ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਨਾਮਾਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਡਿਨਰ 'ਤੇ ਸੱਦਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਹੁਣ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਡਿਨਰ 'ਤੇ ਜਾਣ ਤੋਂ ਇਨਕਾਰ ਕਰ ਦਿੱਤਾ ਹੈ।
ਨਿਊਜ਼ ਏਜੰਸੀ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਹੈ ਕਿ ਪਹਿਲਾਂ ਮਨਮੋਹਨ ਸਿੰਘ ਨੇ ਇਸ ਸੱਦੇ ਨੂੰ ਸਵੀਕਾਰ ਕਰ ਲਿਆ ਸੀ ਪਰ ਸੋਮਵਾਰ ਨੂੰ ਉਨ੍ਹਾਂ ਸਮਾਗਮ 'ਚ ਜਾਣ ਤੋਂ ਇਨਕਾਰ ਕਰ ਦਿੱਤਾ। ਕਾਂਗਰਸੀ ਆਗੂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਡਿਨਰ 'ਤੇ ਸੱਦਾ ਨਾ ਭੇਜੇ ਜਾਣ ਤੋਂ ਨਾਰਾਜ਼ ਹਨ।
ਅਧੀਰ ਰੰਜਨ ਨੇ ਕਿਹਾ ਸੀ ਕਿ, "ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੱਦਾ ਨਹੀਂ ਦਿੱਤਾ ਗਿਆ। ਪ੍ਰਧਾਨ ਮੰਤਰੀ ਮੋਦੀ ਲਗਾਤਾਰ ਵਿਰੋਧੀ ਆਗੂਆਂ ਨੂੰ ਇਸ ਤਰ੍ਹਾਂ ਦੇ ਸਮਾਗਮਾਂ ਤੋਂ ਨਜ਼ਰਅੰਦਾਜ਼ ਕਰ ਰਹੇ ਹਨ। ਅਮਰੀਕਾ 'ਚ ਹੋਏ ਹਾਉਡੀ ਮੋਦੀ ਸਮਾਗਮ ਦੌਰਾਨ ਉੱਥੋਂ ਦੀਆਂ ਦੋਨੋਂ ਵਿਰੋਧੀ ਪਾਰਟੀਆਂ ਨੂੰ ਡਿਨਰ 'ਤੇ ਸੱਦਾ ਭੇਜਿਆ ਗਿਆ ਸੀ।"
ਡਾ. ਮਨਮੋਹਨ ਸਿੰਘ ਵੱਲੋਂ ਟਰੰਪ ਨਾਲ ਡਿਨਰ ਤੋਂ ਇਨਕਾਰ
ਏਬੀਪੀ ਸਾਂਝਾ
Updated at:
25 Feb 2020 03:35 PM (IST)
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਨਾਮਾਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਡਿਨਰ 'ਤੇ ਸੱਦਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਹੁਣ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਡਿਨਰ 'ਤੇ ਜਾਣ ਤੋਂ ਇਨਕਾਰ ਕਰ ਦਿੱਤਾ ਹੈ।
- - - - - - - - - Advertisement - - - - - - - - -