ਮੋਦੀ ਨੇ 4 ਦਸੰਬਰ ਨੂੰ ਬੁਲਾਈ ਸਰਬ ਪਾਰਟੀ ਬੈਠਕ, ਇਸ ਮੁੱਦੇ 'ਤੇ ਹੋਵੇਗੀ ਚਰਚਾ
ਏਬੀਪੀ ਸਾਂਝਾ | 30 Nov 2020 08:19 PM (IST)
ਕੇਂਦਰ ਸਰਕਾਰ ਨੇ ਕੋਰੋਨਾ ਮਹਾਂਮਾਰੀ ਤੋਂ ਪੈਦਾ ਹੋਈ ਸਥਿਤੀ ਬਾਰੇ ਵਿਚਾਰ ਕਰਨ ਲਈ 4 ਦਸੰਬਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਰਨਗੇ। ਸੂਤਰਾਂ ਨੇ ਇਹ ਜਾਣਕਾਰੀ ਸੋਮਵਾਰ ਨੂੰ ਦਿੱਤੀ।
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਕੋਰੋਨਾ ਮਹਾਂਮਾਰੀ ਤੋਂ ਪੈਦਾ ਹੋਈ ਸਥਿਤੀ ਬਾਰੇ ਵਿਚਾਰ ਕਰਨ ਲਈ 4 ਦਸੰਬਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਰਨਗੇ। ਸੂਤਰਾਂ ਨੇ ਇਹ ਜਾਣਕਾਰੀ ਸੋਮਵਾਰ ਨੂੰ ਦਿੱਤੀ। ਕਿਸਾਨਾਂ ਤੇ ਕੇਂਦਰ ਵਿਚਾਲੇ ਵਧਿਆ ਟਕਰਾਅ, ਕਿਸਾਨਾਂ ਨੇ ਦਿੱਤੀ ਵੱਡੀ ਚੇਤਾਵਨੀ, ਇੰਝ ਮਨਵਾਉਣਗੇ ਮੰਗਾਂ ਸੂਤਰਾਂ ਨੇ ਦੱਸਿਆ ਕਿ ਸੰਸਦ ਦੇ ਦੋਵਾਂ ਸਦਨਾਂ 'ਚ ਪਾਰਟੀਆਂ ਦੇ ਨੇਤਾਵਾਂ ਨੂੰ ਸ਼ੁੱਕਰਵਾਰ ਸਵੇਰੇ 10.30 ਵਜੇ ਹੋਣ ਵਾਲੀ ਆਨਲਾਈਨ ਬੈਠਕ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਸਦੀ ਮਾਮਲਿਆਂ ਦਾ ਮੰਤਰਾਲਾ ਬੈਠਕ ਲਈ ਤਾਲਮੇਲ ਕਰ ਰਿਹਾ ਹੈ ਅਤੇ ਸੰਸਦ ਦੇ ਦੋਵੇਂ ਸਦਨਾਂ 'ਚ ਪਾਰਟੀਆਂ ਦੇ ਨੇਤਾਵਾਂ ਨਾਲ ਸੰਪਰਕ ਕਰ ਰਿਹਾ ਹੈ। ਸ੍ਰੀ ਹਰਿਮੰਦਿਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਹੋਈ ਆਤਿਸ਼ਬਾਜ਼ੀ, ਤਸਵੀਰਾਂ 'ਚ ਦੇਖੋ ਅਲੌਕਿਕ ਨਜ਼ਾਰਾ ਸੂਤਰਾਂ ਨੇ ਦੱਸਿਆ ਕਿ ਕੋਵਿਡ -19 ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਬਾਅਦ ਇਹ ਦੂਜਾ ਮੌਕਾ ਹੈ ਜਦੋਂ ਸਰਕਾਰ ਨੇ ਕੋਰੋਨਾ ਕਾਰਨ ਪੈਦਾ ਹੋਈ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਸਰਬ ਪਾਰਟੀ ਬੈਠਕ ਬੁਲਾਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਹਰਸ਼ ਵਰਧਨ ਅਤੇ ਸਰਕਾਰ ਦੇ ਉੱਚ ਮੰਤਰੀਆਂ ਦੀ ਬੈਠਕ 'ਚ ਸ਼ਾਮਲ ਹੋਣ ਦੀ ਉਮੀਦ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ