ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਬਾਰੇ ਚਿੱਠੀ ਲਿਖੀ ਹੈ। ਸਿੱਧੂ ਨੇ ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਫ਼ਵਾਦ ਚੌਧਰੀ ਦੇ ਕਰਤਾਰਪੁਰ ਕੌਰੀਡੋਰ ਖੋਲ੍ਹਣ ਬਾਰੇ ਇੰਟਰਵਿਊ ਤੋਂ ਬਾਅਦ ਸੁਸ਼ਮਾ ਨੂੰ ਦੋ ਸਫ਼ਿਆਂ ਦਾ ਪੱਤਰ ਲਿਖਿਆ ਹੈ।


ਸਿੱਧੂ ਨੇ ਸਵਰਾਜ ਨੂੰ ਭਾਰਤ ਵੱਲੋਂ ਪਹਿਲਕਦਮੀ ਕਰਨ ਦੀ ਅਪੀਲ ਕੀਤੀ ਹੈ। ਆਪਣੀ ਚਿੱਠੀ ਵਿੱਚ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਪਾਕਿਸਤਾਨ ਦਸਤਕ ਦੇ ਰਿਹਾ ਹੈ ਅਤੇ ਹੁਣ ਭਾਰਤ ਸਰਕਾਰ ਦਰਵਾਜ਼ੇ ਖੋਲ੍ਹ ਕੇ ਸਿੱਖਾਂ ਦਾ 70 ਸਾਲ ਪੁਰਾਣਾ ਸੁਫ਼ਨਾ ਪੂਰਾ ਕਰੇ।

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਅਗਲੇ ਸਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਹਰੀ ਝੰਡੀ ਦਿੱਤੇ ਜਾਣ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਪਹਿਲਕਦਮੀ ਕੀਤੇ ਜਾਣ ਦੀ ਲੋੜ ਹੈ। ਜੇਕਰ ਦੋਵਾਂ ਦੇਸ਼ਾਂ ਦਰਮਿਆਨ ਕਰਤਾਰਪੁਰ ਲਾਂਘਾ ਖੁੱਲ੍ਹਦਾ ਹੈ ਤਾਂ ਸ਼ਰਧਾਲੂ ਬਿਨਾ ਵੀਜ਼ਾ ਤੋਂ ਦਰਸ਼ਨ ਕਰ ਸਕਣਗੇ।

ਨਵਜੋਤ ਸਿੱਧੂ ਨੇ ਜਿੱਥੇ ਪਾਕਸਿਤਾਨ ਫੇਰੀ ਦੌਰਾਨ ਵਿਵਾਦ ਖੱਟਿਆ ਸੀ ਉੱਥੇ ਹੀ ਹੁਣ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲ੍ਹਵਾਉਣ ਵਾਲੇ ਮਾਮਲੇ ਵਿੱਚ 'ਵ੍ਹਿਸਲਬਲੋਅਰ' ਜ਼ਰੂਰ ਬਣ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵੀ ਕੇਂਦਰ ਸਰਕਾਰ ਨੂੰ ਇਸ ਲਾਂਘੇ ਨੂੰ ਖੋਲ੍ਹਣ ਬਾਰੇ ਅਪੀਲ ਕਰ ਚੁੱਕੇ ਹਨ।

ਨਵਜੋਤ ਸਿੱਧੂ ਵੱਲੋਂ ਸੁਸ਼ਮਾ ਸਵਰਾਜ ਨੂੰ ਲਿਖਿਆ ਪੱਤਰ-