ਅੰਬਾਲਾ: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਪਿਛਲੇ 9 ਮਹੀਨਿਆਂ ਤੋਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਇੱਕ ਪਾਸੇ ਜਿੱਥੇ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਕਰਨ ਦੇ ਮੂਡ ਵਿੱਚ ਨਹੀਂ ਹੈ, ਦੂਜੇ ਪਾਸੇ ਕਿਸਾਨ ਵੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੜੇ ਹੋਏ ਹਨ। ਕਰਨਾਲ ਵਿੱਚ ਲਾਠੀਚਾਰਜ ਤੋਂ ਬਾਅਦ ਕਿਸਾਨ ਗੁੱਸੇ ਵਿੱਚ ਹਨ। ਇਸ ਕਾਰਨ ਭਲਕੇ ਮੁਜ਼ੱਫਰਨਗਰ ਵਿੱਚ ਕਿਸਾਨ ਮਹਾਂ ਪੰਚਾਇਤ ਹੋਣ ਜਾ ਰਹੀ ਹੈ। ਇਸ ਮਹਾਂ ਪੰਚਾਇਤ ਵਿੱਚ ਅੰਬਾਲਾ ਤੋਂ 15 ਤੋਂ 20 ਹਜ਼ਾਰ ਕਿਸਾਨਾਂ ਦੇ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ।

 

ਮੁਜ਼ੱਫਰਨਗਰ ਜਾਣ ਲਈ ਕਿਸਾਨ ਆਗੂਆਂ ਵੱਲੋਂ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਹਰ ਪਿੰਡ ਤੋਂ ਸਵੇਰੇ 7:30 ਵਜੇ ਬੱਸਾਂ ਚੱਲਣਗੀਆਂ ਅਤੇ ਸਾਰੇ ਕਿਸਾਨ ਅੰਬਾਲਾ ਮੌੜਾ ਮੰਡੀ ਵਿੱਚ ਇਕੱਠੇ ਹੋਣਗੇ। ਨਾਸ਼ਤੇ ਤੋਂ ਬਾਅਦ ਇੱਥੋਂ ਕਿਸਾਨ 8 ਵਜੇ ਮੁਜ਼ੱਫਰ ਨਗਰ ਲਈ ਰਵਾਨਾ ਹੋਣਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਕਿਸਾਨ ਮਹਾਂ ਪੰਚਾਇਤ ਇਤਿਹਾਸ ਦੀ ਸਭ ਤੋਂ ਵੱਡੀ ਮਹਾਂ ਪੰਚਾਇਤ ਹੋਵੇਗੀ। 

 

ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਇਸ ਮਹਾਂ ਪੰਚਾਇਤ ਦਾ ਮੁੱਖ ਉਦੇਸ਼ 2022 ਦੀਆਂ ਉੱਤਰ ਪ੍ਰਦੇਸ਼ ਚੋਣਾਂ ਵਿੱਚ ਭਾਜਪਾ ਨੂੰ ਹਰਾਉਣਾ ਹੈ। ਦੂਜੇ ਪਾਸੇ, ਜ਼ਿਲ੍ਹਾ ਉਪ ਪ੍ਰਧਾਨ ਗੁਲਾਬ ਸਿੰਘ ਨੇ ਕਿਹਾ ਕਿ ਮੁਜ਼ੱਫਰਨਗਰ ਦੀ ਪੰਚਾਇਤ ਦਾ ਇਹ ਇਤਿਹਾਸ ਰਿਹਾ ਹੈ ਕਿ ਜਦੋਂ ਵੀ ਇੱਥੋਂ ਦੀ ਪੰਚਾਇਤ ਵੱਲੋਂ ਕੋਈ ਵੀ ਫੈਸਲਾ ਲਿਆ ਜਾਂਦਾ ਹੈ, ਉਹ ਸਿਰੇ ਚੜ੍ਹਦਾ ਹੈ। ਇਸਦੇ ਨਾਲ ਹੀ, ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਪੰਚਾਇਤ ਭਾਜਪਾ ਦਾ ਨੁਕਸਾਨ ਕਰੇਗੀ। 

 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904