ਪੜਚੋਲ ਕਰੋ

ਨਵਜੋਤ ਸਿੱਧੂ ਹੋਣਗੇ ਕਾਂਗਰਸ 'ਚੋਂ ਆਊਟ! ਕੈਪਟਨ ਦੀ ਟੀਮ ਮੈਦਾਨ 'ਚ ਡਟੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਲਗਾਤਾਰ ਚੌਕੇ-ਛੱਕੇ ਲਾ ਰਹੇ ਸਾਬਕਾ ਮੰਤਰੀ ਨਵਜੋਤ ਸਿੱਧੂ ਜਲਦ ਆਊਟ ਹੋ ਸਕਦੇ ਹਨ ਕਿਉਂਕਿ ਕੈਪਟਨ ਦੀ ਟੀਮ ਨੇ ਫੀਲਡਿੰਗ ਬੇਹੱਦ ਸਖਤ ਕਰ ਦਿੱਤੀ ਹੈ। ਸਿੱਧੂ ਦੀ ਧੂੰਆਂਧਾਰ ਬੈਟਿੰਗ ਨੂੰ ਵੇਖਦਿਆਂ ਕੈਪਟਨ ਮੈਦਾਨ ਵਿੱਚ ਆਪਣੇ ਮੰਤਰੀ ਉਤਾਰ ਰਹੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਲਗਾਤਾਰ ਚੌਕੇ-ਛੱਕੇ ਲਾ ਰਹੇ ਸਾਬਕਾ ਮੰਤਰੀ ਨਵਜੋਤ ਸਿੱਧੂ ਜਲਦ ਆਊਟ ਹੋ ਸਕਦੇ ਹਨ ਕਿਉਂਕਿ ਕੈਪਟਨ ਦੀ ਟੀਮ ਨੇ ਫੀਲਡਿੰਗ ਬੇਹੱਦ ਸਖਤ ਕਰ ਦਿੱਤੀ ਹੈ। ਸਿੱਧੂ ਦੀ ਧੂੰਆਂਧਾਰ ਬੈਟਿੰਗ ਨੂੰ ਵੇਖਦਿਆਂ ਕੈਪਟਨ ਮੈਦਾਨ ਵਿੱਚ ਆਪਣੇ ਮੰਤਰੀ ਉਤਾਰ ਰਹੇ ਹਨ।

ਬੁੱਧਵਾਰ ਨੂੰ ਚਾਰ ਮੰਤਰੀਆਂ ਨੇ ਮੁੱਖ ਮੰਤਰੀ ਦੇ ਪੱਖ ’ਚ ਨਿੱਤਰਦਿਆਂ ਸਿੱਧੂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ। ਇਨ੍ਹਾਂ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਸ਼ਾਮਲ ਹਨ।

ਦੱਸ ਦਈਏ ਕਕਿ ਕੁਝ ਦਿਨ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਵੀ ਜਾਰੀ ਬਿਆਨ ਰਾਹੀਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ। ਇਸ ਤਰ੍ਹਾਂ ਨਾਲ ਸਿੱਧੂ ਖ਼ਿਲਾਫ਼ ਤੇ ਮੁੱਖ ਮੰਤਰੀ ਦੇ ਪੱਖ ’ਚ ਖੜ੍ਹਨ ਵਾਲੇ ਮੰਤਰੀਆਂ ਦੀ ਗਿਣਤੀ ਸੱਤ ਹੋ ਗਈ ਹੈ।

ਮੰਤਰੀਆਂ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਕੈਪਟਨ ’ਤੇ ਨਿਸ਼ਾਨਾ ਸੇਧ ਕੇ ਕੀਤੇ ਜਾ ਰਹੇ ਹਮਲੇ ਕਾਂਗਰਸ ਲਈ ਤਬਾਹੀ ਦਾ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਤੇ ਸੂਬੇ ਦੀਆਂ ਵਿਰੋਧੀ ਪਾਰਟੀਆਂ ਜਿਵੇਂ ਆਮ ਆਦਮੀ ਪਾਰਟੀ ਜਾਂ ਬੀਜੇਪੀ ਵਿਚਾਲੇ ਆਪਸੀ ਮਿਲੀਭੁਗਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਇਹ ਸੰਭਵ ਹੈ ਕਿ ਸਿੱਧੂ ਵੱਲੋਂ ਮੁੱਖ ਮੰਤਰੀ ’ਤੇ ਨਿਸ਼ਾਨਾ ਸੇਧ ਕੇ ਕੀਤੇ ਜਾ ਰਹੇ ਹਮਲੇ ਸੂਬੇ ਵਿੱਚ ਆਪਣੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਲਈ ਪੰਜਾਬ ਕਾਂਗਰਸ ਵਿੱਚ ਸਮੱਸਿਆ ਪੈਦਾ ਕਰਨ ਲਈ ‘ਆਪ’ ਜਾਂ ਭਾਜਪਾ ਆਗੂਆਂ ਵੱਲੋਂ ਉਕਸਾ ਕੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ,‘‘ਜਿਸ ਤਰੀਕੇ ਨਾਲ ਸਿੱਧੂ ਵੱਲੋਂ ਸੂਬਾ ਸਰਕਾਰ ਖ਼ਾਸ ਕਰਕੇ ਕੈਪਟਨ ਖ਼ਿਲਾਫ਼ ਹਮਲਾਵਰ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਤੋਂ ਤਾਂ ਮੁੱਖ ਮੰਤਰੀ ਖਿਲਾਫ਼ ਸਾਜ਼ਿਸ਼ ਦਾ ਹੀ ਅਨੁਮਾਨ ਲੱਗਦਾ ਹੈ।’’

ਚਾਰਾਂ ਮੰਤਰੀਆਂ ਨੇ ਕਿਹਾ ਕਿ ਕਾਂਗਰਸ ਵਿਧਾਇਕ ਦੇ ਬੇਅਦਬੀ ਤੇ ਹੋਰ ਮੁੱਦਿਆਂ ’ਤੇ ਕੈਪਟਨ ’ਤੇ ਜ਼ੁਬਾਨੀ ਹਮਲੇ ਪਾਰਟੀ ਖ਼ਿਲਾਫ਼ ਸ਼ਰ੍ਹੇਆਮ ਬਗ਼ਾਵਤ ਹੈ। ਸਿੱਧੂ ਦੀ ਹੁਕਮ ਅਦੂਲੀ ਨੂੰ ਪੂਰੀ ਤਰ੍ਹਾਂ ਅਨੁਸ਼ਾਸਨਹੀਣ ਕਰਾਰ ਦਿੰਦਿਆਂ ਮੰਤਰੀਆਂ ਨੇ ਕਿਹਾ ਕਿ ਅਜਿਹੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਰਾਜਨੀਤਕ ਪਾਰਟੀ ਵੱਲੋਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਤੇ ਉਹ ਵੀ ਉਸ ਸਮੇਂ ਜਦੋਂ ਸੂਬੇ ਵਿੱਚ ਚੋਣਾਂ ਹੋਣ ਵਾਲੀਆਂ ਹੋਣ।

ਉਨ੍ਹਾਂ ਕਿਹਾ, ‘‘ਉਸ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਜਾਣਾ ਚਾਹੀਦਾ ਹੈ, ਜੇਕਰ ਉਹ ਕੱਢਿਆ ਨਹੀਂ ਗਿਆ ਤਾਂ ਪੰਜਾਬ ਕਾਂਗਰਸ ਵਿੱਚ ਉਸ ਦੀ ਲਗਾਤਾਰ ਮੌਜੂਦਗੀ ਪਾਰਟੀ ਦੀ ਸੂਬਾ ਇਕਾਈ ਵਿੱਚ ਗੜਬੜ ਪੈਦਾ ਕਰ ਰਹੀ ਹੈ ਤੇ ਚੋਣਾਂ ਦੀ ਤਿਆਰੀ ਦੇ ਮਹੱਤਵਪੂਰਨ ਕੰਮ ਤੋਂ ਧਿਆਨ ਭਟਕਾ ਰਹੀ ਹੈ।’’

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

Jagjit Dhallewal ਦੀ ਹਾਲਤ ਨਾਜ਼ੁਕ, ਇਮਿਊਨਿਟੀ ਕਮਜ਼ੋਰ, ਇਨਫੈਕਸ਼ਨ ਦਾ ਖ਼ਤਰਾJagjit Dhallewal| Harjeet Grewal| ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਉੱਠੇ ਸਵਾਲਪੰਜਾਬ 'ਚ ਵਧੇਗਾ Green Energy Production: ਸੂਬੇ 'ਚ 264 ਮੈਗਾਵਾਟ ਹੋਵੇਗੀ ਪੈਦਾਵਾਰਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget