Navjot Singh Sidhu News: ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਵਿੱਚ ਹੰਗਾਮੇ ਦੇ ਵਿਚਕਾਰ ਦਿੱਲੀ ਪਹੁੰਚੇ ਸਨ, ਪਰ ਚਰਚਾ ਹੈ ਕਿ ਉਨ੍ਹਾਂ ਨੂੰ ਲੀਡਰਸ਼ਿਪ ਵਲੋਂ ਮਿਲਣ ਦਾ ਸਮਾਂ ਨਹੀਂ ਮਿਲਿਆ। ਜਿਸ ਤੋਂ ਬਾਅਦ ਸਿੱਧੂ ਪੰਜਾਬ ਪਰਤ ਆਏ ਹਨ। ਇਸ ਦੌਰਾਨ, ਕਾਂਗਰਸ ਸੂਤਰਾਂ ਨੇ ਏਬੀਪੀ ਨਿਊਜ਼ ਨੂੰ ਦੱਸਿਆ ਕਿ ਪਾਰਟੀ ਲੀਡਰਸ਼ਿਪ ਨਵਜੋਤ ਸਿੰਘ ਸਿੱਧੂ ਨਾਲ ਹਾਲ ਹੀ ਦੀਆਂ ਘਟਨਾਵਾਂ ਕਾਰਨ ਨਾਰਾਜ਼ ਹੈ।

Continues below advertisement

 

ਸੂਤਰਾਂ ਨੇ ਦੱਸਿਆ ਕਿ ਪਿਛਲੇ ਦੋ-ਤਿੰਨ ਦਿਨਾਂ ਵਿੱਚ ਨਹੀਂ, ਪਰ ਕਰੀਬ ਇੱਕ ਹਫ਼ਤਾ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਸੀ। ਪਰ ਸੋਨੀਆ ਗਾਂਧੀ ਨੇ ਸਿੱਧੂ ਨੂੰ ਸਮਾਂ ਨਹੀਂ ਦਿੱਤਾ ਕਿਉਂਕਿ ਹਰੀਸ਼ ਰਾਵਤ ਵੱਖ -ਵੱਖ ਨੇਤਾਵਾਂ ਨਾਲ ਪੰਜਾਬ ਬਾਰੇ ਚਰਚਾ ਕਰ ਰਹੇ ਸਨ।

Continues below advertisement

 

ਧਿਆਨ ਯੋਗ ਹੈ ਕਿ ਹਾਲ ਹੀ ਵਿੱਚ ਸਿੱਧੂ ਦੇ ਸਲਾਹਕਾਰ ਨੇ ਕਸ਼ਮੀਰ ਦੇ ਸੰਬੰਧ ਵਿੱਚ ਇੱਕ ਵਿਵਾਦਤ ਬਿਆਨ ਦਿੱਤਾ ਸੀ, ਜਿਸਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਲੋਚਨਾ ਕੀਤੀ ਸੀ। ਵਿਵਾਦ ਵਧਣ ਤੋਂ ਬਾਅਦ ਸਿੱਧੂ ਦੇ ਸਲਾਹਕਾਰ ਨੇ ਅਸਤੀਫਾ ਵੀ ਦੇ ਦਿੱਤਾ ਸੀ। ਪਰ ਇਸ ਦੇ ਬਾਵਜੂਦ ਸਿੱਧੂ ਨੇ ਟਵਿੱਟਰ 'ਤੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਇਆ। ਇਸ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਖੁਦ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰਕੇ ਕਿਹਾ ਸੀ ਕਿ ਤੁਸੀਂ ਪਾਰਟੀ ਲਈ ਚੋਣਾਂ ਜਿੱਤਣ 'ਤੇ ਧਿਆਨ ਕੇਂਦਰਤ ਕਰੋ, ਅਸੀਂ ਚਾਹੁੰਦੇ ਹਾਂ ਕਿ ਤੁਸੀਂ ਕਾਂਗਰਸ ਲਈ ਚੋਣਾਂ ਜਿੱਤੋ।

 

ਸਿੱਧੂ ਨੇ ਹਾਲ ਹੀ ਵਿੱਚ ਇੱਕ ਵਾਰ ਫਿਰ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਫੈਸਲੇ ਲੈਣ ਦੀ ਆਜ਼ਾਦੀ ਨਹੀਂ ਮਿਲੀ ਤਾਂ ਉਹ ਇੱਟ ਨਾਲ ਇੱਟ ਖੜਕਾਉਣਗੇ। ਸੂਤਰਾਂ ਅਨੁਸਾਰ ਸਿੱਧੂ ਦੇ ਇਨ੍ਹਾਂ ਵਿਵਾਦਾਂ ਕਾਰਨ ਕੇਂਦਰੀ ਲੀਡਰਸ਼ਿਪ ਉਨ੍ਹਾਂ ਤੋਂ ਨਾਰਾਜ਼ ਦੱਸੀ ਜਾ ਰਹੀ ਹੈ। ਕੁਝ ਦਿਨ ਪਹਿਲਾਂ, ਕੁਝ ਸਿੱਧੂ ਪੱਖੀ ਮੰਤਰੀ ਦੇਹਰਾਦੂਨ ਗਏ ਅਤੇ ਇੰਚਾਰਜ ਹਰੀਸ਼ ਰਾਵਤ ਤੋਂ ਮੰਗ ਕੀਤੀ ਕਿ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ। ਜਿਸ ਤੋਂ ਬਾਅਦ ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕੀਤੀ। ਅੱਜ ਰਾਵਤ ਨੇ ਪੰਜਾਬ ਦਾ ਦੌਰਾ ਕਰਨ ਤੋਂ ਬਾਅਦ ਇਹ ਵੀ ਬਿਆਨ ਦਿੱਤਾ ਹੈ ਕਿ ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ ਨਹੀਂ ਹੈ।