ਨਵੀਂ ਦਿੱਲੀ: ਮਨੀਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ- ਰਾਜਨੀਤੀ ਦਾ ਵਿਕਾਸ ਮਾਡਲ ਕੇਜਰੀਵਾਲ ਦਾ ਨਮੂਨਾ ਹੈ। ਦੇਸ਼ ਲਈ ਕੰਮ ਕਰਨ ਦਾ ਅਰਥ ਹੈ ਦੇਸ਼ ਦੇ ਬੱਚਿਆਂ ਲਈ ਸਿੱਖਿਆ ਪ੍ਰਦਾਨ ਕਰਨਾ ਦੇਸ਼ ਭਗਤੀ ਦਾ ਮਤਲਬ ਹੈ ਦੇਸ਼ ਦੇ ਲੋਕਾਂ ਲਈ ਇਲਾਜ ਪ੍ਰਦਾਨ ਕਰਨਾ ਹੈ। ਸਾਫ ਪਾਣੀ ਮੁਹੱਈਆ ਕਰਵਾਉਣਾ।


ਮਨੀਸ਼ ਸਿਸੋਦੀਆ ਨੇ ਕਿਹਾ, “ਦਿੱਲੀ ਦੇ ਲੋਕਾਂ ਨੇ ਸਪਸ਼ਟ ਸੰਦੇਸ਼ ਦਿੱਤਾ ਕਿ ਅਰਵਿੰਦ ਕੇਜਰੀਵਾਲ ਸਾਡੇ ਬੇਟੇ ਹਨ। ਨਫ਼ਰਤ ਦੀ ਰਾਜਨੀਤੀ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਦਿੱਲੀ ਦੇ ਲੋਕਾਂ ਨੇ ਇਸ ਦਾ ਜਵਾਬ ਦਿੱਤਾ।"

ਮਨੀਸ਼ ਸਿਸੋਦੀਆ ਨੇ ਕਿਹਾ, “ਮੈਂ ਵਿਧਾਇਕ ਦਲ ਦੀ ਬੈਠਕ ਤੋਂ ਆ ਰਿਹਾ ਹਾਂ, ਅਰਵਿੰਦ ਕੇਜਰੀਵਾਲ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। 16 ਫਰਵਰੀ ਨੂੰ ਸਹੁੰ ਚੁੱਕ ਰਾਮਲੀਲਾ ਮੈਦਾਨ ਵਿਖੇ ਸਵੇਰੇ 10 ਵਜੇ ਹੋਵੇਗਾ। ਮੈਂ ਦਿੱਲੀ ਦੇ ਲੋਕਾਂ ਨੂੰ ਸਹੁੰ ਚੁੱਕ ਸਮਾਗਮ ਦਾ ਸੱਦਾ ਦਿੰਦਾ ਹਾਂ।"

ਦੱਸ ਦਇਏ ਕਿ ਕਿ ਵਿਧਾਨ ਸਭਾ ਦੀਆਂ 70 ਸੀਟਾਂ ਚੋਂ ਆਮ ਆਦਮੀ ਪਾਰਟੀ ਨੂੰ 62 ਅਤੇ ਭਾਜਪਾ ਨੂੰ 8 ਸੀਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਕਾਂਗਰਸ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਖਾਤਾ ਨਹੀਂ ਖੋਲ੍ਹ ਸਕੀ।