ਸਾਗਰ: ਦੇਸ਼ ਵਿੱਚ ਲੌਕਡਾਊਨ ਦੌਰਾਨ ਪਰਵਾਸੀ ਮਜ਼ਦੂਰਾਂ ਦਾ ਪਰਵਾਸ ਜਾਰੀ ਹੈ। ਇਸ ਦੌਰਾਨ ਉਨ੍ਹਾਂ ਮਜ਼ਦੂਰਾਂ ਨਾਲ ਦੁਰਘਟਨਾ ਹੋਣ ਦੀਆਂ ਖ਼ਬਰਾਂ ਲਗਾਤਾਰ ਆ ਰਹੀਆਂ ਹਨ। ਹੁਣ ਮਹਾਰਾਸ਼ਟਰ ਤੋਂ ਉੱਤਰ ਪ੍ਰਦੇਸ਼ ਜਾ ਰਹੇ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਇਕ ਟਰੱਕ ਸ਼ਨੀਵਾਰ ਨੂੰ ਸਾਗਰ-ਕਾਨਪੁਰ ਨੈਸ਼ਨਲ ਹਾਈਵੇ-86 'ਤੇ ਪਲਟ ਗਿਆ, ਜੋ ਕਿ ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 70 ਕਿਲੋਮੀਟਰ ਦੀ ਦੂਰੀ ‘ਤੇ ਹੈ।



ਇਸ ਹਾਦਸੇ ਵਿੱਚ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 19 ਹੋਰ ਜ਼ਖਮੀ ਹੋ ਗਏ।

ਵਧੀਕ ਪੁਲਿਸ ਸੁਪਰਡੈਂਟ ਪ੍ਰਵੀਨ ਭੂਰੀਆ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸਵੇਰੇ 10 ਵਜੇ ਵਾਪਰੀ। ਚਨਬੀਲਾ ਥਾਣਾ ਖੇਤਰ ਦੇ ਸਾਗਰ-ਕਾਨਪੁਰ ਰੋਡ 'ਤੇ ਸੇਮਰਾ ਪੁਲ ਨੇੜੇ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਟਰੱਕ ਪਲਟ ਗਿਆ।

ਇਸ ਹਾਦਸੇ ਵਿੱਚ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 19 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਰਨ ਵਾਲਿਆਂ ਵਿਚ ਤਿੰਨ ਮਹਿਲਾਵਾਂ ਅਤੇ ਦੋ ਆਦਮੀ ਸ਼ਾਮਲ ਹਨ। ਇਹ ਕਾਮੇ ਉੱਤਰ ਪ੍ਰਦੇਸ਼ ਦੇ ਬਸਤੀ ਜ਼ਿਲ੍ਹੇ ਜਾ ਰਹੇ ਸਨ।

ਏਐਸਪੀ ਨੇ ਦੱਸਿਆ ਕਿ ਟਰੱਕ ਵਿੱਚ ਕੱਪੜਿਆਂ ਦੇ ਬੰਡਲ ਲੱਦੇ ਸਨ, ਜਿਸ ‘ਤੇ ਇਹ ਪਰਵਾਸੀ ਮਜ਼ਦੂਰ ਬੈਠੇ ਸਨ। ਫਿਲਹਾਲ ਮ੍ਰਿਤਕਾਂ ਬਾਰੇ ਵਧੇਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹੁਣ ਇਸਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ