ਪੜਚੋਲ ਕਰੋ
(Source: ECI/ABP News)
ਦਿੱਲੀ ਹਾਰਨ ਤੋਂ ਬਾਅਦ ਮਨੋਜ ਤਿਵਾੜੀ ਨੇ ਕੀਤੀ ਅਸਤੀਫ਼ੇ ਦੀ ਪੇਸ਼ਕਸ਼, ਪਾਰਟੀ ਨੇ ਕਿਹਾ- ਅਹੂਦੇ 'ਤੇ ਬਣੇ ਰਹੋ
ਦਿੱਲੀ ਭਾਜਪਾ ਦੇ ਮੁਖੀ ਮਨੋਜ ਤਿਵਾੜੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਜਦਕਿ ਪਾਰਟੀ ਨੇ ਮਨੋਜ ਤਿਵਾੜੀ ਨੂੰ ਅਹੁਦੇ 'ਤੇ ਬਣੇ ਰਹਿਣ ਲਈ ਕਿਹਾ ਹੈ।
![ਦਿੱਲੀ ਹਾਰਨ ਤੋਂ ਬਾਅਦ ਮਨੋਜ ਤਿਵਾੜੀ ਨੇ ਕੀਤੀ ਅਸਤੀਫ਼ੇ ਦੀ ਪੇਸ਼ਕਸ਼, ਪਾਰਟੀ ਨੇ ਕਿਹਾ- ਅਹੂਦੇ 'ਤੇ ਬਣੇ ਰਹੋ manoj tiwari offers resignation from delhi bjp chief post ਦਿੱਲੀ ਹਾਰਨ ਤੋਂ ਬਾਅਦ ਮਨੋਜ ਤਿਵਾੜੀ ਨੇ ਕੀਤੀ ਅਸਤੀਫ਼ੇ ਦੀ ਪੇਸ਼ਕਸ਼, ਪਾਰਟੀ ਨੇ ਕਿਹਾ- ਅਹੂਦੇ 'ਤੇ ਬਣੇ ਰਹੋ](https://static.abplive.com/wp-content/uploads/sites/5/2020/02/12222803/manoj-tiwari-1.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਕਰਾਰੀ ਹਾਰ ਤੋਂ ਬਾਅਦ, ਦਿੱਲੀ ਪਾਰਟੀ ਦੇ ਸੂਬਾ ਪ੍ਰਧਾਨ ਮਨੋਜ ਤਿਵਾੜੀ ਨੇ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਮਨੋਜ ਤਿਵਾੜੀ ਨੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਨੇ ਨਿਰਦੇਸ਼ ਦਿੱਤਾ ਹੈ ਕਿ ਉਹ ਇਸ ਸਮੇਂ ਅਸਤੀਫਾ ਨਾ ਦੇਣ।
ਦੱਸ ਦੇਈਏ ਕਿ ਮਨੋਜ ਤਿਵਾੜੀ ਦਾ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਵਜੋਂ ਕਾਰਜਕਾਲ ਖ਼ਤਮ ਹੋ ਗਿਆ ਹੈ ਪਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਪ੍ਰਧਾਨ ਬਣਾਇਆ ਗਿਆ। ਪਰ ਹੁਣ ਦਿੱਲੀ ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਮਨੋਜ ਤਿਵਾੜੀ ਨੇ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ। ਪਰ ਪਾਰਟੀ ਨੇ ਇਹ ਕਹਿ ਕੇ ਅਸਤੀਫ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਅਗਲੇ ਪ੍ਰਧਾਨ ਦੀ ਨਿਯੁਕਤੀ ਜਲਦੀ ਹੋ ਜਾਵੇਗੀ, ਇਸ ਲਈ ਉਸਨੂੰ ਅਜੇ ਅਸਤੀਫ਼ਾ ਦੇਣ ਦੀ ਲੋੜ ਨਹੀਂ।
ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਕਾਫ਼ੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਚੋਂ ਪਾਰਟੀ ਸਿਰਫ ਅੱਠ ਸੀਟਾਂ ‘ਤੇ ਜਿੱਤ ਹਾਸਲ ਕਰ ਸਕੀ ਹੈ। ਭਾਜਪਾ ਨੇ ਇੱਥੇ ਚੋਣ ਮੁਹਿੰਮ 'ਚ ਪੂਰਾ ਜੋਸ਼ ਦਿਖਾਇਆ। ਪਾਰਟੀ ਨੇ ਸ਼ਾਹੀਨ ਬਾਗ ਤੋਂ ਹਿੰਦੂ-ਮੁਸਲਿਮ ਤੱਕ ਧਰੁਵੀਕਰਨ ਦੀ ਕੋਸ਼ਿਸ਼ ਕੀਤੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਕਾਸ ਦੇ ਦਾਅਵਿਆਂ 'ਤੇ ਸਵਾਲ ਖੜੇ ਕੀਤੇ ਪਰ ਇਸ ਦੇ ਬਾਵਜੂਦ ਆਮ ਆਦਮੀ ਪਾਰਟੀ 62 ਸੀਟਾਂ 'ਤੇ ਜਿੱਤ ਹਾਸਲ ਕਰਨ 'ਚ ਕਾਮਯਾਬ ਰਹੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)