ਪੜਚੋਲ ਕਰੋ

ਮੋਦੀ ਸਰਕਾਰ ਕਰ ਰਹੀ ਕਿਸਾਨ ਅੰਦੋਲਨ ‘ਚ ਫੁੱਟ ਪਾਉਣ ਦੀ ਸਾਜ਼ਿਸ਼, ਭਗਵੰਤ ਮਾਨ ਨੇ ਲਾਇਆ ਇਲਜ਼ਾਮ 

ਮੋਦੀ ਸਰਕਾਰ ਕਿਸਾਨ ਅੰਦੋਲਨ ‘ਚ ਫੁੱਟ ਪਾਉਣ ਦੀਆਂ ਸਾਜ਼ਿਸ਼ਾਂ ਕਰ ਰਹੀ ਹੈ। ਇਹ ਇਲਜ਼ਾਮ ਭਗਵੰਤ ਮਾਨ ਨੇ ਲਗਾਇਆ ਹੈ।

ਚੰਡੀਗੜ੍ਹ: ਮੋਦੀ ਸਰਕਾਰ ਕਿਸਾਨ ਅੰਦੋਲਨ ‘ਚ ਫੁੱਟ ਪਾਉਣ ਦੀਆਂ ਸਾਜ਼ਿਸ਼ਾਂ ਕਰ ਰਹੀ ਹੈ। ਇਹ ਇਲਜ਼ਾਮ ਭਗਵੰਤ ਮਾਨ ਨੇ ਲਗਾਇਆ ਹੈ। ਭਗਵੰਤ ਮਾਨ ਨੇ ਕਿਹਾ ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੰਗਰੇਜ਼ੀ ਹਕੂਮਤ ਦੀ ‘ਫੁੱਟ ਪਾਓ ਤੇ ਰਾਜ ਕਰੋ’ ਨੀਤੀ ਤੋਂ ਚਾਰ ਕਦਮ ਅੱਗੇ ਵਧਦੀ ਹੋਈ ਲੜਾਓ ਅਤੇ ਰਾਜ ਕਰੋ’ ਦੀ ਨਫ਼ਰਤ ਭਰੀ ਨੀਤੀ ‘ਤੇ ਉੱਤਰ ਆਈ ਹੈ। ਇਸ ਸਿਲਸਿਲੇ ‘ਚ ਕਿਸਾਨ ਅੰਦੋਲਨ ਨੂੰ ਤੋੜਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਤਾਂ ਜੋ ਕਾਲ਼ੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕੀਤਾ ਜਾਵੇ।’’ 

ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਲਗਾਤਾਰ ਸੱਤਵੀਂ ਵਾਰ ਸੰਸਦ ਵਿੱਚ ‘ਕੰਮ ਰੋਕੂ ਮਤਾ’ ਪੇਸ਼ ਕੀਤਾ। ਜਾਰੀ ਬਿਆਨ ਰਾਹੀਂ ਮਾਨ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਜਾਰੀ ਕਿਸਾਨ ਅੰਦੋਲਨ ਦੇਸ਼ ਦੇ ਲੋਕਾਂ ‘ਚ ਵੱਡੇ ਪੱਧਰ ‘ਤੇ ਜਾਗ੍ਰਿਤੀ ਪੈਦਾ ਕਰ ਰਿਹਾ ਹੈ। ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਅਤੇ ਸਰ ਛੋਟੂ ਰਾਮ ਦੇ ਸੁਫਨਿਆਂ ਦਾ ਭਾਰਤ ਸਿਰਜਣ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਚੱਲਦਾ ਕਰਨਾ ਬਹੁਤ ਜ਼ਰੂਰੀ ਹੈ। 

ਭਗਵੰਤ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਕਿਸਾਨ ਅੰਦੋਲਨ ਦੀ ਦੇਸ਼ ਵਿਆਪੀ ਸਫਲਤਾ ਨੂੰ ਦੇਖ ਕੇ ਘਬਰਾ ਗਈ ਹੈ ਅਤੇ ਸਰਕਾਰੀ ਏਜੰਸੀਆਂ ਕਿਸਾਨ ਅੰਦੋਲਨ ਦੇ ਆਗੂਆਂ ਵਿੱਚ ਫੁੱਟ ਪਾਉਣ ਦੇ ਯਤਨ ਕਰ ਰਹੀਆਂ ਹਨ। ‘ਆਪ’ ਸੰਸਦ ਨੇ ਨਰਿੰਦਰ ਮੋਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਤੋਂ ਬਾਜ਼ ਆ ਜਾਵੇ। ਉਨ੍ਹਾਂ ਕਿਸਾਨ ਅੰਦੋਲਨ ਦੇ ਕਿਸਾਨ ਆਗੂਆਂ ਨੂੰ ਕੇਂਦਰ ਸਰਕਾਰ ਦੀ ‘ਫੁੱਟ ਪਾਓ ਤੇ ਰਾਜ ਕਰੋ’ ਦੀ ਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨ ਆਗੂਆਂ ਦੀ ਏਕਤਾ ਬਹੁਤ ਜ਼ਰੂਰੀ ਹੈ। 

ਮਾਨ ਨੇ ਕਿਹਾ ਕਿ ਦੇਸ਼ ਦੇ ‘ਅੰਨ ਤੇ ਧਨ’ ਨੂੰ ਤਜੌਰੀ ਵਿੱਚ ਬੰਦ ਹੋਣ ਬਚਾਉਣ ਲਈ ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਸੁਹਿਰਦ ਰਾਜਨੀਤਿਕ ਆਗੂਆਂ ਦਾ ਏਕਾ ਸਮੇਂ ਦੀ ਲੋੜ ਹੈ। ਸੰਸਦ ਵਿੱਚ ਲਗਾਤਾਰ ਸੱਤਵੀਂ ਵਾਰ ‘ਕੰਮ ਰੋਕੂ ਮਤਾ’ ਪੇਸ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਖੇਤੀ ਪ੍ਰਧਾਨ ਦੇਸ਼ ਵਿੱਚ ਖੇਤ ਅਤੇ ਕਿਸਾਨ ਦੀ ਗੱਲ ਸੜਕਾਂ ’ਤੇ ਤਾਂ ਜ਼ਰੂਰ ਹੁੰਦੀ ਹੈ, ਪਰ ਦੇਸ਼ ਦੀ ਸੰਸਦ ਵਿੱਚ ਖੇਤ ਅਤੇ ਕਿਸਾਨ ਦੀ ਗੱਲ ਨਹੀਂ ਕੀਤੀ ਜਾ ਰਹੀ

ਟਾਪ ਹੈਡਲਾਈਨ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Embed widget