ਬਠਿੰਡਾ: ਅੱਜ ਕਾਂਗਰਸ ਦਾ 134ਵਾਂ ਸਥਾਪਨਾ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਮੌਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਕਾਂਗਰਸ ਪਾਰਟੀ ਦੀ ਮਜਬੂਤੀ ਦਿਖਾਈ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਦੇ ਲੀਡਰਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਇੱਕਠਾ ਹੋਏ ਵਰਕਰਾਂ ਨੂੰ ਪਾਰਟੀ ਸੋਚ ਅਤੇ ਦੇਸ਼ ਦੀ ਤਰਕੀ ‘ਚ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਵੀ ਗੱਲਬਾਤ ਕੀਤੀ।


ਇਸ ਮੌਕੇ ਉਨ੍ਹਾਂ ਨੂੰ ਬਿਕਰਮ ਮਜੀਠਿਆ ਨੂੰ ਸੋਸ਼ਲ ਮੀਡੀਆ ‘ਤੇ ਮਿਲਣ ਵਾਲੀਆਂ ਧਮਕੀਆਂ ਬਾਰੇ ਵੀ ਪੁੱਛਿਆ ਗਿਆਧਮਕੀ ਦੇ ਸਵਾਲ 'ਤੇ ਬੋਲਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ 'ਤੇ ਪੰਜਾਬ ਪੁਲਿਸ ਨੇ ਤਹਿਕੀਤ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੋਸ਼ਲ ਮੀਡੀਆ 'ਤੇ ਧਮਕੀ ਦਿੰਦਾ ਹੈ ਤਾਂ ਮੈਂ ਸਮਝਦਾ ਹਾਂ ਇਹ ਗੈਰ-ਕਾਨੂੰਨੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇ ਕੋਈ ਗੈਂਗਸਟਰਾਂ ਦੀ ਗੱਲ ਕਰਦਾ ਹੈ ਤਾਂ ਮੈਂ ਇਨ੍ਹਾਂ ਨੂੰ ਗੈਂਗਸਟਰ ਨਹੀਂ, ਮੈਂ ਇਨ੍ਹਾਂ ਨੂੰ ਦੇਸ਼ ਦੇ ਦੁਸ਼ਮਣ ਕਹਾਂਗਾ

ਨਾਗਰਿਕਤਾ ਕਾਨੂੰਨ ਬਿੱਲ 'ਤੇ ਸੁਖਬੀਰ ਬਾਦਲ ਵੱਲੋਂ ਪੰਜਾਬ ਸਰਕਾਰ ਦੇ ਲਾ ਐਂਡ ਆਰਡਰ ਦੀ ਸਥਿਤੀ 'ਤੇ ਜਵਾਬ ਦਿੰਦੇ ਮਨਪ੍ਰੀਤ ਬਾਦਲ ਨੇ ਕਿਹਾ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਪਹਿਲਾਂ ਤਾਂ ਸੀਏਏ ਬਿੱਲ ਪਾਸ ਕਰਨ ਦੀ ਹਿਮਾਇਤ ਕੀਤੀ ਸੀ ਤਾਂ ਸੁਖਬੀਰ ਬਾਦਲ ਹੀ ਆਪਣਾ ਨਜ਼ਰੀਆ ਸਾਫ਼ ਕਰਨ ਕੀ ਉਹ ਬਿੱਲ ਦੇ ਹੱਕ ਵਿੱਚ ਹੈ ਜਾਂ ਖਿਲਾਫ। ਉਨ੍ਹਾਂ ਅੱਗੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਦੀ ਗੱਲ ਹੈ ਪੰਜਾਬ ਦੇ 'ਚ ਪਿਛਲੇ ਇੱਕ ਮਹੀਨੇ ਤੋਂ ਕੋਈ ਹਿੰਸਾ ਨਹੀਂ ਹੋਈ।