ਪੜਚੋਲ ਕਰੋ
Advertisement
ਕਿਸਾਨਾਂ ਦੇ ਹੱਕ 'ਚ ਸਰਕਾਰ ਦਾ ਵੱਡਾ ਫੈਸਲਾ, ਖੁਦ ਤੈਅ ਕਰਨਗੇ ਫਸਲ ਦਾ ਬੀਮਾ
ਮੋਦੀ ਸਰਕਾਰ ਦੀ ਨੁਮਾਇੰਦੀ ਵਾਲੀ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਸਾਨਾਂ ਦੇ ਹੱਕ 'ਚ ਵੱਡਾ ਫੈਸਲਾ ਕੀਤਾ ਹੈ। ਇਸ ਤਹਿਤ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਫਸਲ ਬੀਮਾ ਯੋਜਨਾ ਸੋਧ ਨੂੰ ਮਨਜੂਰੀ ਦੇ ਦਿੱਤੀ ਹੈ।
ਨਵੀਂ ਦਿੱਲੀ: ਮੋਦੀ ਸਰਕਾਰ ਦੀ ਨੁਮਾਇੰਦੀ ਵਾਲੀ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਸਾਨਾਂ ਦੇ ਹੱਕ 'ਚ ਵੱਡਾ ਫੈਸਲਾ ਕੀਤਾ ਹੈ। ਇਸ ਤਹਿਤ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਫਸਲ ਬੀਮਾ ਯੋਜਨਾ ਸੋਧ ਨੂੰ ਮਨਜੂਰੀ ਦੇ ਦਿੱਤੀ ਹੈ। ਇਸ ਨੂੰ ਕਿਸਾਨਾਂ ਦੀ ਮਰਜ਼ੀ ਬਣਾ ਦਿੱਤਾ ਗਿਆ ਹੈ। ਅਜਿਹੇ 'ਚ ਹੁਣ ਕਿਸਾਨ ਖੁਦ ਤੈਅ ਕਰਨਗੇ ਕਿ ਉਨ੍ਹਾਂ ਨੇ ਆਪਣੀ ਫਸਲ ਦਾ ਬੀਮਾ ਕਰਵਾਉਣਾ ਹੈ ਜਾਂ ਨਹੀਂ।
ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਤਿੰਨ ਵੱਡੇ ਫੈਸਲੇ ਲਏ ਹਨ। ਇਨ੍ਹਾਂ 'ਚ ਸਭ ਤੋਂ ਪਹਿਲਾਂ ਮੰਤਰੀ ਮੰਡਲ ਨੇ 22ਵੇਂ ਕਾਨੂੰਨ ਕਮਿਸ਼ਨ ਦੇ ਗਠਨ ਨੂੰ ਹਰੀ ਝੰਡੀ ਦਿੱਤੀ। ਦੱਸ ਦਈਏ ਕਿ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਕਾਨੂੰਨ ਕਮਿਸ਼ਨ ਦਾ ਕਾਰਜਕਾਲ ਇਸ ਸਾਲ ਅਗਸਤ 'ਚ ਖ਼ਤਮ ਹੋ ਰਿਹਾ ਹੈ। ਇਸ ਨੂੰ ਦੁਬਾਰਾ ਗਠਨ ਕੀਤਾ ਜਾਵੇਗਾ ਤੇ ਇਸ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ।
ਇਸ ਤੋਂ ਬਾਅਦ ਮੰਤਰੀ ਮੰਡਲ ਨੇ ਦੂਜਾ ਵੱਡਾ ਫੈਸਲਾ ਕਿਸਾਨਾਂ ਦੇ ਹੱਕ 'ਚ ਲਿਆ ਹੈ। ਇਸ ਸਬੰਧ ਵਿੱਚ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੈਬਨਿਟ ਨੇ ਫਸਲੀ ਬੀਮਾ ਯੋਜਨਾ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ, ਇਸ ਨੂੰ ਕਿਸਾਨਾਂ ਲਈ ਸਵੈਇੱਛੁਕ ਬਣਾਇਆ ਗਿਆ ਹੈ।
ਤੀਜੇ ਫੈਸਲੇ 'ਚ ਕੇਂਦਰੀ ਕੈਬਨਿਟ ਨੇ ਸਹਾਇਤਾ ਪ੍ਰਜਨਨ ਤਕਨਾਲੋਜੀ (ਰੈਗੂਲੇਸ਼ਨ) ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਜਾਵਡੇਕਰ ਨੇ ਕਿਹਾ ਕਿ ਇਹ ਬਿੱਲ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ।Union Minister Prakash Javadekar after cabinet meeting: We will introduce Assisted Reproductive Technology Regulation bill in this session of the Parliament. pic.twitter.com/vQcSO9Z51U
— ANI (@ANI) February 19, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement