ਪਠਾਨਕੋਟ: ਗੈਸ ਸਿੰਲਡਰ ਦੀਆਂ ਕੀਮਤਾਂ 800 ਦੇ ਪਾਰ ਪਹੁੰਚ ਗਈਆਂ ਹਨ। ਦੇਸ਼ ਦੀ ਕੇਂਦਰ ਸਰਕਾਰ ਵਲੋਂ ਗਰੀਬ ਲੋਕਾਂ ਦੇ ਚੁੱਲੇ ਦੀ ਥਾਂ ਗੈਸ ਸਿਲੰਡਰ ਨੂੰ ਦਿੱਤੀ ਗਈ ਸੀ। ਪਰ ਇਨ੍ਹਾਂ ਗੈਸ ਸਿਲੰਡਰ ਦੀਆਂ ਵਧੀਆਂ ਹੋਈਆਂ ਕੀਮਤਾਂ ਨੇ ਫਿਰ ਤੋਂ ਲੋਕਾਂ ਨੂੰ ਚੁੱਲੇ 'ਤੇ ਖਾਣਾ ਬਣਾਉਣ ਲਈ ਮਜਬੂਰ ਕਰ ਦਿੱਤਾ ਹੈ। ਲੋਕ ਰਸੋਈ 'ਚ ਚੁੱਲ੍ਹਾ ਬਾਲ ਕੇ ਖਾਣਾ ਬਣਾਉਣ ਲਈ ਮਜਬੂਰ ਹਨ। ਕਿਉਂਕਿ ਉਨ੍ਹਾਂ ਕੋਲ ਗੈਸ ਸਿਲੰਡਰ ਭਰਾਉਣ ਲਈ ਪੈਸੇ ਹੀ ਨਹੀਂ ਹਨ।
ਇਨ੍ਹਾਂ ਗਰੀਬ ਲੋਕਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਸੋਈ ਗੈਸ ਦਾ ਸਿਲੰਡਰ ਦੀਆਂ ਕੀਮਤਾਂ ਘੱਟ ਕੀਤੀਆਂ ਜਾਣ। ਪਠਾਨਕੋਟ ਦੇ ਪਿੰਡ ਜੰਮੁ ਕਲਿਆਰੀ 'ਚ 2 ਸਾਲ ਪਹਿਲਾਂ ਉਜਵਲਾ ਯੋਜਨਾ ਦੇ ਤਹਿਤ ਗੈਸ ਕੁਨੇਕਸ਼ਨ ਮਿਲੇ ਸੀ। ਪਰ ਅੱਜ ਗੈਸ ਸਿਲੰਡਰ ਦੀਆਂ ਕੀਮਤਾਂ ਹੀ ਇੰਨੀਆਂ ਜ਼ਿਆਦਾ ਹੋ ਗਈਆਂ ਹਨ ਕਿ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹਨ।
ਉਨ੍ਹਾਂ ਕਿਹਾ ਕਿ ਅਸੀਂ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਪੇਟ ਭਰਦੇ ਹਾਂ। ਅਤੇ ਬਾਕੀ ਜ਼ਰੂਰਤਾਂ ਨੂੰ ਵੀ ਬੜੀ ਮੁਸ਼ਕਿਲ ਨਾਲ ਪੂਰਾ ਕਰ ਪਾਉਂਦੇ ਹਾਂ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗੈਸ ਦੀਆਂ ਕੀਮਤਾਂ ਘੱਟ ਕੀਤੀਆਂ ਜਾਣ ਤਾਂ ਜੋ ਉਨ੍ਹਾਂ ਦੀ ਪਹੁੰਚ 'ਚ ਆ ਸਕੇ।