ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਐਲਾਨ ਕੀਤਾ ਹੈ ਕਿ ਸਾਲ 2020-21 'ਚ 800 ਸਵੈ-ਪਲੇਸਮੈਂਟ ਕੈਂਪ ਤੇ 1,50,000 ਨੌਜਵਾਨਾਂ ਤੇ 69,600 ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਕੌਂਸਲਿੰਗ ਰਾਹੀਂ ਮਦਦ ਕੀਤੀ ਜਾਏਗੀ।
ਫੌਜ ਦੀ ਭਰਤੀ ਵਿੱਚ ਨੌਜਵਾਨਾਂ ਦੀ ਮਦਦ ਲਈ ਹੁਸ਼ਿਆਰਪੁਰ 'ਚ ਆਰਮਡ ਫੋਰਸਿਜ਼ ਪਰਸਪੈਕਟਿਵ ਇੰਸਟੀਚਿਊਟ ਸਥਾਪਤ ਕੀਤਾ ਜਾਵੇਗਾ, ਜਿਸ ਲਈ 11 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਨੇ ਪਹਿਲੇ ਪੜਾਅ ਵਿੱਚ 259 ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 10 ਕੇਡਬਲਿਊ ਸੋਲਰ ਪਲਾਂਟ ਲਾਉਣ ਦੀ ਤਜਵੀਜ਼ ਰੱਖੀ।
- ਵਿੱਤ ਮੰਤਰੀ ਦਾ ਕਹਿਣਾ ਹੈ ਕਿ ਖੇਡ ਨੂੰ ਉਤਸ਼ਾਹਤ ਕਰਨ ਲਈ 270 ਕਰੋੜ ਦਾ ਵਾਧਾ ਕੀਤਾ ਗਿਆ ਹੈ।
- ਸਪੋਰਟ ਯੂਨੀਵਰਸਿਟੀ ਨੂੰ ਫੰਡ ਜਾਰੀ ਕੀਤੇ ਜਾਣਗੇ ਤਾਂ ਜੋ ਸਾਲ 'ਚ ਯੂਨੀਵਰਸਿਟੀ ਬਣਨ ਯੋਗ ਹੋਣਗੇ।
- ਪੰਜਾਬ 'ਚ ਸਟੇਡੀਅਮ ਤੇ ਖੇਡ ਬੁਨਿਆਦੀ ਢਾਂਚੇ ਨੂੰ ਅੱਗੇ ਵਧਾਉਣ ਲਈ 35 ਕਰੋੜ ਰੁਪਏ ਦੀ ਰਕਮ ਰੱਖੀ ਗਈ ਹੈ।
- ਸਮਾਰਟਫੋਨ ਲਈ ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ 10 ਲੱਖ ਸਮਾਰਟਫੋਨ ਵੰਡਣ ਦਾ ਵਾਅਦਾ ਕੀਤਾ ਹੈ, ਜੋ ਹੁਣ ਅਪ੍ਰੈਲ 2020 ਤੋਂ ਸ਼ੁਰੂ ਕੀਤਾ ਜਾਵੇਗਾ, ਜਿਸ ਲਈ 2020-21 'ਚ 100 ਕਰੋੜ ਰਾਖਵੇਂ ਰੱਖੇ ਗਏ ਹਨ।
- ਇਸ ਦੇ ਨਾਲ ਉਨ੍ਹਾਂ ਕਿਹਾ ਕਿ ਉਦਯੋਗ ਨੂੰ ਸਬਸਿਡੀ ਬਿਜਲੀ 'ਤੇ 2,267 ਕਰੋੜ ਰੁਪਏ ਖ਼ਰਚ ਹੋਣਗੇ।
- 2 ਹਜ਼ਾਰ 276 ਸੜਕਾਂ ਦਾ ਸੰਪਰਕ, ਪੀਣ ਵਾਲੇ ਪਾਣੀ ਲਈ 229 ਕਰੋੜ ਰੁਪਏ ਖ਼ਰਚ।
- ਇਸ ਦੇ ਨਾਲ ਹੀ ਅਵਾਰਾ ਪਸ਼ੂਆਂ ਦੇ ਪ੍ਰਬੰਧ ਲਈ 25 ਕਰੋੜ ਰਾਖਵੇਂ ਕੀਤੇ ਗਏ ਹਨ।
ਇਹ ਵੀ ਪੜ੍ਹੋ:
ਮਨਪ੍ਰੀਤ ਬਾਦਲ ਨੇ ਕਿਸਾਨਾਂ ਲਈ ਕੀਤੇ ਵੱਡੇ ਐਲਾਨ