ਪਿਛਲੇ ਦਿਨੀਂ ਦਿੱਲੀ-ਐਨਸੀਆਰ ਵਿੱਚ ਮੀਂਹ ਪੈਣ ਤੋਂ ਬਾਅਦ ਸਾਰੇ ਦੇਸ਼ ਵਿੱਚ ਮੌਨਸੂਨ ਦੀ ਆਮਦ ਹੋ ਗਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਦਿੱਲੀ ਵਿੱਚ ਬਾਰਸ਼ ਦੇ ਨਾਲ ਹੀ ਅਗਲੇ 4-5 ਦਿਨਾਂ ਤੱਕ ਹਿਮਾਚਲ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਕੁਝ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


 


ਆਈਐਮਡੀ ਦੁਆਰਾ ਰਾਜਸਥਾਨ ਅਤੇ ਜੰਮੂ-ਕਸ਼ਮੀਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੇ ਅਨੁਸਾਰ ਮੱਧ ਪ੍ਰਦੇਸ਼, ਛੱਤੀਸਗੜ, ਪੰਜਾਬ, ਹਰਿਆਣਾ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਯੂਪੀ ਦੀ ਰਾਜਧਾਨੀ ਲਖਨਊ ਦੇ ਕਈ ਇਲਾਕਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਸਹਾਰਨਪੁਰ, ਮੇਰਠ, ਬਿਜਨੌਰ, ਮੁਜ਼ੱਫਰਨਗਰ, ਅਮਰੋਹਾ, ਮੁਰਾਦਾਬਾਦ, ਰਾਮਪੁਰ, ਪੀਲੀਭੀਤ, ਬਲੀਆ, ਲਖੀਮਪੁਰ ਖੇੜੀ ਸਮੇਤ ਕਈ ਹੋਰ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।


 


ਵਿਭਾਗ ਦੇ ਅਨੁਸਾਰ ਅਗਲੇ ਦੋ ਦਿਨਾਂ ਲਈ ਛੱਤੀਸਗੜ, ਤੇਲੰਗਾਨਾ, ਮਹਾਰਾਸ਼ਟਰ, ਮੱਧ ਪ੍ਰਦੇਸ਼ ਵਿੱਚ ਚੰਗੀ ਬਾਰਸ਼ ਹੋ ਸਕਦੀ ਹੈ। ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।


 


ਮੌਸਮ ਵਿਭਾਗ ਦੁਆਰਾ ਮਹਾਰਾਸ਼ਟਰ ਦੇ ਪੁਣੇ, ਰਾਏਗੜ, ਰਤਨਗਿਰੀ, ਕੋਲਹਾਪੁਰ ਅਤੇ ਸਤਾਰਾ ਜ਼ਿਲ੍ਹਿਆਂ ਲਈ ਅੱਜ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਮੌਸਮ ਵਿਭਾਗ ਵੱਲੋਂ ਜਾਰੀ ਰੈਡ ਅਲਰਟ ਵਿੱਚ ਨੀਵੇਂ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ 24 ਘੰਟਿਆਂ ਵਿੱਚ 204.4 ਮਿਲੀਮੀਟਰ ਤੋਂ ਜ਼ਿਆਦਾ ਬਾਰਸ਼ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਦਿੰਦੇ ਹੋਏ ਮੁੰਬਈ ਵਿੱਚ ਆਈਐਮਡੀ ਦੇ ਖੇਤਰੀ ਪੂਰਵ ਅਨੁਮਾਨ ਕੇਂਦਰ ਦੇ ਇੱਕ ਬੁਲਾਰੇ ਨੇ ਕਿਹਾ ਹੈ ਕਿ ਪੱਛਮੀ ਹਵਾਵਾਂ ਮੁੜ ਸ਼ੁਰੂ ਹੋਣ ਕਾਰਨ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।