ਪੜਚੋਲ ਕਰੋ

ਮੋਗਾ ਵਿੱਚ ਪਹਿਲੀ ਵਾਰ ਹੋਵੇਗੀ ਭਾਰਤੀ ਫੌਜ ਲਈ ਭਰਤੀ ਰੈਲੀ, ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈ ਸਕਣਗੇ ਹਿੱਸਾ

ਮੋਗਾ ਵਿੱਚ ਪਹਿਲੀ ਵਾਰ ਭਾਰਤੀ ਫੌਜ ਲਈ ਭਰਤੀ ਰੈਲੀ ਹੋਵੇਗੀ। ਇਹ ਭਰਤੀ ਰੈਲੀ ਸ਼ਹਿਰ ਮੋਗਾ ਵਿੱਚ ਦਸੰਬਰ 2021 ਵਿੱਚ ਹੋਵੇਗੀ।

ਮੋਗਾ: ਮੋਗਾ ਵਿੱਚ ਪਹਿਲੀ ਵਾਰ ਭਾਰਤੀ ਫੌਜ ਲਈ ਭਰਤੀ ਰੈਲੀ ਹੋਵੇਗੀ। ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਮੌਗਾ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਮੁਹੱਈਆ ਕਰਾਉਣ ਲਈ ਵਿੱਢੇ ਉਪਰਾਲਿਆਂ ਤਹਿਤ ਭਾਰਤੀ ਫੌਜ ਨੇ ਪਹਿਲੀ ਵਾਰ ਜ਼ਿਲ੍ਹਾ ਮੋਗਾ ਦੀ ਧਰਤੀ 'ਤੇ ਭਰਤੀ ਰੈਲੀ ਰੱਖਣ ਲਈ ਹਾਮੀ ਭਰ ਦਿੱਤੀ। ਇਹ ਭਰਤੀ ਰੈਲੀ ਸ਼ਹਿਰ ਮੋਗਾ ਵਿੱਚ ਦਸੰਬਰ 2021 ਵਿੱਚ ਹੋਵੇਗੀ।
 
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਮੋਗਾ ਵਰਗੇ ਦਿਹਾਤੀ ਜ਼ਿਲ੍ਹੇ ਵਿੱਚ ਇੰਨੀ ਵੱਡੀ ਭਰਤੀ ਰੈਲੀ ਹੋਣ ਜਾ ਰਹੀ ਹੈ। 
 
ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਚਾਰ ਜ਼ਿਲ੍ਹਿਆਂ ਮੋਗਾ, ਲੁਧਿਆਣਾ, ਰੂਪਨਗਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨੌਜਵਾਨ ਭਾਗ ਲੈ ਸਕਣਗੇ। ਇਸ ਰੈਲੀ ਦੌਰਾਨ 1500 ਤੋਂ ਵਧੇਰੇ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਕੀਤਾ ਜਾਵੇਗਾ। ਇਸ ਰੈਲੀ ਦੀਆਂ ਤਰੀਕਾਂ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ। ਆਨਲਾਈਨ ਅਪਲਾਈ ਕਰਨ ਲਈ ਪੋਰਟਲ ਜਲਦ ਹੀ ਖੁੱਲ੍ਹੇਗਾ।
 
ਹੰਸ ਨੇ ਦੱਸਿਆ ਕਿ ਹੁਣ ਤੱਕ ਅਜਿਹੀਆਂ ਭਰਤੀ ਰੈਲੀਆਂ ਵੱਡੇ ਜ਼ਿਲ੍ਹਿਆਂ ਵਿੱਚ ਹੀ ਹੁੰਦੀਆਂ ਆਈਆਂ ਹਨ ਜਿਸ ਕਾਰਨ ਮੋਗਾ ਵਰਗੇ ਜ਼ਿਲ੍ਹੇ ਦੇ ਨੌਜਵਾਨ ਇਸ ਦਾ ਪੂਰਾ ਲਾਭ ਨਹੀਂ ਲੈ ਸਕਦੇ ਸਨ। ਇਸੇ ਕਰਕੇ ਹੀ ਇਹ ਰੈਲੀ ਜ਼ਿਲ੍ਹਾ ਮੋਗਾ ਵਿੱਚ ਕਰਾਉਣ ਲਈ ਭਾਰਤੀ ਫੌਜ ਨਾਲ ਰਾਬਤਾ ਕਾਇਮ ਕੀਤਾ ਗਿਆ ਸੀ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਰੈਲੀ ਨੂੰ ਸਫ਼ਲ ਕਰਨ ਲਈ ਭਾਰਤੀ ਫੌਜ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ।
 
ਉਨ੍ਹਾਂ ਜ਼ਿਲ੍ਹਾ ਮੋਗਾ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਹੁਣੇ ਤੋਂ ਹੀ ਤਿਆਰੀਆਂ ਖਿੱਚ ਲੈਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਲੁਹਾਰਾ ਸਥਿਤ ਫੱਕਰ ਬਾਬਾ ਦਾਮੂ ਸ਼ਾਹ ਆਰਮੀ ਟਰੇਨਿੰਗ ਅਕੈਡਮੀ ਵਿਖੇ ਸਿਖ਼ਲਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲਿਖ਼ਤੀ ਪ੍ਰੀਖਿਆ ਲਈ ਵੀ ਜਲਦ ਹੀ ਸਿਖ਼ਲਾਈ ਸ਼ੁਰੂ ਕਰਵਾ ਦਿੱਤੀ ਜਾਵੇ। 
 
ਉਨ੍ਹਾਂ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਖ਼ਲਾਈ ਲਈ ਲੁਹਾਰਾ ਅਕੈਡਮੀ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਨੰਬਰ 6239266860 'ਤੇ ਸੰਪਰਕ ਕਰ ਸਕਦੇ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget