ਪੜਚੋਲ ਕਰੋ
(Source: ECI/ABP News)
ਮੋਦੀ ਨੇ ਕੀਤੀ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼, ਇੰਝ ਸਮਝਾਇਆ ਖੇਤੀ ਕਾਨੂੰਨਾਂ ਦਾ ਫਾਇਦਾ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ‘ਮਨ ਕੀ ਬਾਤ’ ਰਾਹੀਂ ਇੱਕ ਵਾਰ ਫਿਰ ਕਿਸਾਨਾਂ ਦਾ ਮਨ ਬਦਲਣ ਦੀ ਕੋਸ਼ਿਸ਼ ਕੀਤੀ ਹੈ। ਮੋਦੀ ਨੇ ਕਿਹਾ ਹੈ ਕਿ ਪਿਛਲੇ ਸਮੇਂ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਨੇ ਕਿਸਾਨਾਂ ਲਈ ਨਵੀਆਂ ਸੰਭਾਵਨਾਵਾਂ ਖੋਲ੍ਹ ਦਿੱਤੀਆਂ ਹਨ। ਉਨ੍ਹਾਂ ਉਦਾਹਰਨ ਦੇ ਕੇ ਨਵੇਂ ਅਧਿਕਾਰ ਤੇ ਮੌਕੇ ਪ੍ਰਾਪਤ ਕਰਨ ਦਾ ਦਾਅਵਾ ਕੀਤਾ।
![ਮੋਦੀ ਨੇ ਕੀਤੀ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼, ਇੰਝ ਸਮਝਾਇਆ ਖੇਤੀ ਕਾਨੂੰਨਾਂ ਦਾ ਫਾਇਦਾ Modi tried to persuade the farmers, explaining the benefits of agricultural laws ਮੋਦੀ ਨੇ ਕੀਤੀ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼, ਇੰਝ ਸਮਝਾਇਆ ਖੇਤੀ ਕਾਨੂੰਨਾਂ ਦਾ ਫਾਇਦਾ](https://static.abplive.com/wp-content/uploads/sites/5/2020/11/28154550/PM-Modi.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ‘ਮਨ ਕੀ ਬਾਤ’ ਰਾਹੀਂ ਇੱਕ ਵਾਰ ਫਿਰ ਕਿਸਾਨਾਂ ਦਾ ਮਨ ਬਦਲਣ ਦੀ ਕੋਸ਼ਿਸ਼ ਕੀਤੀ ਹੈ। ਮੋਦੀ ਨੇ ਕਿਹਾ ਹੈ ਕਿ ਪਿਛਲੇ ਸਮੇਂ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਨੇ ਕਿਸਾਨਾਂ ਲਈ ਨਵੀਆਂ ਸੰਭਾਵਨਾਵਾਂ ਖੋਲ੍ਹ ਦਿੱਤੀਆਂ ਹਨ। ਉਨ੍ਹਾਂ ਉਦਾਹਰਨ ਦੇ ਕੇ ਨਵੇਂ ਅਧਿਕਾਰ ਤੇ ਮੌਕੇ ਪ੍ਰਾਪਤ ਕਰਨ ਦਾ ਦਾਅਵਾ ਕੀਤਾ।
ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, 'ਭਾਰਤ 'ਚ ਖੇਤੀਬਾੜੀ ਤੇ ਇਸ ਨਾਲ ਜੁੜੀਆਂ ਚੀਜ਼ਾਂ 'ਚ ਨਵੇਂ ਪਹਿਲੂ ਸ਼ਾਮਲ ਕੀਤੇ ਜਾ ਰਹੇ ਹਨ। ਪਿਛਲੇ ਸਮੇਂ ਦੇ ਖੇਤੀਬਾੜੀ ਸੁਧਾਰਾਂ ਨੇ ਵੀ ਕਿਸਾਨਾਂ ਲਈ ਨਵੀਆਂ ਸੰਭਾਵਨਾਵਾਂ ਦੇ ਰਾਹ ਖੋਲ੍ਹ ਦਿੱਤੇ ਹਨ।
ਵਿਰੋਧੀ ਧਿਰ 'ਤੇ ਨਿਸ਼ਾਨਾਂ ਸਾਧਦਿਆਂ ਪ੍ਰਧਾਨ ਮੰਤਰੀ ਨੇ ਕਿਹਾ,'ਸਾਲਾਂ ਤੋਂ ਹਰ ਰਾਜਨੀਤਕ ਪਾਰਟੀ ਨੇ ਉਨ੍ਹਾਂ ਨਾਲ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕਿਸੇ ਸਮੇਂ ਵਾਅਦਾ ਕੀਤਾ ਸੀ। ਉਹ ਮੰਗਾਂ ਹੁਣ ਪੂਰੀਆਂ ਹੋਈਆਂ ਹਨ। ਕਾਫ਼ੀ ਵਿਚਾਰ-ਵਟਾਂਦਰੇ ਤੋਂ ਬਾਅਦ ਭਾਰਤ ਦੀ ਸੰਸਦ ਨੇ ਖੇਤੀਬਾੜੀ ਸੁਧਾਰਾਂ ਨੂੰ ਕਾਨੂੰਨੀ ਰੂਪ ਦਿੱਤਾ ਹੈ।
ਉਨ੍ਹਾਂ ਕਿਹਾ, ‘ਇਨ੍ਹਾਂ ਸੁਧਾਰਾਂ ਨਾਲ ਨਾ ਸਿਰਫ ਕਿਸਾਨਾਂ ਦੇ ਬਹੁਤ ਸਾਰੇ ਬੰਧਨ ਖ਼ਤਮ ਹੋ ਗਏ ਹਨ, ਬਲਕਿ ਉਨ੍ਹਾਂ ਨੂੰ ਨਵੇਂ ਅਧਿਕਾਰ ਵੀ ਮਿਲੇ ਹਨ। ਨਵੇਂ ਮੌਕੇ ਵੀ ਮਿਲੇ ਹਨ। ਪੀਐਮ ਮੋਦੀ ਨੇ ਕਿਹਾ, ਕਾਨੂੰਨ 'ਚ ਇਕ ਹੋਰ ਵੱਡੀ ਗੱਲ ਹੈ, ਇਸ ਕਾਨੂੰਨ 'ਚ ਇਹ ਵਿਵਸਥਾ ਕੀਤੀ ਗਈ ਹੈ ਕਿ ਖੇਤਰ ਦੇ ਐਸਡੀਐਮ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਕਿਸਾਨ ਦੀ ਸ਼ਿਕਾਇਤ ਦਾ ਨਿਪਟਾਰਾ ਕਰਨਾ ਪਏਗਾ। ਉਨ੍ਹਾਂ ਮਹਾਰਾਸ਼ਟਰ ਦੇ ਇੱਕ ਕਿਸਾਨ ਜਿਤੇਂਦਰ ਭੋਈਜੀ ਦੀ ਉਦਾਹਰਨ ਦਿੱਤੀ, ਕਿਵੇਂ ਉਸ ਨੇ ਨਵੇਂ ਕਾਨੂੰਨ ਦਾ ਫਾਇਦਾ ਉਠਾਇਆ ਤੇ ਉਸ ਦੇ ਬਕਾਏ ਵਸੂਲ ਕੀਤੇ।
'ਮਨ ਕੀ ਬਾਤ' ਵਿਚ ਪ੍ਰਧਾਨ ਮੰਤਰੀ ਮੋਦੀ ਨੇ ਖੇਤੀਬਾੜੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਸੁਧਾਰਾਂ ਤੇ ਆਧੁਨਿਕ ਖੇਤੀਬਾੜੀ ਨੂੰ ਦੇਸ਼ 'ਚ ਹੋ ਰਹੀਆਂ ਤਬਦੀਲੀਆਂ ਦਾ ਸਾਥੀ ਬਣਨ ਲਈ ਜਾਗਰੂਕ ਕਰਨ। ਉਧਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਸਬੰਧ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਅੰਦੋਲਨਕਾਰੀ ਕਿਸਾਨਾਂ ਨੇ ਗੱਲਬਾਤ ਦੇ ਕੇਂਦਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨਾਂ ਵਲੋਂ ਹੁਣ ਅਗਲੀ ਰਣਨੀਤੀ ਤਿਰਕੀਤੀ ਜਾ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)