ਪੜਚੋਲ ਕਰੋ
ਦੋ ਹਜ਼ਾਰ ਰੁਪਏ ਲਈ ਦੋਸਤ ਨੇ ਹੀ ਕੀਤਾ ਕਤਲ, ਲਾਸ਼ ਨੂੰ ਸੁੱਟਿਆ ਛੱਪੜ 'ਚ
ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸ਼ਹੀਦ ਵਿਖੇ ਦੋ ਹਜ਼ਾਰ ਰੁਪਏ ਨੂੰ ਲੈ ਕੇ ਹੋਏ ਵਿਵਾਦ ਕਰਕੇ ਦੋਸਤ ਨੇ ਆਪਣੇ ਹੀ ਦੋਸਤ ਦਾ ਕਤਲ ਕਰ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫਤਿਹ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸੁਖਵਿੰਦਰ ਸਿੰਘ ਜੋ ਕਿ ਰਾਤ ਨੂੰ ਘਰੋਂ ਕਿਸੇ ਕੰਮ ਲਈ ਬਾਹਰ ਗਿਆ ਸੀ। ਉਸ ਦਾ ਦੋਸਤ ਮਨਦੀਪ ਸਿੰਘ ਉਸ ਦੇ ਭਰਾ ਸੁਖਵਿੰਦਰ ਸਿੰਘ ਤੋਂ ਦੋ ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ।

murder_2
ਤਰਨ ਤਾਰਨ: ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸ਼ਹੀਦ ਵਿਖੇ ਦੋ ਹਜ਼ਾਰ ਰੁਪਏ ਨੂੰ ਲੈ ਕੇ ਹੋਏ ਵਿਵਾਦ ਕਰਕੇ ਦੋਸਤ ਨੇ ਆਪਣੇ ਹੀ ਦੋਸਤ ਦਾ ਕਤਲ ਕਰ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫਤਿਹ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸੁਖਵਿੰਦਰ ਸਿੰਘ ਜੋ ਕਿ ਰਾਤ ਨੂੰ ਘਰੋਂ ਕਿਸੇ ਕੰਮ ਲਈ ਬਾਹਰ ਗਿਆ ਸੀ। ਉਸ ਦਾ ਦੋਸਤ ਮਨਦੀਪ ਸਿੰਘ ਉਸ ਦੇ ਭਰਾ ਸੁਖਵਿੰਦਰ ਸਿੰਘ ਤੋਂ ਦੋ ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਨੇ ਉਸ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਮਨਦੀਪ ਸਿੰਘ ਉਸ ਕੋਲੋਂ ਪੈਸੇ ਖੋਹਣ ਲੱਗ ਪਿਆ, ਜਿਸ ਨੂੰ ਲੈ ਕੇ ਇਨ੍ਹਾਂ ਵਿੱਚ ਤਕਰਾਰ ਹੋ ਗਈ। ਮਨਦੀਪ ਸਿੰਘ ਨੇ ਉਸ ਦੇ ਸਿਰ 'ਚ ਦਾਤਰ ਮਾਰ ਕਿ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤ। ਜ਼ਖਮੀ ਸੁਖਵਿੰਦਰ ਸਿੰਘ ਨੂੰ ਪਿੰਡ ਦੇ ਛੱਪੜ ਵਿੱਚ ਸੁੱਟ ਆਇਆ ਜਿੱਥੇ ਉਸ ਦੀ ਮੌਤ ਹੋ ਗਈ।
ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਪੱਟੀ ਪੁਲਿਸ ਨੂੰ ਜਾਣੂ ਕਰਵਾ ਦਿੱਤਾ ਹੈ। ਉੱਧਰ ਮੌਕੇ 'ਤੇ ਪਹੁੰਚੇ ਥਾਣਾ ਸਦਰ ਪੱਟੀ ਦੇ ਐੱਸਐੱਚਓ ਹਰਿੰਦਰ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਕਤ ਮਨਦੀਪ ਸਿੰਘ ਦੋਰੀ ਤੇ ਕਤਲ ਦਾ ਮੁਕੱਦਮਾ ਦਰਜ ਰਜਿਸਟਰਡ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਪੰਜਾਬ
ਵਿਸ਼ਵ
ਟ੍ਰੈਂਡਿੰਗ ਟੌਪਿਕ



















