ਲੁਧਿਆਣਾ: ਆਮ ਆਦਮੀ ਪਾਰਟੀ 'ਚ ਅੱਜ ਕਾਂਗਰਸ ਤੇ ਲੋਕ ਇਨਸਾਫ ਪਾਰਟੀ ਛੱਡ ਕੇ ਆਏ ਗੱਜਣਮਾਜਰਾ, ਜ਼ੀਰਾ ਤੋਂ ਨਰੇਸ਼ ਕਟਾਰੀਆ, ਰਮੇਸ਼ ਮੇਘਵਾਲ ਤੋਂ ਇਲਾਵਾ ਹੋਰ ਕਈ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ। ਇਸ ਦੌਰਾਨ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਜਗਰਾਉਂ ਤੋਂ ਵਿਧਾਇਕਾ ਸਰਬਜੀਤ ਮਾਣੂਕੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਜਿਨ੍ਹਾਂ ਨੇ ਇਨ੍ਹਾਂ ਆਗੂਆਂ ਦਾ ਪਾਰਟੀ 'ਚ ਸਵਾਗਤ ਕੀਤਾ।


ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਖੁੱਲ੍ਹੇ ਦਿਲ ਦੀ ਪਾਰਟੀ ਹੈ ਅਤੇ ਜੋ ਪਾਰਟੀ 'ਚ ਆਉਣਾ ਚਾਹੁੰਦਾ ਹੈ ਉਸ ਨੂੰ ਖੁੱਲ੍ਹਾ ਸੱਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੋ ਪੁਰਾਣੇ ਆਗੂ ਪਾਰਟੀ ਛੱਡ ਕੇ ਗਏ ਹਨ, ਉਨ੍ਹਾਂ ਦਾ ਵੀ ਪਾਰਟੀ 'ਚ ਵੈਲਕਮ ਹੈ। ਜੇਕਰ ਉਹ ਪੰਜਾਬ ਦੇ ਹਿੱਤਾਂ ਦੀ ਗੱਲ ਕਰਨਾ ਚਾਹੁੰਦੇ ਹਨ।




ਇਸ ਤੋਂ ਇਲਾਵਾ ਭਗਵੰਤ ਮਾਨ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਤੇ ਵੀ ਕਿਹਾ ਕਿ ਤਿੰਨ ਵਾਰ ਇਸ ਮਸਲੇ ਨੂੰ ਹੱਲ ਕਰਨ ਦੇ ਮੌਕੇ ਆਏ ਪਰ ਸਰਕਾਰਾਂ ਨੇ ਇਸ ਨੂੰ ਹੱਲ ਨਹੀਂ ਕੀਤਾ।  ਭਗਵੰਤ ਮਾਨ ਨੇ ਕੋਰੋਨਾਵਾਇਰਸ ਦੇ ਮੁੱਦੇ 'ਤੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਾਰ ਲੈਣ 'ਚ ਨਾਕਾਮ ਸਾਬਿਤ ਹੋਈ ਹੈ। ਉਧਰ ਭਗਵੰਤ ਮਾਨ ਨੇ ਖਾਲਿਸਤਾਨ ਦੇ ਮੁੱਦੇ ਤੇ ਬੋਲਦਿਆਂ ਕਿਹਾ ਕਿ ਫਿਲਹਾਲ ਪੰਜਾਬ ਵਿੱਚ ਖ਼ਾਲਿਸਤਾਨ ਦਾ ਮੁੱਦਾ ਨਹੀਂ ਬੇਰੁਜ਼ਗਾਰੀ ਅਨਪੜ੍ਹਤਾ ਅਤੇ ਨਸ਼ੇ ਦਾ ਮੁੱਦਾ ਭਾਰੂ ਹੈ।