ਪੜਚੋਲ ਕਰੋ
Advertisement
ਅਮਰੀਕਾ ਦੇ ਸਿੱਖਾਂ ਵੱਲੋਂ ਮਨਜਿੰਦਰ ਸਿਰਸਾ ਦਾ ਬਾਈਕਾਟ, ਗੁਰੂ ਘਰਾਂ ਦੇ ਵਸੀਲੇ ਸਰਕਾਰ ਨੂੰ ਸੌਂਪਣ ਦਾ ਵਿਰੋਧ
ਅਮਰੀਕੀ ਸਿੱਖ ਆਗੂਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮਨਜਿੰਦਰ ਸਿੰਘ ਸਿਰਸਾ ਦਾ ਅਮਰੀਕਾ ਦੇ ਗੁਰਦੁਆਰਿਆਂ ਵੱਲੋਂ ਬਾਈਕਾਟ ਕਰਨ ਅਤੇ ਉਸ ਖ਼ਿਲਾਫ਼ ਢੁੱਕਵੀਂ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਉਧਰ, ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਆਪ ਨੂੰ ਨਿਰਦੋਸ਼ ਦੱਸਦਿਆਂ ਉਨ੍ਹਾਂ ਦੇ ਬਿਆਨ ਦੇ ਅਰਥ ਵਿਗਾੜ ਕੇ ਪੇਸ਼ ਕਰਨ ਦੀ ਗੱਲ ਆਖੀ ਹੈ।
ਵਾਸ਼ਿੰਗਟਨ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ (President Manjinder Singh Sirsa) ਦੇ ਬਿਆਨ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਦੇ ਬਿਆਨ ਦੇ ਵਿਰੋਧ ਵਿੱਚ ਅਮਰੀਕੀ ਸਿੱਖਾਂ (American Sikh) ਨੇ ਸਿਰਸਾ ਦਾ ਬਾਈਕਾਟ (boycott of Sirsa) ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵੀ ਸਿਰਸਾ ਦੇ ਬਿਆਨ ਦਾ ਵਿਰੋਧ ਕੀਤਾ ਹੈ।
ਅਮਰੀਕਾ ਦੇ ਗੁਰੂ ਘਰਾਂ ਦੀ ਸਾਂਝੀ ਜਥੇਬੰਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕੋਆਰਡੀਨੇਟਰ ਹਿੰਮਤ ਸਿੰਘ ਤੇ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਦੋਸ਼ ਲਾਇਆ ਕਿ ਸਿਰਸਾ ਨੇ ਸਰਕਾਰਾਂ ਨੂੰ ਧਰਮ ਅਸਥਾਨਾਂ ਦਾ ਸਰਮਾਇਆ ਵਰਤਣ ਦੀ ਪੇਸ਼ਕਸ਼ ਕੀਤੀ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦੇ ਸੋਨੇ ਨੂੰ ਸਰਕਾਰ ਹਵਾਲੇ ਕਰਨ ਦੀ ਗੱਲ ਕਿਸੇ ਤਰ੍ਹਾਂ ਜਾਇਜ਼ ਨਹੀਂ ਹੈ ਤੇ ਇਸ ’ਚੋਂ ਸਿੱਖ ਵਿਰੋਧੀ ਤਾਕਤਾਂ ਦੀ ਝਲਕ ਦਿਖਾਈ ਦਿੰਦੀ ਹੈ।
ਉਨ੍ਹਾਂ ਸਫਾਈ ਦਿੱਤੀ ਕਿ ਉਨ੍ਹਾਂ ਸਿੱਖ ਸੰਸਥਾਵਾਂ ਤੇ ਗੁਰਦੁਆਰਿਆਂ ਦਾ ਸੋਨਾ ਦੇਣ ਦੀ ਗੱਲ ਨਹੀਂ ਆਖੀ ਬਲਕਿ ਸੰਸਥਾਵਾਂ ਨੂੰ ਕੋਰੋਨਾ ਮਹਾਮਾਰੀ ਕਾਰਨ ਪੈਦਾ ਹੋਈ ਸੰਕਟ ਦੀ ਘੜੀ ਵਿੱਚ ਮਾਨਵਤਾ ਦੀ ਭਲਾਈ ਲਈ ਅੱਗੇ ਆਉਣ ਦੀ ਅਪੀਲ ਕੀਤੀ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਕਾਰੋਬਾਰ
ਪੰਜਾਬ
ਮਨੋਰੰਜਨ
Advertisement