ਪੜਚੋਲ ਕਰੋ
Advertisement
ਮੋਦੀ ਨੇ 8.5 ਕਰੋੜ ਕਿਸਾਨਾਂ ਲਈ ਜਾਰੀ ਕੀਤਾ 17 ਹਜ਼ਾਰ ਕਰੋੜ, ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਵੀ ਲਾਂਚ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਤਹਿਤ 1 ਲੱਖ ਕਰੋੜ ਰੁਪਏ ਦੀ ਵਿੱਤ ਸਹੂਲਤ ਦੀ ਸ਼ੁਰੂਆਤ ਕੀਤੀ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਤਹਿਤ 1 ਲੱਖ ਕਰੋੜ ਰੁਪਏ ਦੀ ਵਿੱਤ ਸਹੂਲਤ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ 'ਪ੍ਰਧਾਨ ਮੰਤਰੀ-ਕਿਸਾਨ ਯੋਜਨਾ' ਤਹਿਤ 8.5 ਕਰੋੜ ਕਿਸਾਨਾਂ ਨੂੰ 17,000 ਕਰੋੜ ਰੁਪਏ ਦੀ ਛੇਵੀਂ ਕਿਸ਼ਤ ਵੀ ਜਾਰੀ ਕੀਤੀ।
ਕੇਂਦਰੀ ਮੰਤਰੀ ਮੰਡਲ ਨੇ 1 ਲੱਖ ਕਰੋੜ ਰੁਪਏ ਦੇ ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਤਹਿਤ ਫੰਡਿੰਗ ਸਹੂਲਤ ਲਈ ਕੇਂਦਰੀ ਸੈਕਟਰ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੰਡ 'ਵਾਢੀ ਤੋਂ ਬਾਅਦ ਫਸਲ ਪ੍ਰਬੰਧਨਢਾਂਚੇ' ਤੇ 'ਕਮਿਊਨਿਟੀ ਖੇਤੀਬਾੜੀ ਸੰਪੱਤੀਆਂ' ਜਿਵੇਂ ਕਿ ਕੋਲਡ ਸਟੋਰੇਜ, ਕੁਲੈਕਸ਼ਨ ਸੈਂਟਰ, ਪ੍ਰੋਸੈਸਿੰਗ ਯੂਨਿਟ (ਪ੍ਰੋਸੈਸਿੰਗ ਯੂਨਿਟ) ਦੇ ਨਿਰਮਾਣ ਨੂੰ ਉਤਪੰਨ ਕਰੇਗਾ।
ਪੀਐਮ ਮੋਦੀ ਕਿਸਾਨਾਂ ਲਈ ਸ਼ੁਰੂ ਕਰਨ ਜਾ ਰਹੇ ਇਹ ਸੁਵਿਧਾ, 1 ਲੱਖ ਕਰੋੜ ਰੁਪਏ ਦੀ ਵਿੱਤ ਸਹੂਲਤ ਨਾਲ ਹੋਵੇਗੀ ਸ਼ੁਰੂਆਤ
ਦਰਅਸਲ, ਇਹ ਜਾਇਦਾਦ ਕਿਸਾਨਾਂ ਨੂੰ ਆਪਣੀ ਪੈਦਾਵਾਰ ਨੂੰ ਉੱਚ ਕੀਮਤਾਂ 'ਤੇ ਵੇਚਣ, ਬਰਬਾਦੀ ਨੂੰ ਘਟਾਉਣ ਤੇ ਪ੍ਰੋਸੈਸਿੰਗ ਤੇ ਮੁੱਲ ਵਧਾਉਣ ਦੇ ਯੋਗ ਕਰੇਗੀ। ਜਨਤਕ ਖੇਤਰ ਦੇ 12 ਬੈਂਕਾਂ 'ਚੋਂ 11 ਬੈਂਕਾਂ ਨੇ ਪਹਿਲਾਂ ਹੀ ਖੇਤੀਬਾੜੀ ਸਹਿਕਾਰਤਾ ਤੇ ਕਿਸਾਨ ਭਲਾਈ ਵਿਭਾਗ ਨਾਲ ਸਮਝੌਤੇ ਸਹੀਬੰਦ ਕੀਤੇ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਵਿਹਾਰਕਤਾ ਜਾਂ ਮੁਨਾਫਾਬੱਧਤਾ ਵਧਾਉਣ ਲਈ ਲਾਭਪਾਤਰੀਆਂ ਨੂੰ 3% ਵਿਆਜ ਸਬਸਿਡੀ ਤੇ 2 ਕਰੋੜ ਰੁਪਏ ਤੱਕ ਦੀ ਕਰਜ਼ੇ ਦੀ ਗਰੰਟੀ ਦਿੱਤੀ ਜਾਵੇਗੀ।
ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਅਕਾਲੀ ਦਲ ਦਾ ਤੀਜਾ ਹੱਲਾ, ਚੰਡੀਗੜ੍ਹ ਪੁਲਿਸ ਨੇ ਕੀਤਾ ਨਾਕਾਮ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement