ਮਨਪ੍ਰੀਤ ਬਾਦਲ ਨੇ ਕਿਹਾ ਪੰਜਾਬ ਇੱਕ ਗਰੀਬ ਸੂਬਾ, ਲੌਕਡਾਊਨ ਨੇ ਦੇਸ਼ ਨੂੰ 10 ਸਾਲ ਪਿੱਛੇ ਧਕਿਆ
ਏਬੀਪੀ ਸਾਂਝਾ | 30 May 2020 02:54 PM (IST)
ਪੰਜਾਬ ਅਜਿਹਾ ਸੂਬਾ ਹੈ ਜਿਸ ਨੇ ਕੋਰੋਨਾ ਤੋਂ ਬਚਣ ਲਈ ਕੇਂਦਰ ਸਰਕਾਰ ਤੋਂ ਵੀ ਪਹਿਲਾਂ ਕਰਫਿਊ ਲਗਾ ਦਿੱਤਾ ਸੀ। ਕੈਪਟਨ ਜਿੱਥੇ ਆਪਣੇ ਇਸ ਫੈਸਲੇ ਤੋਂ ਬਾਅਦ ਆਪ ਹੀ ਆਪਣੀ ਸਰਕਾਰ ਦੀ ਪਿੱਠ ਥਾਪੜ ਰਹੀ ਹੈ, ਉੱਥੇ ਹੀ ਉਨ੍ਹਾਂ ਦੇ ਖਜ਼ਾਨਾ ਮੰਤਰੀ ਨੇ ਇਹ ਮੰਨਿਆ ਹੈ ਕਿ ਲੌਕਡਾਊਨ ਦਾ ਫੈਸਲਾ ਨੁਕਸਾਨਦਾਇਕ ਸਾਬਿਤ ਹੋਇਆ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਬਠਿੰਡਾ ਵਿਖੇ ਵਪਾਰੀ ਵਰਗ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਬਠਿੰਡਾ: ਪੰਜਾਬ ਅਜਿਹਾ ਸੂਬਾ ਹੈ ਜਿਸ ਨੇ ਕੋਰੋਨਾ ਤੋਂ ਬਚਣ ਲਈ ਕੇਂਦਰ ਸਰਕਾਰ ਤੋਂ ਵੀ ਪਹਿਲਾਂ ਕਰਫਿਊ ਲਗਾ ਦਿੱਤਾ ਸੀ। ਕੈਪਟਨ ਜਿੱਥੇ ਆਪਣੇ ਇਸ ਫੈਸਲੇ ਤੋਂ ਬਾਅਦ ਆਪ ਹੀ ਆਪਣੀ ਸਰਕਾਰ ਦੀ ਪਿੱਠ ਥਾਪੜ ਰਹੀ ਹੈ, ਉੱਥੇ ਹੀ ਉਨ੍ਹਾਂ ਦੇ ਖਜ਼ਾਨਾ ਮੰਤਰੀ ਨੇ ਇਹ ਮੰਨਿਆ ਹੈ ਕਿ ਲੌਕਡਾਊਨ ਦਾ ਫੈਸਲਾ ਨੁਕਸਾਨਦਾਇਕ ਸਾਬਿਤ ਹੋਇਆ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਬਠਿੰਡਾ ਵਿਖੇ ਵਪਾਰੀ ਵਰਗ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਇਸ ਦੌਰਾਨ ਮਨਪ੍ਰੀਤ ਬਾਦਲ ਦਾ ਕਹਿਣਾ ਸੀ ਕਿ ਲੌਕਡਾਊਨ ਦੇ ਚਲਦਿਆਂ ਵਪਾਰ ਦਾ ਕਰੋੜਾਂ ਦਾ ਨੁਕਸਾਨ ਹੋਇਆ ਹੈ। ਤੇ ਦੇਸ਼ 10 ਸਾਲ ਪਿੱਛੇ ਚਲੇ ਗਿਆ ਹੈ। ਮਨਪ੍ਰੀਤ ਬਾਦਲ ਨੇ ਕਿਹਾ ਲੌਕਡਾਊਨ ਅਮੀਰ ਸੂਬਿਆਂ ਨੂੰ ਲਗਾਉਣ ਦੀ ਲੋੜ ਹੈ। ਪੰਜਾਬ ਇੱਕ ਗਰੀਬ ਸੂਬਾ ਹੈ, ਜਿੱਥੇ ਜ਼ਿਆਦਾਤਰ ਲੋਕ ਮਜ਼ਦੂਰੀ ਕਰਕੇ ਆਪਣਾ ਢਿੱਡ ਭਰਦੇ ਹਨ। ਇਸ ਲਈ ਪੰਜਾਬ ‘ਚ ਲੰਬੇ ਸਮੇਂ ਤੱਕ ਲੌਕਡਾਊਨ ਨਹੀਂ ਰੱਖ ਸਕਦੇ। ਪਰਵਾਸੀ ਮਜ਼ਦੂਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਮ੍ਹਣਾ ਕਰਨਾ ਪਿਆ ਹੈ, ਜਿਸ ‘ਚ ਕੇਂਦਰ ਸਰਕਾਰ ਦੀ ਵੱਡੀ ਨਾਕਾਮੀ ਦੇਖਣ ਨੂੰ ਮਿਲੀ ਹੈ। ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ, ਖੇਤੀ ਬਿਜਲੀ ਸਪਲਾਈ 'ਤੇ ਲਿਆ ਹੁਣ ਇਹ ਫੈਸਲਾ ਨਾਲ ਹੀ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਮੁਆਫੀ ਮੰਗੇ ਜਾਣ ‘ਤੇ ਮਨਪ੍ਰੀਤ ਬਾਦਲ ਨੇ ਕਿਹਾ ਕਿ ਜਦ ਕੋਈ ਤਿੰਨ ਵਾਰ ਮੁਆਫੀ ਮੰਗ ਲੈਂਦਾ ਹੈ ਤਾਂ ਉਸ ਨੂੰ ਮੁਆਫ ਕਰ ਦੇਣ ਵਾਲਾ ਵੱਡਾ ਹੁੰਦਾ ਹੈ। ਪਰ ਐਕਸਾਈਜ਼ ਵਿਭਾਗ ਉਨ੍ਹਾਂ ਤੋਂ ਵਾਪਿਸ ਲੈ ਲਿਆ ਗਿਆ ਹੈ ਤੇ ਨਵੀਂ ਪਾਲਿਸੀ ਤਿਆਰ ਕੀਤੀ ਗਈ ਹੈ ਜੋ ਘਾਟੇ ‘ਚ ਨਹੀਂ ਸਗੋਂ ਮੁਨਾਫੇ ‘ਚ ਜਾਵੇਗੀ। ਮੋਟਰਾਂ 'ਤੇ ਬਿਜਲੀ ਬਿੱਲ ਲਾਉਣ ਲਈ ਕੇਂਦਰ ਸਰਕਾਰ ਕਰ ਰਹੀ ਮਜਬੂਰ- ਬਾਜਵਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ