ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੌਕਡਾਊਨ ਵਧਾਉਣ ਦਾ ਸੰਕੇਤ ਦਿੱਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਦਰਅਸਲ, ਅੱਜ ਪ੍ਰਧਾਨ ਮੰਤਰੀ ਮੋਦੀ ਨੇ ਕੋਵਿਡ-19 ‘ਤੇ ਵੀਡੀਓ ਕਾਨਫਰੰਸ ਜ਼ਰੀਏ ਵਿਰੋਧੀ ਨੇਤਾਵਾਂ ਨਾਲ ਮੀਟਿੰਗ ਕੀਤੀ। ਸੂਤਰਾਂ ਨੇ ਕਿਹਾ ਕਿ ਬਹੁਤ ਸਾਰੇ ਵਿਰੋਧੀ ਨੇਤਾਵਾਂ ਨੇ ਕਿਹਾ ਕਿ ਹੌਲੀ-ਹੌਲੀ ਸਥਿਤੀ ਵਿੱਚ ਸੁਧਾਰ ਹੋ ਰਿਹਾ ਹੈ, ਅਜਿਹੀ ਸਥਿਤੀ ਵਿੱਚ ਲੌਕਡਾਊਨ ਨੂੰ ਵਧਾਇਆ ਜਾਣਾ ਚਾਹੀਦਾ ਹੈ। ਮੁਲਾਕਾਤ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਸੁਝਾਵਾਂ ਤੇ ਉਨ੍ਹਾਂ ਤੱਕ ਪਹੁੰਚ ਰਹੀ ਜਾਣਕਾਰੀ ਨਾਲ ਅਜਿਹਾ ਲੱਗਦਾ ਹੈ ਕਿ ਲੌਕਡਾਊਨ ਵਧਾ ਦਿੱਤਾ ਜਾਣਾ ਚਾਹੀਦਾ ਹੈ।
ਵੀਡੀਓ ਕਾਨਫਰੰਸ ਵਿਚ ਕੌਣ ਸ਼ਾਮਲ ਹੋਇਆ?
ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇਸ ਬੈਠਕ ‘ਚ ਲੋਕ ਸਭਾ ‘ਚ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ, ਰਾਜ ਸਭਾ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ, ਐਨਸੀਪੀ ਪ੍ਰਧਾਨ ਸ਼ਰਦ ਪਵਾਰ, ਸ਼ਿਵ ਸੈਨਾ ਦੇ ਸੰਜੇ ਰਾਉਤ ਤੋਂ ਇਲਾਵਾ ਤ੍ਰਿਣਮੂਲ ਕਾਂਗਰਸ ਦੇ ਸੁਦੀਪ ਬੰਦੋਪਾਧਿਆਏ, ਬਸਪਾ ਦੇ ਸਤੀਸ਼ ਚੰਦਰ ਮਿਸ਼ਰਾ, ਡੀਐਮਕੇ ਕੇਟੀਆਰ ਬਾਲੂ, ਬੀਜੇਡੀ ਦੇ ਪਿਨਾਕੀ ਮਿਸ਼ਰਾ, ਵਾਈਐਸਆਰ ਦੇ ਮਿਥੁਨ ਰੈਡੀ, ਸਪਾ ਦੇ ਰਾਮ ਗੋਪਾਲ ਯਾਦਵ, ਜੇਡੀਯੂ ਦੇ ਰਾਜੀਵ ਰੰਜਨ ਸਿੰਘ, ਐਲਜੇਪੀ ਦੇ ਪ੍ਰਧਾਨ ਚਿਰਾਗ ਪਾਸਵਾਨ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਸਣੇ ਕਈ ਹੋਰ ਪਾਰਟੀਆਂ ਦੇ ਨੇਤਾਵਾਂ ਨੇ ਹਿੱਸਾ ਲਿਆ।
ਭਾਰਤ ‘ਚ ਕੋਰੋਨਾਵਾਇਰਸ ਦੀ ਮੌਜੂਦਾ ਸਥਿਤੀ:
ਭਾਰਤ ‘ਚ ਕੋਵਿਡ-19 ਦੇ ਹੁਣ ਤਕ 5194 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ 149 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਨਾਲ 401 ਵਿਅਕਤੀ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ। ਦੇਸ਼ ਵਿੱਚ ਸਭ ਤੋਂ ਵੱਧ ਕੇਸ ਮਹਾਰਾਸ਼ਟਰ ‘ਚ ਹਨ। ਰਾਜਧਾਨੀ ਦਿੱਲੀ ਵਿੱਚ ਹੁਣ ਤੱਕ ਕੋਰੋਨਾ ਦੇ 576 ਅਤੇ ਤਾਮਿਲਨਾਡੂ ਵਿੱਚ 690 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।
ਕੋਵਿਡ-19: ਮੋਦੀ ਨੇ ਵਿਰੋਧੀ ਪਾਰਟੀਆਂ ਨਾਲ ਕੀਤੀ ਮੀਟਿੰਗ, ਵਧ ਸਕਦਾ ਲੌਕਡਾਊਨ
ਏਬੀਪੀ ਸਾਂਝਾ
Updated at:
08 Apr 2020 06:21 PM (IST)
ਦੱਸ ਦੇਈਏ ਕਿ ਦੇਸ਼ ਵਿੱਚ ਲਾਇਆ ਗਿਆ ਲੌਕਡਾਊਨ 14 ਅਪ੍ਰੈਲ ਤੱਕ ਜਾਰੀ ਰਹੇਗਾ। ਅੱਜ ਲੌਕਡਾਊਨ ਦਾ 15ਵਾਂ ਦਿਨ ਹੈ। ਕੋਰੋਨਾ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਇਹ 21 ਦਿਨਾਂ ਲਈ ਲਾਗੂ ਕੀਤਾ ਗਿਆ ਹੈ।
- - - - - - - - - Advertisement - - - - - - - - -