ਸੰਯੁਕਤ ਕਿਸਾਨ ਮੋਰਚਾ ਦਾ ਨਵਾਂ ਐਕਸ਼ਨ, ਦੇਸ਼ ਭਰ ਰੇਲਾਂ ਰੋਕਣ ਦਾ ਐਲਾਨ
18 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ 'ਚ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਐਕਸ਼ਨ 'ਚ ਸ਼ਾਮਲ ਹੋਣ ਦੀ ਮੰਗ ਕੀਤੀ ਹੈ। ਸਾਰੇ ਭਾਰਤ ਵਿੱਚ ਅਮਨ- ਸ਼ਾਂਤੀ ਨਾਲ ਭਰਪੂਰ ਹੁੰਗਾਰਾ ਦੇਣ ਦੀ ਅਪੀਲ ਕੀਤੀ ਹੈ।
18 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ 'ਚ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਐਕਸ਼ਨ 'ਚ ਸ਼ਾਮਲ ਹੋਣ ਦੀ ਮੰਗ ਕੀਤੀ ਹੈ। ਸਾਰੇ ਭਾਰਤ ਵਿੱਚ ਅਮਨ- ਸ਼ਾਂਤੀ ਨਾਲ ਭਰਪੂਰ ਹੁੰਗਾਰਾ ਦੇਣ ਦੀ ਅਪੀਲ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇਸਰਕਾਰ ਨੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਪੁਲਿਸ ਦੁਆਰਾ ਕੀਤੀ ਗਈ ਤਾਕਤ ਦੀ ਬੇਤੁਕੀ ਦੁਰਵਰਤੋਂ ਬਾਰੇ ਨਿਖੇਧੀ ਕੀਤੀ ਹੈ।
ਸੰਯੁਕਤ ਕਿਸਾਨ ਮੋਰਚਾ ਨੌਜਵਾਨ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਨੂੰ ਗ੍ਰਿਫਤਾਰ ਕਰਨ ਦੀ ਨਿੰਦਾ ਕੀਤੀ ਅਤੇ ਉਸ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਨੌਜਵਾਨ ਵਾਤਾਰਵਰਨ ਕਾਰਕੁੰਨ ਇਹਨਾਂ ਕਾਨੂੰਨਾਂ ਦੇ ਪ੍ਰਭਾਵ ਸਮਝਦਿਆਂ ਕਿਸਾਨ ਲਹਿਰ ਦਾ ਸਮਰਥਨ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕਿਸਾਨ ਲਹਿਰ ਦੇ ਹਰ ਹਮਾਇਤੀ ਨੂੰ ਦੇਸ਼-ਵਿਰੋਧੀ ਬਣਾਇਆ ਜਾ ਰਿਹਾ ਹੈ।
ਕੱਲ੍ਹ 16 ਫਰਵਰੀ 2021 ਨੂੰ ਸਾਂਝੇ ਕਿਸਾਨ ਮੋਰਚੇ ਨੇ ਸਰ ਛੋਟੂ ਰਾਮ ਦੇ ਕਿਸਾਨੀ ਚੇਤਨਾ ਲਈ ਦਿੱਤੇ ਯੋਗਦਾਨ ਨੂੰ ਯਾਦ ਕਰਦਿਆਂ ਜਿਲ੍ਹਿਆਂ/ਤਹਿਸੀਲ ਪੱਧਰਾਂ 'ਤੇ ਸਮਾਰੋਹ ਕਰਨ ਦਾ ਸੱਦਾ ਦਿੱਤਾ ਹੈ। ਛੋਟੂ ਰਾਮ ਦੀ ਅਗਵਾਈ 'ਚ ਕਿਸਾਨ ਸੰਘਰਸ਼ ਸਦਕਾ 1930 ਵਿਆਂ 'ਚ ਸੂਦਖੋਰਾਂ ਵਿਰੁੱਧ ਕਾਨੂੰਨ ਲਿਆਂਦੇ ਗਏ ਸਨ, ਜਿਸ ਨੇ ਕਿਸਾਨਾਂ ਨੂੰ ਸੂਦਖ਼ੋਰਾਂ ਦੇ ਚੁੰਗਲ ਤੋਂ ਬਚਾਇਆ। ਸਰ ਛੋਟੂ ਰਾਮ ਨੂੰ ਭਾਰਤ 'ਚ ਮੰਡੀ ਪ੍ਰਣਾਲੀ ਦੀ ਸਥਾਪਨਾ ਦਾ ਸਿਹਰਾ ਵੀ ਦਿੱਤਾ ਜਾਂਦਾ ਹੈ ਅਤੇ ਇਹ ਉਹ ਪ੍ਰਣਾਲੀ ਹੈ ਜੋ ਮੌਜੂਦਾ ਕਿਸਾਨਾਂ ਦੀ ਲਹਿਰ ਦੀ ਰਾਖੀ ਅਤੇ ਸੁਧਾਰ ਦੀ ਕੋਸ਼ਿਸ਼ ਕਰਦੀ ਹੈ।