ਜਲੰਧਰ: ਇੱਥੋਂ ਦੀ ਨਵੀਂ ਸੰਤੋਖਪੁਰਾ ਕਾਲੋਨੀ ਵਿੱਚ ਤਾਲਾਬੰਦੀ ਦੌਰਾਨ ਗੁਆਂਢੀਆਂ ਨੇ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 76 ਸਾਲਾ ਦਵਿੰਦਰ ਸਿੰਘ ਵਜੋਂ ਹੋਈ ਹੈ। ਕਤਲ ਦਾ ਇਲਜ਼ਾਮ ਅੱਠ ਤੋਂ 10 ਲੋਕਾਂ 'ਤੇ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪੁੱਤਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਉਨ੍ਹਾਂ ਨਾਲ ਬਿਨ ਮਤਲਬ ਦੀ ਖਾਰ ਖਾਂਦੇ ਹਨ। ਉਸ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦੀ ਮਾਂ ਨਸੀਬ ਕੌਰ ਘਰ ਦੀ ਸਾਫ ਸਫਾਈ ਕਰ ਰਹੀ ਸੀ, ਇਸ ਦੌਰਾਨ ਉਨ੍ਹਾਂ ਦੇ ਗੁਆਂਢੀਆਂ ਨੇ ਉਸ ਦੇ ਪਿਤਾ ਨਾਲ ਆ ਕੇ ਝਗੜਾ ਸ਼ੁਰੂ ਕਰ ਦਿੱਤਾ। ਮੁਖ਼ਤਿਆਰ ਸਿੰਘ ਮੁਤਾਬਕ ਵਿਰੋਧ ਕਰਨ 'ਤੇ ਉਹ ਉਸ ਦੇ ਪਿਤਾ ਨੂੰ ਚੁੱਕ ਕੇ ਆਪਣੇ ਘਰ ਲੈ ਗਏ ਤੇ ਕੁੱਟਮਾਰ ਕੀਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਮਾਮਲੇ ਦੀ ਜਾਂਚ ਕਰ ਰਹੇ ਥਾਣਾ 8 ਦੇ ਜਾਂਚ ਅਧਿਕਾਰੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ 'ਤੇ 10 ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਸਵੇਰੇ ਦੋਵਾਂ ਧਿਰਾਂ ਦਰਮਿਆਨ ਝਗੜਾ ਹੋਇਆ ਤੇ ਸ਼ਾਮ ਨੂੰ ਮੁੜ ਤੋਂ ਝਗੜਾ ਹੋਣ 'ਤੇ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ-