ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ 'ਤੇ 600 ਤੋਂ ਵੱਧ ਭਾਰਤੀ ਸਿੱਖ ਸ਼ਰਧਾਲੂ ਪਹੁੰਚੇ ਪਾਕਿਸਤਾਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਮਨਾਏ ਜਾ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ 600 ਤੋਂ ਵੱਧ ਭਾਰਤੀ ਸਿੱਖ ਸ਼ਰਧਾਲੂ ਸ਼ੁੱਕਰਵਾਰ ਨੂੰ ਵਾਹਗਾ ਸਰਹੱਦ ਦੇ ਰਸਤੇ ਪਾਕਿਸਤਾਨ ਪਹੁੰਚੇ।
![ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ 'ਤੇ 600 ਤੋਂ ਵੱਧ ਭਾਰਤੀ ਸਿੱਖ ਸ਼ਰਧਾਲੂ ਪਹੁੰਚੇ ਪਾਕਿਸਤਾਨ More than 600 Indian Sikh pilgrims arrive in Pakistan on the 551st birth anniversary of Shri Guru Nanak dev ji ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ 'ਤੇ 600 ਤੋਂ ਵੱਧ ਭਾਰਤੀ ਸਿੱਖ ਸ਼ਰਧਾਲੂ ਪਹੁੰਚੇ ਪਾਕਿਸਤਾਨ](https://static.abplive.com/wp-content/uploads/sites/5/2020/01/04113903/nankana-sahib.jpg?impolicy=abp_cdn&imwidth=1200&height=675)
ਲਾਹੌਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਮਨਾਏ ਜਾ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ 600 ਤੋਂ ਵੱਧ ਭਾਰਤੀ ਸਿੱਖ ਸ਼ਰਧਾਲੂ ਸ਼ੁੱਕਰਵਾਰ ਨੂੰ ਵਾਹਗਾ ਸਰਹੱਦ ਦੇ ਰਸਤੇ ਪਾਕਿਸਤਾਨ ਪਹੁੰਚੇ। ਨਨਕਾਣਾ ਸਾਹਿਬ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਹੈ। ਇਸ ਨਾਲ ਸੰਬੰਧਿਤ ਮੁੱਖ ਸਮਾਗਮ 30 ਨਵੰਬਰ ਨੂੰ ਪਾਕਿਸਤਾਨ ਵਿਖੇ ਪੰਜਾਬ ਸੂਬੇ ਦੇ ਜਨਮ ਭੂਮੀ ਗੁਰੂਦੁਆਰਾ ਨਨਕਾਣਾ ਸਾਹਿਬ ਵਿਖੇ ਹੋਣਗੇ।
‘ਇਵੈਕਯੂ ਟਰੱਸਟ ਪ੍ਰਾਪਰਟੀ ਬੋਰਡ’ ਦੇ ਬੁਲਾਰੇ ਆਸਿਫ ਹਾਸ਼ਮੀ ਨੇ ਪੀਟੀਆਈ ਨੂੰ ਦੱਸਿਆ, "ਸ਼ੁੱਕਰਵਾਰ ਨੂੰ 602 ਭਾਰਤੀ ਸਿੱਖ ਸ਼ਰਧਾਲੂ ਵਾਹਗਾ ਬਾਰਡਰ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਵਾਂ ਗੁਰਪੁਰਬ ਮਨਾਉਣ ਲਈ ਨਨਕਾਣਾ ਸਾਹਿਬ ਪਹੁੰਚੇ ਹਨ।" ਸ਼ਰਧਾਲੂ 10 ਦਿਨਾਂ ਦੀ ਯਾਤਰਾ ਦੌਰਾਨ ਸੂਬੇ ਦੇ ਹੋਰਨਾਂ ਗੁਰੂਦੁਆਰਿਆਂ ਦੇ ਵੀ ਦਰਸ਼ਨ ਕਰਨਗੇ।
ਭਾਰਤੀ ਹਾਈ ਕਮਿਸ਼ਨ ਦੇ ਦੋ ਮੈਂਬਰ ਆਰਬੀ ਸੋਹਰਾਨ ਅਤੇ ਸੰਤੋਸ਼ ਕੁਮਾਰ ਸ਼ਰਧਾਲੂਆਂ ਦੇ ਸਵਾਗਤ ਲਈ ਇਸਲਾਮਾਬਾਦ ਤੋਂ ਵਾਹਗਾ ਪਹੁੰਚੇ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)