਟਰਪਤੀ ਹੋ ਸਕਦੇ ਹਨ।

ਇਸ ਬਾਰੇ ਇੱਕ ਅਫਗਾਨ ਅਧਿਕਾਰੀ ਨੇ ਕਿਹਾ ਕਿ ਤਾਲਿਬਾਨ ਵਾਰਤਾਕਾਰ ਰਾਸ਼ਟਰਪਤੀ ਦੇ ਨਿਵਾਸ ਵੱਲ ਜਾ ਰਹੇ ਸਨ ਤਾਂ ਕਿ ਉਹ ਸੱਤਾ ਦੇ "ਤਬਾਦਲੇ" ਦੀ ਤਿਆਰੀ ਕਰ ਸਕਣ। ਅਧਿਕਾਰੀ ਨੇ ਐਤਵਾਰ ਨੂੰ ਆਪਣਾ ਨਾਂ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਸ਼ਾਂਤੀਪੂਰਨ ਢੰਗ ਨਾਲ ਤਾਲਿਬਾਨ ਨੂੰ ਸੱਤਾ ਸੌਂਪਣਾ ਹੈ। ਤਾਲਿਬਾਨ ਨੇ ਕਿਹਾ ਕਿ ਉਨ੍ਹਾਂ ਦਾ ਤਾਕਤ ਨਾਲ ਸੱਤਾ ਹਥਿਆਉਣ ਦਾ ਕੋਈ ਇਰਾਦਾ ਨਹੀਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget