ਕੋਲਕਾਤਾ: ਪੱਛਮੀ ਬੰਗਾਲ ਦੀ ਮਮਤਾ ਸਰਕਾਰ ਨੇ ਅੱਜ ਵਿਧਾਨ ਸਭਾ 'ਚ ਬਜਟ ਪੇਸ਼ ਕੀਤਾ। ਇਸ ਬਜਟ ਦੀ ਖਾਸ ਗੱਲ ਇਹ ਹੈ ਕਿ ਪੱਛਮੀ ਬੰਗਾਲ ਸਰਕਾਰ ਨੇ 75 ਯੂਨਿਟ ਤਕ ਮੁਫਤ ਬਿਜਲੀ ਤਿਮਾਹੀ ਆਧਾਰ 'ਤੇ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਵਿਧਾਨ ਸਭਾ ਚੋਣਾਂ 'ਚ ਮੁਫਤ ਬਿਜਲੀ ਸਕੀਮ ਅਸਰ ਵੇਖ ਮਮਤਾ ਨੇ ਵੀ ਇਹ ਐਲਾਨ ਕੀਤਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪ੍ਰਤੀ ਮਹੀਨਾ 200 ਯੂਨਿਟ ਤੱਕ ਬਿਜਲੀ ਦੀ ਵਰਤੋਂ 'ਤੇ ਕੋਈ ਖਰਚਾ ਨਹੀਂ।

ਬਜਟ 'ਚ ਕੀ ਕੁਝ ਵਿਸ਼ੇਸ਼?

- ਪੱਛਮੀ ਬੰਗਾਲ ਸਰਕਾਰ ਨੇ ਤਿਮਾਹੀ ਆਧਾਰ 'ਤੇ 75 ਯੂਨਿਟ ਤਕ ਮੁਫਤ ਬਿਜਲੀ ਪ੍ਰਦਾਨ ਕਰਨ ਦਾ ਐਲਾਨ ਕੀਤਾ।

-
ਬਜਟ 'ਚ ਅਗਲੇ ਤਿੰਨ ਸਾਲਾਂ '100 ਛੋਟੇ ਤੇ ਦਰਮਿਆਨੇ ਉਦਯੋਗ ਪਾਰਕ ਬਣਾਉਣ ਦਾ ਪ੍ਰਸਤਾਵ, 2020-21 ਲਈ ਇਸ ਸਿਰਲੇਖ ਅਧੀਨ 200 ਕਰੋੜ ਰੁਪਏ ਅਲਾਟਮੈਂਟ।

-
ਰਾਜ ਸਰਕਾਰ ਨੇ ਅਗਲੇ ਦੋ ਵਿੱਤੀ ਸਾਲਾਂ 2020-21 ਤੇ 2021-22 ਲਈ ਚਾਹ ਦੇ ਬਗੀਚਿਆਂ ਦੀ ਖੇਤੀਬਾੜੀ ਆਮਦਨ ਟੈਕਸ ਫਰੀ ਕਰਨ ਦਾ ਪ੍ਰਸਤਾਵ ਦਿੱਤਾ ਹੈ।

-
ਸੂਬਾ ਸਰਕਾਰ ਨੇ ਇੱਕ ਨਵੀਂ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਇਸ ਯੋਜਨਾ ਦਾ ਨਾਂ ਹੈ "ਬੰਧੂ ਪ੍ਰਕਲਾਪ"। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ, ਜੋ ਕਿਸੇ ਹੋਰ ਪੈਨਸ਼ਨ ਸਕੀਮ ਅਧੀਨ ਨਹੀਂ ਆਉਂਦੇ, ਨੂੰ 1000 ਰੁਪਏ ਮਾਸਿਕ ਪੈਨਸ਼ਨ ਦਿੱਤੀ ਜਾਵੇਗੀ।


ਬਜਟ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਇਨ੍ਹੀਂ ਦਿਨੀਂ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਕੇਂਦਰ ਰਾਜਾਂ ਨਾਲ ਸਲਾਹ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਆਰਥਿਕ ਸਥਿਤੀ ਸੁਧਾਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ, ਜੇ ਜਰੂਰੀ ਹੋਇਆ ਤਾਂ ਪ੍ਰਧਾਨ ਮੰਤਰੀ ਨੂੰ ਵਿਰੋਧੀ ਪਾਰਟੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।