ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਡਿਪਟੀ ਸੀਐਮ ਦੁਸ਼ਅੰਤ  ਚੌਟਾਲਾ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਜਦੋਂ ਸੁਪਰੀਮ ਕੋਰਟ ਨੇ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ। ਇਸ ਦੇ ਨਾਲ ਅਦਾਲਤ ਨੇ ਆਪਣੇ ਫੈਸਲੇ ਵਿੱਚ ਚਾਰ ਮੈਂਬਰਾਂ ਦੀ ਇੱਕ ਕਮੇਟੀ ਵੀ ਬਣਾਈ।


ਕੇਂਦਰੀ ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮਨੋਹਰ ਲਾਲ ਖੱਟਰ ਅਤੇ ਦੁਸ਼ਅੰਤ  ਚੌਟਾਲਾ ਨੇ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ। ਦੱਸ ਦਈਏ ਕਿ ਕਿਸਾਨਾਂ ਦੇ ਭਾਰੀ ਵਿਰੋਧ ਕਾਰਨ ਖੱਟਰ ਨੂੰ ਐਤਵਾਰ ਨੂੰ ਕਰਨਾਲ, ਹਰਿਆਣਾ ਵਿੱਚ ਇੱਕ ਜਨਤਕ ਮੀਟਿੰਗ ਮੁਲਤਵੀ ਕਰਨੀ ਪਈ। ਮੰਨਿਆ ਜਾਂਦਾ ਹੈ ਕਿ ਦੁਸ਼ਯੰਤ ਚੌਟਾਲਾ ਦੀ ਅਗਵਾਈ ਵਾਲੀ ਜਨਨਾਇਕ ਜਨਤਾ ਪਾਰਟੀ ਦੇ ਵਿਧਾਇਕ ਵਿਰੋਧ ਕਰ ਰਹੇ ਕਿਸਾਨਾਂ ਦੇ ਦਬਾਅ ਹੇਠ ਹਨ।

ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਕਲਾਸ ਦੀ ਡੇਟਸ਼ੀਟ ਕੀਤੀ ਜਾਰੀ, ਇਥੇ ਦੇਖੋ ਡੇਟਸ਼ੀਟ

ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕਮੇਟੀ ਬਣਨ ਤੋਂ ਬਾਅਦ ਅੰਦੋਲਨ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨਾਂ ਨੂੰ ਆਪਣਾ ਧਰਨਾ ਹਟਾ ਦੇਣਾ ਚਾਹੀਦਾ ਹੈ ਅਤੇ ਆਪਣੇ ਘਰਾਂ ਨੂੰ ਪਰਤਣਾ ਚਾਹੀਦਾ ਹੈ। ਸੀਐਮ ਖੱਟਰ ਨੇ ਕਿਹਾ, "ਗੇਂਦ ਹੁਣ ਸੁਪਰੀਮ ਕੋਰਟ ਦੀ ਅਦਾਲਤ 'ਚ ਹੈ ਅਤੇ ਮੇਰਾ ਵਿਸ਼ਵਾਸ ਹੈ ਕਿ ਜੋ ਵੀ ਫੈਸਲਾ ਲਿਆ ਜਾਵੇਗਾ ਉਹ ਹਰ ਕਿਸੇ ਨੂੰ ਮਨਜ਼ੂਰ ਹੋਵੇਗਾ।"

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ