ਦੱਸ ਦਈਏ ਕਿ ਭਾਰਤ ਸਰਕਾਰ ਨੇ 25 ਮਾਰਚ ਨੂੰ ਹਾਈਡਰੋਕਸੀ ਕਲੋਰੋਕੋਇਨ ਦੇ ਨਿਰਯਾਤ 'ਤੇ ਪਾਬੰਦੀ ਲਾਈ ਸੀ। ਇਸ ਤੋਂ ਬਾਅਦ ਅਮਰੀਕਾ ਸਮੇਤ ਕਈ ਗੁਆਂਢੀ ਦੇਸ਼ਾਂ ਦੇ ਜ਼ੋਰ ਦੇ ਬਾਅਦ ਭਾਰਤ ਸਰਕਾਰ ਨੇ ਅੰਸ਼ਿਕ ਤੌਰ 'ਤੇ ਪਾਬੰਦੀ ਹਟਾ ਦਿੱਤੀ। ਕੋਰੋਨਾਵਾਇਰਸ ਨਾਲ ਲੜਨ ਲਈ ਹਾਈਡਰੋਕਸੀ ਕਲੋਰੋਕੋਇਨ ਦਵਾਈ ਦੀ ਵਰਤੋਂ ਕੀਤੀ ਜਾ ਸਕਦੀ ਹੈ। ਭਾਰਤ ਇਸ ਦਵਾਈ ਦਾ ਸਭ ਤੋਂ ਵੱਡਾ ਨਿਰਯਾਤ ਕਰਨ ਵਾਲਾ ਦੇਸ਼ ਹੈ।
ਉੱਥੇ, ਹੀ ਰਾਸ਼ਟਰਪਤੀ ਡੋਨਾਲਡ ਟਰੰਪ ਜੋ ਕੋਰੋਨਾ ਮਰੀਜ਼ਾਂ ਦੇ ਇਲਾਜ ‘ਚ ਹਾਈਡਰੋਕਸੀ ਕਲੋਰੋਕੋਇਨ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੇ ਹਨ, ਨੇ ਕਿਹਾ ਹੈ ਕਿ ਉਹ ਇਨ੍ਹਾਂ ਰਿਪੋਰਟਾਂ 'ਤੇ ਗੌਰ ਕਰਨਗੇ। ਦੱਸ ਦਈਏ ਕਿ ਟਰੰਪ ਪ੍ਰਸ਼ਾਸਨ ਨੇ ਹਾਈਡਰੋਕਸੀ ਕਲੋਰੋਕੋਇਨ ਦੀਆਂ 30 ਮਿਲੀਅਨ ਤੋਂ ਵੱਧ ਖੁਰਾਕਾਂ ਦਾ ਭੰਡਾਰਨ ਕੀਤਾ ਹੈ, ਜਿਸ ‘ਚੋਂ ਵੱਡਾ ਹਿੱਸਾ ਭਾਰਤ ਤੋਂ ਆਯਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ :