ਪੜਚੋਲ ਕਰੋ
(Source: ECI/ABP News)
ਮੌਸਮ ਵਿਭਾਗ ਵਲੋਂ ਪੰਜਾਬ ਤੇ ਹਰਿਆਣਾ ਲਈ ਰਾਹਤ ਦੀ ਖ਼ਬਰ, ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਤੂਫਾਨ ਦੇ ਨਾਲ ਬਾਰਸ਼ ਹੋ ਸਕਦੀ ਹੈ, ਜਦਕਿ ਬਹੁਤੇ ਇਲਾਕਿਆਂ ਵਿੱਚ ਬੁੱਧਵਾਰ ਅਤੇ ਕਈ ਇਲਾਕਿਆਂ ਵਿੱਚ ਵੀਰਵਾਰ ਨੂੰ ਬਾਰਸ਼ ਹੋਣ ਦੀ ਸੰਭਾਵਨਾ ਹੈ।
![ਮੌਸਮ ਵਿਭਾਗ ਵਲੋਂ ਪੰਜਾਬ ਤੇ ਹਰਿਆਣਾ ਲਈ ਰਾਹਤ ਦੀ ਖ਼ਬਰ, ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ Meteorological Department announces relief for Punjab and Haryana, heavy rains likely ਮੌਸਮ ਵਿਭਾਗ ਵਲੋਂ ਪੰਜਾਬ ਤੇ ਹਰਿਆਣਾ ਲਈ ਰਾਹਤ ਦੀ ਖ਼ਬਰ, ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ](https://static.abplive.com/wp-content/uploads/sites/5/2019/07/24201607/3-heavy-rains-in-chandigarh.jpg?impolicy=abp_cdn&imwidth=1200&height=675)
ਪੰਜਾਬ ਦੇ ਅੰਮ੍ਰਿਤਸਰ ‘ਚ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। ਲੁਧਿਆਣਾ ਅਤੇ ਪਟਿਆਲਾ ਵਿੱਚ ਵੀ ਆਮ ਤਾਪਮਾਨ ਘੱਟ ਸੀ। ਦੋਵਾਂ ਸ਼ਹਿਰਾਂ ਵਿੱਚ ਕ੍ਰਮਵਾਰ 34.9 ਅਤੇ 35.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਤੂਫਾਨ ਦੇ ਨਾਲ ਬਾਰਸ਼ ਹੋ ਸਕਦੀ ਹੈ, ਜਦਕਿ ਬਹੁਤੇ ਇਲਾਕਿਆਂ ਵਿੱਚ ਬੁੱਧਵਾਰ ਅਤੇ ਕਈ ਇਲਾਕਿਆਂ ਵਿੱਚ ਵੀਰਵਾਰ ਨੂੰ ਬਾਰਸ਼ ਹੋਣ ਦੀ ਸੰਭਾਵਨਾ ਹੈ।
ਉਥੇ ਹੀ ਮੰਗਲਵਾਰ ਨੂੰ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਬੁੱਧਵਾਰ ਅਤੇ ਵੀਰਵਾਰ ਨੂੰ ਰਾਜ ਦੇ ਬਹੁਤੇ ਇਲਾਕਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਲਖਨਊ ਵਿੱਚ ਮੌਸਮ ਵਿਭਾਗ ਦੇ ਖੇਤਰੀ ਦਫਤਰ ਅਨੁਸਾਰ ਸੋਮਵਾਰ ਨੂੰ ਪੂਰਬੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ। ਇਸ ਦੇ ਨਾਲ ਹੀ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਵੀ ਹਲਕੀ ਬਾਰਸ਼ ਦਰਜ ਕੀਤੀ ਗਈ।
ਪੁਲਵਾਮਾ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅੱਤਵਾਦੀ ਢੇਰ, ਸਰਚ ਆਪਰੇਸ਼ਨ ਜਾਰੀ
ਖੇਤਰੀ ਦਫਤਰ ਅਨੁਸਾਰ ਰਾਜ ਵਿੱਚ ਮਾਨਸੂਨ ਸਰਗਰਮ ਹੈ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਭਾਰੀ ਬਾਰਸ਼ ਹੋਈ। ਮੌਸਮ ਦਫ਼ਤਰ ਨੇ ਕਿਹਾ ਕਿ ਮੰਗਲਵਾਰ ਨੂੰ ਰਾਜ ਦੇ ਪੂਰਬੀ ਹਿੱਸਿਆਂ ਦੇ ਕੁਝ ਇਲਾਕਿਆਂ ਵਿੱਚ ਭਾਰੀ ਬਾਰਸ਼ ਦੇ ਨਾਲ ਤੇਜ਼ ਤੂਫ਼ਾਨ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜ ਦੇ ਮੌਸਮ ਦੀ ਭਵਿੱਖਬਾਣੀ ਅਨੁਸਾਰ ਬੁੱਧਵਾਰ ਅਤੇ ਵੀਰਵਾਰ ਨੂੰ ਰਾਜ ਦੇ ਬਹੁਤੇ ਹਿੱਸਿਆਂ ਵਿੱਚ ਮੀਂਹ ਜਾਂ ਤੇਜ਼ ਬਾਰਸ਼ ਹੋ ਸਕਦੀ ਹੈ।
ਪਤੰਜਲੀ ਵਲੋਂ ਕੋਰੋਨਾ ਦੀ ਦਵਾਈ ਬਨਾਉਣ ਦਾ ਦਾਅਵਾ, ਅੱਜ ਬਾਬਾ ਰਾਮਦੇਵ ਕਰਨਗੇ ਲਾਂਚ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)