ਪੜਚੋਲ ਕਰੋ
(Source: ECI/ABP News)
ਕੈਪਟਨ ਨਾਲ ਮੀਟਿੰਗ ਤੋਂ ਬਾਅਦ ਨਵਜੋਤ ਸਿੱਧੂ ਦਾ ਠੋਕਵਾਂ ਟਵੀਟ
ਮੀਟਿੰਗ ਖ਼ਤਮ ਹੋਣ ਤੋਂ ਬਾਅਦ ਸਿੱਧੂ ਨੇ ਟਵੀਟ ਕੀਤਾ ਹੈ। ਸਿੱਧੂ ਨੇ ਕੈਪਟਨ ਨੂੰ ਲਿਖਿਆ ਵੱਡੇ ਫੈਸਲਿਆਂ ਤੋਂ ਬਿਨਾਂ, ਮਸਲੇ ਹੱਲ ਨਹੀਂ ਹੁੰਦੇ, ਇਸ ਲਈ ਮੈਂ ਤੁਹਾਨੂੰ ਤੁਰੰਤ ਕਾਰਵਾਈ ਕਰਨ ਦੀ ਬੇਨਤੀ ਕਰਦਾ ਹਾਂ।

Navjot_Singh_Sidhu
ਚੰਡੀਗੜ੍ਹ: ਨਵਜੋਤ ਸਿੱਧੂ ਦੀ ਮੁੱਖ ਮੰਤਰੀ ਕੈਂਪਤਨ ਅਮਰਿੰਦਰ ਸਿੰਘ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਕੈਪਟਨ ਤੇ ਸਿੱਧੂ ਦੀ ਇਹ ਮੀਟਿੰਗ ਸਵਾ ਚਾਰ ਘੰਟੇ ਚੱਲੀ। ਚਾਰੋਂ ਵਰਕਿੰਗ ਪ੍ਰੈਸੀਡੈਂਟ ਵੀ ਇਸ ਸਮੇਂ ਨਵਜੋਤ ਸਿੱਧੂ ਨਾਲ ਮੌਜੂਦ ਸੀ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਸਿੱਧੂ ਨੇ ਟਵੀਟ ਕੀਤਾ ਹੈ, ਜਿਸ 'ਚ ਉਨ੍ਹਾਂ ਵਲੋਂ ਕੈਪਟਨ ਨੂੰ ਦਿੱਤੀ ਗਈ ਚਿੱਠੀ ਪੋਸਟ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਮਸਲਿਆਂ ਨੂੰ ਜਲਦ ਹਲ ਕੀਤਾ ਜਾਵੇ। ਸਿੱਧੂ ਨੇ ਕੈਪਟਨ ਨੂੰ ਲਿਖਿਆ ਵੱਡੇ ਫੈਸਲਿਆਂ ਤੋਂ ਬਿਨਾਂ, ਮਸਲੇ ਹੱਲ ਨਹੀਂ ਹੁੰਦੇ, ਇਸ ਲਈ ਮੈਂ ਤੁਹਾਨੂੰ ਤੁਰੰਤ ਕਾਰਵਾਈ ਕਰਨ ਦੀ ਬੇਨਤੀ ਕਰਦਾ ਹਾਂ।
ਸਿੱਧੂ ਵਲੋਂ ਕੈਪਟਨ ਨੂੰ ਲਿਖੀ ਚਿੱਠੀ:
ਮਾਣਯੋਗ ਮੁੱਖ ਮੰਤਰੀ,
ਸ੍ਰੀਮਾਨ ਜੀ,
ਪੰਜਾਬ ਨੂੰ ਅੱਜ ਫ਼ੈਸਲੇ ਲੈਣ ਵਿਚ ਦਲੇਰ, ਦ੍ਰਿੜ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਲੀਡਰਸ਼ਿਪ ਦੀ ਲੋੜ ਹੈ ਜੋ ਹਰ ਪੰਜਾਬੀ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੋਵੇ। ਪੰਜਾਬ ਨੂੰ ਇਸ ਵੇਲੇ ਅਜਿਹੀ ਲੀਡਰਸ਼ਿਪ ਦੀ ਪਹਿਲਾਂ ਨਾਲੋਂ ਕਿਤੇ ਵੱਧ ਲੋੜ ਹੈ। ਹਰ ਪੰਜਾਬੀ ਨੂੰ ਇਨਸਾਫ਼ ਦੇਣ ਦੇ ਨਕਸ਼ੇ ਅਰਥਾਤ ਹਾਈਕਮਾਨ ਦੇ ਦਿੱਤੇ 18 ਸੂਤਰੀ ਏਜੰਡੇ ਨਾਲ ਪੰਜਾਬ ਕਾਂਗਰਸ ਦੇ ਵਰਕਰ ਇਕਮਤ ਡਟਕੇ ਖੜ੍ਹੇ ਹਨ।
ਸ੍ਰੀਮਾਨ ਜੀ,
ਪੰਜਾਬ ਨੂੰ ਅੱਜ ਫ਼ੈਸਲੇ ਲੈਣ ਵਿਚ ਦਲੇਰ, ਦ੍ਰਿੜ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਲੀਡਰਸ਼ਿਪ ਦੀ ਲੋੜ ਹੈ ਜੋ ਹਰ ਪੰਜਾਬੀ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੋਵੇ। ਪੰਜਾਬ ਨੂੰ ਇਸ ਵੇਲੇ ਅਜਿਹੀ ਲੀਡਰਸ਼ਿਪ ਦੀ ਪਹਿਲਾਂ ਨਾਲੋਂ ਕਿਤੇ ਵੱਧ ਲੋੜ ਹੈ। ਹਰ ਪੰਜਾਬੀ ਨੂੰ ਇਨਸਾਫ਼ ਦੇਣ ਦੇ ਨਕਸ਼ੇ ਅਰਥਾਤ ਹਾਈਕਮਾਨ ਦੇ ਦਿੱਤੇ 18 ਸੂਤਰੀ ਏਜੰਡੇ ਨਾਲ ਪੰਜਾਬ ਕਾਂਗਰਸ ਦੇ ਵਰਕਰ ਇਕਮਤ ਡਟਕੇ ਖੜ੍ਹੇ ਹਨ।
ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਲਈ ਪੰਜਾਬ ਭਰ ਦੇ ਕਾਂਗਰਸ ਪਾਰਟੀ ਵਰਕਰਾਂ ਨਾਲ ਬਾਰੰਬਾਰ ਵਿਚਾਰ-ਵਟਾਂਦਰਾ ਅਤੇ ਸਲਾਹ-ਮਸ਼ਵਰਾ ਕਰਕੇ ਅਸੀਂ ਤੁਹਾਨੂੰ ਏਜੰਡੇ ਦੇ 18 ਨੁਕਤਿਆਂ ਵਿੱਚੋਂ ਉਹ ਪੰਜ ਨੁਕਤੇ ਲਿਖਕੇ ਦੇ ਰਹੇ ਹਾਂ ਜਿਨ੍ਹਾਂ ਉੱਪਰ ਸਰਕਾਰ ਨੂੰ ਤੁਰੰਤ ਪਹਿਲ ਦੇ ਆਧਾਰ ‘ਤੇ ਕਾਰਵਾਈ ਕਰਨੀ ਚਾਹੀਦੀ ਹੈ :
1. ਪੰਜਾਬ ਦੇ ਲੋਕ ਪੰਜਾਬ ਦੀ ਰੂਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਗੋਲੀਬਾਰੀ ਪਿਛਲੇ ਮੁੱਖ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇ ਰੂਪ ਵਿਚ ਇਨਸਾਫ਼ ਮੰਗ ਰਹੇ ਹਨ।
2. ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਵਿਚ ਦਰਜ ਨਸ਼ਾ ਤਸਕਰੀ ਪਿਛਲੇ ਵੱਡੇ ਮਗਰਮੱਛਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ।
3. ਖੇਤੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਸੀਂ ਸਭ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ, ਇਸ ਲਈ ਪੰਜਾਬ ਸਰਕਾਰ ਤਿੰਨ ਕਾਲੇ ਕਾਨੂੰਨਾਂ ਦੀਆਂ ਕੁੱਝ ਧਾਰਾਵਾਂ ਵਿਚ ਸਿਰਫ਼ ਸੋਧਾਂ ਦੀ ਹੀ ਸਿਫ਼ਾਰਸ ਨਾ ਕਰੇ, ਬਲਕਿ ਇਹ ਐਲਾਨਦਿਆਂ ਕਿ ਇਹ ਕਿਸੇ ਵੀ ਕੀਮਤ ਉੱਪਰ ਪੰਜਾਬ ਵਿਚ ਲਾਗੂ ਨਹੀਂ ਹੋਣਗੇ, ਉਹ ਕਾਲੇ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਨਕਾਰੇ। ਜਿਵੇਂ ਅਸੀਂ ਸਤਲੁਜ-ਯਮੁਨਾ ਲਿੰਕ (SYL) ਦੇ ਕੇਸ ਵਿਚ ਕੀਤਾ ਸੀ, ਵਿਧਾਨ ਸਭਾ ਵੱਲੋਂ ਇਸ ਤਰ੍ਹਾਂ ਦੇ ਹੀ ਦਲੇਰੀ ਵਾਲੇ ਹੱਲ ਦੀ ਅੱਜ ਬੇਹੱਦ ਲੋੜ ਹੈ ਅਤੇ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਇਸ ਲਈ ਵਿਧਾਇਕ ਤਿਆਰ ਹਨ।
4. 2017 ਦੀਆਂ ਚੋਣਾਂ ਮੌਕੇ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ (PPAs) ਨੂੰ ਰੱਦ ਕਰਨ ਦੇ ਤੁਹਾਡੇ ਕੀਤੇ ਵਾਅਦਿਆਂ ਨੂੰ ਵੀ ਸਾਡੀ ਸਰਕਾਰ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਖਜ਼ਾਨੇ ਨੂੰ ਹੋਰ ਖੋਰਾ ਨਾ ਲੱਗੇ।
5. ਅੱਜ, 20 ਤੋਂ ਵੱਧ ਜੱਥੇਬੰਦੀਆਂ (ਅਧਿਆਪਕ, ਡਾਕਟਰ, ਨਰਸਾਂ, ਲਾਇਨਮੈਨ, ਸਫ਼ਾਈ ਕਰਮਚਾਰੀ ਆਦਿ) ਰਾਜ ਭਰ ਵਿਚ ਧਰਨੇ ਦੇ ਰਹੇ ਹਨ। ਇਸ ਲਈ ਸਭ ਦੀ ਸੁਨਣ ਨੂੰ ਤਿਆਰ ਅਤੇ ਸਰਬੱਤ ਦੇ ਭਲੇ ਖ਼ਾਤਰ ਕਦਮ ਚੁੱਕਣ ਵਾਲੀ ਲੀਡਰਸ਼ਿਪ ਦੀ ਲੋੜ ਹੈ। ਲਾਜ਼ਮੀ ਹੈ ਕਿ ਸਰਕਾਰ ਗੱਲਬਾਤ ਅਤੇ ਸਲਾਹ-ਮਸ਼ਵਰੇ ਲਈ ਦਰਵਾਜੇ ਖੋਲ੍ਹੇ ਅਤੇ ਆਪਣੇ ਵਿੱਤੀ ਸਾਧਨਾਂ ਨੂੰ ਧਿਆਨ ‘ਚ ਰੱਖਦਿਆਂ ਤੁਰੰਤ ਕੁੱਝ ਕਰੇ।
ਨਿਰਣਾਇਕ ਫ਼ੈਸਲੇ ਲਏ ਬਿਨ੍ਹਾਂ ਕਦੇ ਵੀ ਕੋਈ ਮਹਾਨ ਪ੍ਰਾਪਤੀ ਹਾਸਿਲ ਨਹੀਂ ਹੁੰਦੀ। ਅਸੀਂ ਤੁਹਾਨੂੰ ਤੁਰੰਤ ਕਾਰਵਾਈ ਕਰਨ ਲਈ ਬੇਨਤੀ ਕਰਦੇ ਹਾਂ।
ਧੰਨਵਾਦ।
ਤੁਹਾਡਾ ਸ਼ੁਭਚਿੰਤਕ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਦੇਸ਼
ਧਰਮ
Advertisement
ਟ੍ਰੈਂਡਿੰਗ ਟੌਪਿਕ
