ਪੜਚੋਲ ਕਰੋ
ਮੋਦੀ ਦੀ ਜਿੱਦ ਨਾਲ ਭਾਜਪਾ ਅਤੇ ਐਨਡੀਏ ਦਾ ਹੋ ਸਕਦਾ ਵੱਡਾ ਨੁਕਸਾਨ, 'ਆਪ' ਨੇ ਕਿਸਾਨਾਂ ਦਾ ਸਪਸ਼ਟ ਸੁਨੇਹਾ ਸਮਝਣ ਲਈ ਕਿਹਾ
ਆਮ ਆਦਮੀ ਪਾਰਟੀ ਨੇ ਮੁਜੱਫਰਨਗਰ ਵਿਖੇ ਆਯੋਜਿਤ ਕਿਸਾਨ ਮਹਾਂ ਪੰਚਾਇਤ ਦੀ ਸਫਲਤਾ 'ਤੇ ਅੰਦੋਲਨਕਾਰੀ ਕਿਸਾਨਾਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਇਸ ਮਹਾਂ ਪੰਚਾਇਤ ਦਾ ਸੁਨੇਹਾ ਕੇਂਦਰ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ।
ਚੰਡੀਗੜ: ਆਮ ਆਦਮੀ ਪਾਰਟੀ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਤਵਾਰ ਨੂੰ ਮੁਜੱਫਰਨਗਰ ਵਿਖੇ ਆਯੋਜਿਤ ਕਿਸਾਨ ਮਹਾਂ ਪੰਚਾਇਤ ਦੀ ਸਫਲਤਾ 'ਤੇ ਅੰਦੋਲਨਕਾਰੀ ਕਿਸਾਨਾਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਇਸ ਮਹਾਂ ਪੰਚਾਇਤ ਦਾ ਸੁਨੇਹਾ ਕੇਂਦਰ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ। ‘ਆਪ‘ ਮੁਤਾਬਕ ਜੇ ਅਜੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਲੇ ਖੇਤੀ ਕਨੂੰਨਾਂ ਬਾਰੇ ਜਿੱਦ ਨਾ ਛੱਡੀ ਤਾਂ ਇਸਦੀ ਕੀਮਤ ਭਾਜਪਾ ਸਮੇਤ ਭਾਈਵਾਲ ਸਾਰੀਆਂ ਸਿਆਸੀ ਧਿਰਾਂ ਨੂੰ ਚੁਕਾਉਣੀ ਪਵੇਗੀ।
ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਮੁਜੱਫਰਨਗਰ ਕਿਸਾਨ ਨੇ ਮਹਾ ਪੰਚਾਇਤ ਨੇ ਦੇਸ਼ ਵਾਸੀਆਂ ਦੇ ਨਾਲ-ਨਾਲ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਕਈ ਸੁਨੇਹੇ ਬੜੀ ਸਪਸਟਤਾ ਨਾਲ ਦਿੱਤੇ ਹਨ, ਜਿਨਾਂ ਦੇ ਸਮਾਜ ਅਤੇ ਸਿਆਸਤ 'ਚ ਡੂੰਘੇ ਅਤੇ ਦੂਰਗਾਮੀ ਪ੍ਰਭਾਵ ਪੈਣਗੇ। ਅਮਨ ਅਰੋੜਾ ਨੇ ਕਿਹਾ ਕਿ ਜਿਸ ਮੁਜੱਫਰਪੁਰ ਨੂੰ ਸੌੜੀ ਸੋਚ ਵਾਲੀਆਂ ਸਿਆਸੀ ਧਿਰਾਂ ਫਿਰਕਾਪ੍ਰਸਤੀ ਲਈ ਵਰਤ ਕੇ ਵੋਟਾਂ ਵਟੋਰਦੀਆਂ ਰਹੀਆਂ ਹਨ, ਅੱਜ ਉਸੇ ਮੁਜੱਫਰਪੁਰ ਦੀ ਸਰ ਜਮੀਨ ਭਾਈਚਾਰਕ ਏਕਤਾ ਦਾ ਬੇਮਿਸਾਲ ਸੁਨੇਹਾ ਦੇ ਕੇ ਫਿਰਕੂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ।
ਉਨ੍ਹਾਂ ਕਿਹਾ ਇਸ ਲਈ ਸਿਰਮੌਰ ਕਿਸਾਨ ਆਗੂ ਰਾਕੇਸ਼ ਟਿਕੈਤ ਸਮੇਤ ਸਮੁੱਚਾ ਕਿਸਾਨ ਮੋਰਚਾ, ਕਿਸਾਨ-ਖੇਤ ਮਜ਼ਦੂਰ ਅਤੇ ਅੰਨਦਾਤਾ ਲਈ ਖੈਰ ਮੰਗਣ ਵਾਲਾ ਹਰੇਕ ਦੇਸ਼ ਵਾਸੀ ਵਧਾਈ ਦਾ ਪਾਤਰ ਹੈ। ਅਮਨ ਅਰੋੜਾ ਨੇ ਕਿਹਾ ਕਿ ਅੱਜ ਦੇਸ਼ ਨੂੰ ਸਮਾਜਿਕ ਧਾਰਮਿਕ ਅਤੇ ਭਾਈਚਾਰਕ ਸਾਂਝ ਰਾਹੀਂ ਜੋੜਨ ਵਾਲੀਆਂ ਤਾਕਤਾਂ ਦੀ ਜ਼ਰੂਰਤ ਹੈ। ਆਪਣੀ ਹੋਂਦ ਲਈ 9 ਮਹੀਨਿਆਂ ਤੋਂ ਜਾਰੀ ਕਿਸਾਨ ਅੰਦੋਲਨ ਭਾਈਚਾਰਕ ਸਾਂਝ ਅਤੇ ਏਕਤਾ ਦੀ ਤਾਕਤ ਦਾ ਜ਼ਬਰਸਦਤ ਮੁਜਾਹਰਾ ਕੀਤਾ ਹੈ।
ਅਮਨ ਅਰੋੜਾ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਸਮੁੱਚੀ ਭਾਜਪਾ ਨੂੰ ਖੇਤੀ ਵਿਰੋਧੀ ਸਾਰੇ ਕਾਲੇ ਕਾਨੂੰਨ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਭਾਜਪਾ ਹੀ ਨਹੀਂ ਇਸ ਦੇ ਸਿਆਸੀ ਭਾਈਵਾਲਾਂ ਨੂੰ ਵੀ ਭਾਰੀ ਕੀਮਤ ਚੁਕਾਉਣੀ ਪਵੇਗੀ। ਅਮਨ ਅਰੋੜਾ ਨੇ ਕਿਹਾ ਕਿ ਕਿਸਾਨ ਮਹਾਂ ਪੰਚਾਇਤ ਨੇ ਕੇਂਦਰ ਸਰਕਾਰ ਦੇ ਉਸ ਪ੍ਰਾਪੇਗੰਡਾ ਨੂੰ ਵੀ ਸਖਤ ਜਵਾਬ ਦਿੱਤਾ ਹੈ ਜਿਸ ਰਾਹੀਂ ਭਾਜਪਾ ਅਤੇ ਉਸ ਦੇ ਸਾਥੀ ਕਿਸਾਨ ਅੰਦੋਲਨ ਖਿਲਰ ਗਿਆ ਦੱਸਦੇ ਸਨ।
ਉਨ੍ਹਾਂ ਕਿਹਾ ਇਸੇ ਤਰਾਂ ਮੁਜੱਫਰਨਗਰ ਮਹਾ ਪੰਚਾਇਤ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕਿਸਾਨ ਮਾਰੂ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤਕ ਅੰਦੋਲਨਕਾਰੀ ਕਿਸਾਨ ਘਰਾਂ ਨੂੰ ਵਾਪਸ ਨਹੀਂ ਪਰਤਣਗੇ। ਇੰਨਾ ਹੀ ਨਹੀਂ ਅੱਜ ਦੀ ਮਹਾਪੰਚਾਇਤ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਇਹ ਅੰਦੋਲਨ ਦਿੱਲੀ ਦੀਆਂ ਬਰੂਹਾਂ ਤੱਕ ਸੀਮਤ ਨਹੀਂ ਬਲਕਿ ਪੂਰੇ ਦੇਸ਼ 'ਚ ਫੈਲ ਚੁੱਕਾ ਹੈ। ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਖੇਤੀ ਵਿਰੋਧੀ ਆਰਡੀਨੈਂਸਾਂ ਤੋਂ ਲੈ ਕੇ ਕਾਲੇ ਕਾਨੂੰਨਾਂ ਦਾ ਸੰਸਦ ਦੇ ਅੰਦਰ ਅਤੇ ਬਾਹਰ ਸ਼ੁਰੂ ਤੋਂ ਵਿਰੋਧ ਕੀਤਾ ਹੈ। ਕਿਸਾਨ ਅੰਦੋਲਨ ਦਾ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਨਿਰਸਵਾਰਥ ਸਾਥ ਦਿੱਤਾ ਹੈ, ਜੋ ਭਵਿੱਖ ਵਿੱਚ ਵੀ ਜਾਰੀ ਰਹੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਬਾਲੀਵੁੱਡ
ਪੰਜਾਬ
ਪੰਜਾਬ
Advertisement