ਪੜਚੋਲ ਕਰੋ

ਮਨਜਿੰਦਰ ਸਿਰਸਾ ਚੋਣ ਹਾਰੇ, ਅਕਾਲੀ ਦਲ ਨੇ ਜਿੱਤੀਆਂ 26 ਸੀਟਾਂ

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਕੁੱਲ 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ 26 ਵਾਰਡਾਂ ਵਿੱਚ ਜਿੱਤ ਹਾਸਲ ਕਰ ਲਈ ਹੈ। ਇਸ ਤੋਂ ਇਲਾਵਾ ਚਾਰ ਸੀਟਾਂ ਉਪਰ ਅੱਗੇ ਹੈ।

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਕੁੱਲ 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ 26 ਵਾਰਡਾਂ ਵਿੱਚ ਜਿੱਤ ਹਾਸਲ ਕਰ ਲਈ ਹੈ। ਇਸ ਤੋਂ ਇਲਾਵਾ ਚਾਰ ਸੀਟਾਂ ਉਪਰ ਅੱਗੇ ਹੈ। ਖਾਸ ਗੱਲ ਹੈ ਕਿ ਮਨਜਿੰਦਰ ਸਿੰਘ ਸਿਰਸਾ ਹਾਰ ਗਏ ਹਨ, ਜਦ ਕਿ ਜਾਗੋ ਪਾਰਟੀ ਦੇ ਮਨਜੀਤ ਸਿੰਘ ਜੀਕੇ ਜਿੱਤ ਗਏ ਹਨ। ਉਨ੍ਹਾਂ ਨੇ 661 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ।

ਗੀਤਾ ਕਾਲੋਨੀ ਤੋਂ ਬਾਦਲ ਧੜੇ ਦੇ ਸੁਖਵਿੰਦਰ ਸਿੰਘ ਬੱਬਰ ਜਿੱਤ ਗਏ ਹਨ। ਵਿਕਾਸ ਪੁਰੀ ਤੋਂ ਸਰਨਾ ਧੜੇ ਦੇ ਅਮਰੀਕ ਸਿੰਘ, ਜਦਕਿ ਪੰਜਾਬੀ ਹਲਕੇ ਤੋਂ ਹਰਵਿੰਦਰ ਸਿੰਘ ਸਰਨਾ ਜਿੱਤ ਗਏ। ਪ੍ਰੀਤ ਵਿਹਾਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਭੁਪਿੰਦਰ ਸਿੰਘ ਭੁੱਲਰ, ਵਿਵੇਕ ਵਿਹਾਰ ਤੋਂ ਜਸਵੀਰ ਸਿੰਘ ਨੋਨੀ, ਨਵੀਨ ਸ਼ਾਹਦਰਾ ਪਰਵਿੰਦਰ ਸਿੰਘ, ਸਰਿਤਾ ਵਿਹਾਰ ਤੋਂ ਗੁਰਪ੍ਰੀਤ ਸਿੰਘ ਜੱਸਾ, ਉੱਤਮ ਨਗਰ ਤੋਂ ਰਮਨਜੋਤ ਸਿੰਘ ਮੀਤਾ ਜਿੱਤ ਚੁੱਕੇ ਹਨ।

ਦੱਸ ਦਈਏ ਕਿ 22 ਅਗਸਤ ਨੂੰ 46 ਵਾਰਡਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਅੱਜ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਈ ਤੇ ਦੁਪਹਿਰ ਤੱਕ ਨਤੀਜੇ ਸਪਸ਼ਟ ਹੋ ਗਏ। ਮੌਜੂਦਾ ਕਮੇਟੀ ਦਾ ਕਾਰਜਕਾਲ ਮਾਰਚ 2021 ਨੂੰ ਖ਼ਤਮ ਹੋ ਗਿਆ ਸੀ ਪਰ ਕਰੋਨਾ ਕਾਰਨ ਇਹ ਚੋਣਾਂ ਪ੍ਰਚਾਰ ਦੌਰਾਨ ਹੀ ਮੁਲਤਵੀ ਕਰਨੀਆਂ ਪਈਆਂ ਤੇ 22 ਅਗਸਤ ਨੂੰ ਵੋਟਾਂ ਪਈਆਂ।

ਅਧਿਕਾਰੀਆਂ ਮੁਤਾਬਕ ਦਿੱਲੀ ਸਰਕਾਰ ਦੇ ਦਿੱਲੀ ਗੁਰਦੁਆਰਾ ਚੋਣ ਬੋਰਡ ਵੱਲੋਂ ਕੁੱਲ ਪੋਲ ਹੋਈਆਂ 1,27,472 ਵੋਟਾਂ ਦੀ ਗਿਣਤੀ ਲਈ ਆਈਟੀਆਈ-ਤਿਲਕ ਨਗਰ, ਆਈਟੀਆਈ-ਖਿਚੜੀਪੁਰ, ਆਈਆਈਟੀ-ਪੂਸਾ, ਆਰੀਆ ਭੱਟ ਪੋਲੀਟੈਕਨਿਕ, ਆਈਟੀਆਈ ਵਿਮੈਨ-ਵਿਵੇਕ ਵਿਹਾਰ ਵਿੱਚ ਗਿਣਤੀ ਕੇਂਦਰ ਬਣਾਏ ਗਏ।

ਕੁੱਲ 37.27 ਫ਼ੀਸਦੀ ਵੋਟਾਂ ਪਈਆਂ ਸਨ ਜਿਨ੍ਹਾਂ ਵਿੱਚੋਂ 68194 ਮਰਦਾਂ (39.95 ਫ਼ੀਸਦ) ਨੇ ਤੇ 59278 ਔਰਤਾਂ (34.95 ਫ਼ੀਸਦ) ਨੇ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕੀਤੀ ਸੀ। 2017 ਵਿੱਚ 45 ਫ਼ੀਸਦੀ ਤੋਂ ਵੱਧ ਵੋਟਾਂ ਪਈਆਂ ਸਨ। ਦਿੱਲੀ ਪੁਲੀਸ ਵੱਲੋਂ 3 ਪੜਾਵੀ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਇਸ ਵਾਰ ਵੋਟਾਂ ਬੈਲਟ ਪੇਪਰ ਨਾਲ ਹੋਈਆਂ ਸਨ ਤੇ ਬੈਲਟ ਬਕਸਿਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਲੀ ਪੁਲਿਸ ਉਪਰ ਹੈ।

ਸੂਤਰਾਂ ਮੁਤਾਬਕ ਗਿਣਤੀ ਕੇਂਦਰਾਂ ਵਿੱਚ ਸੀਸੀਟੀਵੀ ਕੈਮਰੇ ਲਾਏ ਗਏ ਹਨ। ਗਿਣਤੀ ਵੇਲੇ ਸਿਰਫ਼ ਅਧਿਕਾਰਤ ਉਮੀਦਵਾਰ, ਪੋਲਿੰਗ ਏਜੰਟ ਹੀ ਕੇਂਦਰਾਂ ਵਿੱਚ ਜਾ ਸਕੇ। ਕੋਵਿਡ-19 ਨੇਮਾਂ ਦੀ ਪਾਲਣਾ ਕਰਨ ਦੀ ਕੋਸ਼ਿਸ਼ ਵੀ ਪ੍ਰਸ਼ਾਸਨ ਵੱਲੋਂ ਕੀਤੀ ਗਈ ਹੈ। ਨਤੀਜੇ ਐਲਾਨੇ ਜਾਣ ਤੋਂ ਮਗਰੋਂ 31 ਅਗਸਤ ਤੱਕ ਸਾਰਾ ਚੋਣ ਅਮਲ ਨੇਪਰੇ ਚਾੜ੍ਹਨ ਦੀ ਗੁਰਦੁਆਰਾ ਚੋਣ ਬੋਰਡ ਦੀ ਜ਼ਿੰਮੇਵਾਰੀ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget