ਨਵਜੋਤ ਸਿੱਧੂ ਨਿਯੁਕਤ ਕੀਤੇ ਆਪਣੇ ਚਾਰ ਸਲਾਹਕਾਰ
ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਹਨ।
ਚੰਡੀਗੜ੍ਹ: ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਹਨ।
ਨਵਜੋਤ ਸਿੰਘ ਸਿੱਧੂ ਨੇ ਸੰਸਦ ਮੈਂਬਰ ਅਮਰ ਸਿੰਘ, ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਡਾਕਟਰ ਪਿਆਰੇ ਲਾਲ ਗਰਗ ਤੇ ਮਾਲਵਿੰਦਰ ਸਿੰਘ ਮਾਲੀ ਨੂੰ ਆਪਣੇ ਸਲਾਹਕਾਰ ਨਿਯੁਕਤ ਕੀਤਾ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਇਸ ਬਾਰੇ ਜਾਣਕਾਰੀ ਆਪਣੇ ਫੇਸਬੁਕ 'ਤੇ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਲਿਖਿਆ ਹੈ- ''ਪੰਜਾਬ ਕਾਂਗਰਸ ਦਾ ਪ੍ਰਧਾਨ ਹੁੰਦਿਆਂ ਮੈਂ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਨਿਮਨਲਿਖਤ ਚਾਰ ਸਲਾਹਕਾਰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕਰਦਾ ਹਾਂ :
ਦਸ ਦਈਏ ਕਿ ਕਾਂਗਰਸ ਹਾਈਕਮਾਨ ਨੇ ਮੰਨਿਆ ਹੈ ਕਿ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਰੇੜਕਾ ਪੂਰੀ ਤਰ੍ਹਾਂ ਸੁਲਝਿਆ ਨਹੀਂ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਦੋਵੇਂ ਲੀਡਰਾਂ ਵਿਚਾਲੇ ਵਿਵਾਦ ਪੂਰੀ ਤਰ੍ਹਾਂ ਖਤਮ ਕਰਨ ਲਈ ਕੁਝ ਮੁੱਦਿਆਂ ਨੂੰ ਸੁਲਝਾਇਆ ਜਾਣਾ ਬਾਕੀ ਹੈ। ਫਿਲਹਾਲ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੇ ਹੀ ਪਾਰਟੀ ਵਿੱਚ ਸੁਖਾਵਾਂ ਮਾਹੌਲ ਚਾਹੁੰਦੇ ਹਨ।
ਇਸ ਸਭ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਬਦਲਣ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕਰ ਰਹੇ ਹਨ। ਚੋਣਾਂ ਤੋਂ ਪਹਿਲਾਂ ਦੀ ਇਸ ਤਬਦੀਲੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜਾਤੀ ਸਮੀਕਰਨ ਨੂੰ ਵੇਖਦਿਆਂ ਕੈਪਟਨ ਉਪ ਮੁੱਖ ਮੰਤਰੀ ਵਜੋਂ ਇੱਕ ਹਿੰਦੂ ਚਿਹਰੇ ਨੂੰ ਵੀ ਸ਼ਾਮਲ ਕਰ ਸਕਦੇ ਹਨ। ਇਸ ਬਦਲਾਅ ਵਿੱਚ ਰਾਜਕੁਮਾਰ ਵੇਰਕਾ ਤੇ ਕੇਪੀ ਰਾਣਾ ਦੇ ਨਾਲ ਕੁਝ ਨਵੇਂ ਚਿਹਰੇ ਲਿਆਉਣ ਲਈ ਕੈਪਟਨ ਨੇ ਪੂਰੀ ਯੋਜਨਾ ਬਣਾ ਲਈ ਹੈ।
ਕੈਪਟਨ ਦੇ ਕਰੀਬੀ ਸੂਤਰਾਂ ਨੇ ਇਸ ਦੀ ਪੁਸ਼ਟੀ ਕਰਦਿਆਂ ਮੰਨਿਆ ਹੈ ਕਿ ਅਜਿਹੀ ਸਥਿਤੀ ਵਿੱਚ ਸਿੱਧੂ ਦਾ ਖੁੱਲ੍ਹ ਕੇ ਸਮਰਥਨ ਕਰਨ ਵਾਲੇ ਮੰਤਰੀਆਂ ਦੇ ਪੱਤੇ ਵੀ ਕੱਟੇ ਜਾ ਸਕਦੇ ਹਨ। ਪੰਜਾਬ ਵਿੱਚ ਜਾਤੀ ਦੇ ਸਮੀਕਰਨ ਦੇ ਹੱਲ ਲਈ ਕੈਪਟਨ ਆਪਣਾ ਧੜਾ ਵਧਾਉਣ ਦੀ ਤਿਆਰੀ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਦੇ ਜਥੇਬੰਦਕ ਢਾਂਚੇ 'ਤੇ ਸਿੱਧੂ ਦੀ ਪਕੜ ਮਜਬੂਤ ਹੋਣ ਮਗਰੋਂ ਕੈਪਟਨ ਆਪਣੇ ਮੰਤਰੀ ਮੰਡਲ ਵਿੱਚ ਸਿੱਧੂ ਧੜੇ ਨੂੰ ਠਿੱਬੀ ਲਾ ਸਕਦੇ ਹਨ।