ਸਹਾਰਨਪੁਰ: ਪੱਛਮੀ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ 'ਚ ਇਕ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਫਿਲਹਾਲ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
ਦੱਸ ਦਈਏ ਕਿ ਪੀੜਤ ਲੜਕੀ ਨੇ ਉਸ ਦੇ ਸੋਸ਼ਲ ਮੀਡੀਆ ਦੋਸਤਾਂ 'ਤੇ ਬਲਾਤਕਾਰ ਦਾ ਇਲਜ਼ਾਮ ਲਗਾਇਆ ਗਿਆ ਹੈ। ਆਰੋਪ ਹੈ ਕਿ ਇਨ੍ਹਾਂ ਦੋਸਤਾਂ ਨੇ ਲੜਕੀ ਨਾਲ ਦੋਸਤੀ ਕੀਤੀ ਅਤੇ ਫਿਰ ਵਿਆਹ ਦਾ ਝਾਂਸਾ ਦੇ ਕੇ ਵੱਖ-ਵੱਖ ਥਾਵਾਂ 'ਤੇ ਉਸ ਨਾਲ ਬਲਾਤਕਾਰ ਕੀਤਾ। ਪੀੜਤ ਲੜਕੀ ਦਾ ਦੋਸ਼ ਹੈ ਕਿ ਦਰਿੰਦਿਆਂ ਨੇ ਉਸ ਦੀ ਵੀਡੀਓ ਵੀ ਬਣਾਈ ਸੀ। ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ਧਮਕੀ ਦਿੰਦੇ ਹੋਏ ਉਨ੍ਹਾਂ ਨੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ। ਇਸ ਮਾਮਲੇ ਵਿੱਚ ਪੀੜਤ ਦੀ ਮਾਂ ਨੇ ਜਨਕਪੁਰੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਪੁਲਵਾਮਾ ਵਰਗੇ ਹਮਲੇ ਦੀ ਸਾਜਿਸ਼ ਰਚ ਰਿਹਾ ਪਾਕਿਸਤਾਨ, ਖ਼ੁਫੀਆ ਏਜੰਸੀਆਂ ਵਲੋਂ ਅਲਰਟ ਜਾਰੀ
ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਪੁਲਿਸ ਨੇ ਪੰਜ ਦੋਸ਼ੀਆਂ ਖਿਲਾਫ ਤਹਿਰੀਰ ਦੇ ਅਧਾਰ 'ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਕਪੁਰੀ ਥਾਣੇ 'ਚ ਇਕ ਔਰਤ ਨੇ ਸ਼ਿਕਾਇਤ ਕੀਤੀ ਕਿ ਉਸ ਦੀ ਲੜਕੀ ਨਾਲ ਕੁਝ ਨੌਜਵਾਨਾਂ ਨੇ ਬਲਾਤਕਾਰ ਕੀਤਾ ਹੈ। ਇਸ ਮਾਮਲੇ 'ਚ ਕੇਸ ਦਰਜ ਕੀਤਾ ਗਿਆ ਹੈ। ਅਗਲੀ ਕਾਰਵਾਈ ਪੀੜਤ ਦੇ ਬਿਆਨਾਂ ਦੇ ਅਧਾਰ 'ਤੇ ਕੀਤੀ ਜਾਵੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਸੋਸ਼ਲ ਮੀਡੀਆ 'ਤੇ ਦੋਸਤੀ ਕਰ ਕੀਤਾ ਨਾਬਾਲਿਗ ਦਾ ਗੈਂਗਰੇਪ, ਪੰਜ ਆਰੋਪੀਆਂ ਖ਼ਿਲਾਫ਼ ਕੇਸ ਦਰਜ
ਏਬੀਪੀ ਸਾਂਝਾ
Updated at:
11 Jul 2020 12:01 PM (IST)
ਪੱਛਮੀ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ 'ਚ ਇਕ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਫਿਲਹਾਲ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -