ਅੰਮ੍ਰਿਤਸਰ: ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਅੱਜ ਨਵਜੋਤ ਸਿੱਧੂ ਆਪਣੀ ਕਰਨ ਭੂਮੀ ਅੰਮ੍ਰਿਤਸਰ ਵਿਖੇ ਸ਼ਕਤੀ ਪ੍ਰਦਰਸ਼ਨ ਕਰਨਗੇ। ਉਨ੍ਹਾਂ ਪ੍ਰਧਾਨ ਵਜੋਂ ਅੱਜ ਅੰਮ੍ਰਿਤਸਰ ਵਿੱਚ ਪਹਿਲੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਅੱਧਿਓਂ ਵੱਧ ਵਿਧਾਇਕ ਨਜ਼ਰ ਆਉਣਗੇ। ਇਸ ਦੇ ਨਾਲ ਹੀ ਸਿੱਧੂ ਆਪਣੀ ਪਾਰੀ ਦੀ ਸ਼ੁਰੂਆਤ ਕਰਨਗੇ। ਉਂਝ ਉਨ੍ਹਾਂ ਦੀ ਅਧਿਕਾਰਤ ਤੌਰ 'ਤੇ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਹੋਏਗੀ।
ਅਹਿਮ ਗੱਲ ਹੈ ਕਿ ਚੰਡੀਗੜ੍ਹ ਵਿੱਚ 22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਸਬੰਧੀ ਫਰਮਾਨ ਨਵੀਂ ਦਿੱਲੀ ਤੋਂ ਪਾਰਟੀ ਹਾਈਕਮਾਨ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਲਈ ਸਾਰੇ ਕਾਂਗਰਸੀ ਆਗੂਆਂ, ਵਿਧਾਇਕਾਂ ਨੂੰ ਪ੍ਰਧਾਨ ਦੀ ਅਗਵਾਈ 'ਚ ਲਾਮਬੰਦ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਤੈਅ ਹੈ ਕਿ ਹਾਈਕਮਾਨ ਸਾਰੇ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਨੂੰ ਸਿੱਧੂ ਨਾਲ ਤੋਰਨ ਲਈ ਆਪ ਅੱਗੇ ਆਈ ਹੈ।
ਦਰਅਸਲ, ਪੈਗਾਸਸ ਜਾਸੂਸੀ ਮਾਮਲੇ 'ਚ ਕਾਂਗਰਸ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤਹਿਤ ਪਾਰਟੀ ਪੈਗਾਸਸ ਜਾਸੂਸੀ ਕਾਂਡ ਦੀ ਸੁਪਰੀਮ ਕੋਰਟ ਦੀ ਦੇਖ-ਰੇਖ 'ਚ ਜਾਂਚ ਕਰਵਾਉਣ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕਰੇਗੀ।
ਇਸ ਲਈ ਪਾਰਟੀ ਹਾਈਕਮਾਨ ਵੱਲੋਂ ਸਾਰੇ ਸੂਬਿਆਂ 'ਚ ਕਾਂਗਰਸ ਇਕਾਈਆਂ ਨੂੰ ਨਿਰਦੇਸ਼ ਦਿੱਤੇ ਹਨ ਤੇ ਪੰਜਾਬ 'ਚ ਵੀ ਕਾਂਗਰਸ ਆਗੂਆਂ ਨੂੰ ਰਾਜ ਭਵਨ ਤਕ ਰੋਸ ਮਾਰਚ ਕਰਨ ਦੀ ਹਦਾਇਤ ਕੀਤੀ ਗਈ ਹੈ। ਵੀਰਵਾਰ 22 ਜੁਲਾਈ ਨੂੰ ਸਾਰੇ ਪੰਜਾਬ ਕਾਂਗਰਸ ਦੇ ਸਾਰੇ ਆਗੂ, ਵਿਧਾਇਕ ਤੇ ਨਵੇਂ ਨਿਯੁਕਤ ਮੰਤਰੀ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਰਾਜ ਭਵਨ ਵੱਲ ਮਾਰਚ ਕਰਨਗੇ ਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ।
ਉਧਰ, ਕੈਪਟਨ ਬਾਰੇ ਸਿੱਧੂ ਦੇ ਰਵੱਈਏ ਵਿੱਚ ਵੀ ਕੋਈ ਬਦਲਾਅ ਨਹੀਂ ਆਇਆ। ਸਿੱਧੂ ਅੱਜ ਤਕ ਨਾ ਤਾਂ ਕੈਪਟਨ ਨੂੰ ਮਿਲੇ ਹਨ ਤੇ ਨਾ ਹੀ ਉਨ੍ਹਾਂ ਨੇ ਕਿਸੇ ਮੌਕੇ 'ਤੇ ਕੈਪਟਨ ਦਾ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਦੀ ਚੁੱਪੀ ਨੂੰ ਲੈ ਕੇ ਰਾਜਨੀਤਕ ਹਲਕਿਆਂ ਵਿੱਚ ਬਹੁਤ ਸਾਰੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ, ਕਿਉਂਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦੀ ਕਮਾਨ ਤੇ ਵਿਧਾਇਕ ਦਲ ਦੀ ਕਮਾਨ ਉਨ੍ਹਾਂ ਦੇ ਹੱਥ 'ਚ ਹੈ।
ਨਵਜੋਤ ਸਿੱਧੂ ਦਾ ਅੰਮ੍ਰਿਤਸਰ 'ਚ ਸ਼ਕਤੀ ਪ੍ਰਦਰਸ਼ਨ, ਅੱਧਿਓਂ ਵੱਧ ਵਿਧਾਇਕ ਆਉਣਗੇ ਨਜ਼ਰ
ਏਬੀਪੀ ਸਾਂਝਾ
Updated at:
21 Jul 2021 10:21 AM (IST)
ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਅੱਜ ਨਵਜੋਤ ਸਿੱਧੂ ਆਪਣੀ ਕਰਨ ਭੂਮੀ ਅੰਮ੍ਰਿਤਸਰ ਵਿਖੇ ਸ਼ਕਤੀ ਪ੍ਰਦਰਸ਼ਨ ਕਰਨਗੇ। ਉਨ੍ਹਾਂ ਪ੍ਰਧਾਨ ਵਜੋਂ ਅੱਜ ਅੰਮ੍ਰਿਤਸਰ ਵਿੱਚ ਪਹਿਲੀ ਮੀਟਿੰਗ ਬੁਲਾਈ ਹੈ।
navjot_singh_sidhu
NEXT
PREV
Published at:
21 Jul 2021 10:21 AM (IST)
- - - - - - - - - Advertisement - - - - - - - - -