ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਭਾਰਤ ਵਿੱਚ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ ਸੱਤ ਲੱਖ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 7 ਲੱਖ 20 ਹਜ਼ਾਰ ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ।
ਇਨ੍ਹਾਂ ‘ਚੋਂ 20160 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਚਾਰ ਲੱਖ 40 ਹਜ਼ਾਰ ਲੋਕ ਠੀਕ ਵੀ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 22 ਹਜ਼ਾਰ 252 ਨਵੇਂ ਕੇਸ ਸਾਹਮਣੇ ਆਏ ਅਤੇ 467 ਮੌਤਾਂ ਹੋਈਆਂ।
ਦੁਨੀਆ ਭਰ ‘ਚ ਹੁਣ ਤੱਕ 1.17 ਕਰੋੜ ਲੋਕ ਕੋਰੋਨਾ ਨਾਲ ਸੰਕਰਮਿਤ, 5.40 ਲੱਖ ਦੀ ਹੋਈ ਮੌਤ
ਦੁਨੀਆ ਦਾ ਤੀਜਾ ਸਭ ਤੋਂ ਪ੍ਰਭਾਵਤ ਦੇਸ਼:
ਕੋਰੋਨਾ ਸੰਕਰਮਿਤਾਂ ਦੀ ਗਿਣਤੀ ਅਨੁਸਾਰ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਪ੍ਰਭਾਵਤ ਦੇਸ਼ ਹੈ। ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਇਕ ਦਿਨ ‘ਚ ਭਾਰਤ ‘ਚ ਵੀ ਵੱਧ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ। ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (3,039,913), ਬ੍ਰਾਜ਼ੀਲ (1,626,071) ਵਿੱਚ ਹਨ। ਇਸ ਦੇ ਨਾਲ ਹੀ ਰੂਸ (687,862) ‘ਚ ਭਾਰਤ ਨਾਲੋਂ ਘੱਟ ਸੰਕਰਮਣ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਦੇਸ਼ ‘ਚ ਕੋਰੋਨਾ ਮਰੀਜ਼ 7 ਲੱਖ ਤੋਂ ਪਾਰ, ਮੌਤਾਂ ਵੀ 20 ਹਜ਼ਾਰ ਤੋਂ ਵੱਧ, 24 ਘੰਟਿਆਂ ‘ਚ 22 ਹਜ਼ਾਰ ਨਵੇਂ ਕੇਸ
ਏਬੀਪੀ ਸਾਂਝਾ
Updated at:
07 Jul 2020 09:51 AM (IST)
ਭਾਰਤ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਭਾਰਤ ਵਿੱਚ ਸੰਕਰਮਿਤ ਲੋਕਾਂ ਦੀ ਕੁਲ ਗਿਣਤੀ ਸੱਤ ਲੱਖ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 7 ਲੱਖ 20 ਹਜ਼ਾਰ ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ।
ਸੰਕੇਤਕ ਤਸਵੀਰ
- - - - - - - - - Advertisement - - - - - - - - -