ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ 'ਤੇ ਮੋਦੀ ਤੇ ਰਾਹੁਲ ਗਾਂਧੀ ਨੇ ਇੰਝ ਦਿੱਤੀ ਵਧਾਈ
ਏਬੀਪੀ ਸਾਂਝਾ | 02 Jan 2020 01:51 PM (IST)
ਅੱਜ ਦੇਸ਼ 'ਚ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਨਵੀਂ ਦਿੱਲੀ: ਜਿੱਥੇ ਅੱਜ ਦੇਸ਼ 'ਚ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਸੋਸ਼ਲ ਮੀਡੀਆ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦਿਹਾੜੇ ਦੀ ਵਧਾਈ ਦਿੰਦੇ ਹੋਏ ਟਵੀਟ ਕੀਤਾ ਹੈ। ਮੋਦੀ ਨੇ ਟਵਿਟਰ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ, "ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਸੀਂ ਉਨ੍ਹਾਂ ਅੱਗੇ ਸੀਸ ਝੁਕਾਉਂਦੇ ਹਾਂ।" ਇੰਨਾ ਹੀ ਨੇ ਇਸ ਮੌਕੇ ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਸਿੱਖਾਂ ਨੂੰ ਇਸ ਖਾਸ ਮੌਕੇ 'ਤੇ ਵਧਾਈ ਦਿੰਦੇ ਹੋਏ ਟਵੀਟ ਕੀਤਾ ਹੈ। ਅਮਿਤ ਸ਼ਾਹ ਨੇ ਵੀ ਇਸ ਮੌਕੇ ਟਵੀਟ ਕੀਤਾ।.