ਪੜਚੋਲ ਕਰੋ
Advertisement
ਮੌਸਮ ਵਿਭਾਗ ਵੱਲੋਂ ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਬਾਰਸ਼ ਦੀ ਚੇਤਾਵਨੀ, ਜਾਣੋ ਆਪਣੇ ਇਲਾਕੇ ਦਾ ਹਾਲ
ਮੌਸਮ ਵਿਭਾਗ ਨੇ ਅੱਜ ਪੰਜਾਬ ਤੇ ਹਰਿਆਣਾ ਸਣੇ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਅੱਜ ਮੌਨਸੂਨ ਦੀਆਂ ਗਤੀਵਿਧੀਆਂ ਤੇਜ਼ ਹੋ ਸਕਦੀਆਂ ਹਨ।
ਨਵੀਂ ਦਿੱਲੀ: ਮੌਸਮ ਵਿਭਾਗ ਨੇ ਅੱਜ ਪੰਜਾਬ ਤੇ ਹਰਿਆਣਾ ਸਣੇ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਅੱਜ ਮੌਨਸੂਨ ਦੀਆਂ ਗਤੀਵਿਧੀਆਂ ਤੇਜ਼ ਹੋ ਸਕਦੀਆਂ ਹਨ। ਵਿਭਾਗ ਅਨੁਸਾਰ 20 ਤੇ 21 ਜੁਲਾਈ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਨਾਲ-ਨਾਲ ਹਰਿਆਣਾ, ਪੰਜਾਬ, ਦਿੱਲੀ-ਐਨਸੀਆਰ ਤੇ ਯੂਪੀ ਦੇ ਕਈ ਹਿੱਸਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ, ਨੋਇਡਾ, ਪਲਵਲ, ਫਰੀਦਾਬਾਦ, ਹਿਸਾਰ, ਹਾਂਸੀ, ਭਿਵਾਨੀ, ਝੱਜਰ, ਪਿਲਾਨੀ, ਕੈਥਲ, ਕੁਰੂਕਸ਼ੇਤਰ, ਕਰਨਾਲ, ਪਾਣੀਪਤ, ਅਮਰੋਹਾ, ਮੁਰਾਦਾਬਾਦ, ਬੁਲੰਦਸ਼ਹਿਰ, ਜਹਾਂਗੀਰਾਬਾਦ, ਰੋਹਤਕ, ਬਾਗਪਤ, ਸੋਨੀਪਤ ਗਾਜ਼ੀਆਬਾਦ 'ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ ਹੈ। ਇਨ੍ਹਾਂ ਸ਼ਹਿਰਾਂ 'ਚ 20-40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।
ਸੋਮਵਾਰ ਦੀ ਸਵੇਰ ਸੁਹਾਵਣੀ, ਪੰਜਾਬ 'ਚ ਮੀਂਹ ਨੇ ਕੀਤੀ ਜਲਥਲ
ਮੌਸਮ ਵਿਭਾਗ ਅਨੁਸਾਰ ਅੱਜ ਉੱਤਰ ਪ੍ਰਦੇਸ਼ ਦੇ ਫਰੂਖਾਬਾਦ, ਹਰਦੋਈ, ਸੀਤਾਪੁਰ, ਬਹਰਾਇਚ, ਸ਼ਾਹਜਹਾਂਪੁਰ ਵਿੱਚ ਭਾਰੀ ਬਾਰਸ਼ ਹੋਣ ਦੀ ਚੇਤਾਵਨੀ ਹੈ। ਇਸ ਦੇ ਨਾਲ ਹੀ ਏਟਾ, ਬਦੂਨ, ਬਰੇਲੀ, ਰਾਮਪੁਰ, ਮੁਰਾਦਾਬਾਦ, ਬਿਜਨੌਰ, ਪੀਲੀਭੀਤ, ਲਖੀਮਪੁਰ ਤੇ ਆਸ ਪਾਸ ਦੇ ਇਲਾਕਿਆਂ 'ਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਮਹੋਬਾ, ਝਾਂਸੀ, ਹਮੀਰਪੁਰ, ਜਲੌਂ, ਉਨਾਓ, ਔਰਈਆ, ਕੰਨੋਜ 'ਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼ ਦੇ ਗੋਂਡਾ, ਸੀਤਾਪੁਰ, ਬਹਰਾਇਚ, ਸ਼ਰਵਸਤੀ, ਬਲਰਾਮਪੁਰ ਤੇ ਆਸ ਪਾਸ ਦੇ ਇਲਾਕਿਆਂ 'ਚ ਵੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।
ਉਪਭੋਗਤਾ ਨਾਲ ਠੱਗੀ ਪਏਗੀ ਮਹਿੰਗੀ, ਨਵਾਂ ਕੰਜ਼ਿਊਮਰ ਪ੍ਰੋਟੈਕਸ਼ਨ ਐਕਟ ਅੱਜ ਤੋਂ ਲਾਗੂ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement